ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਦਾ ਦੇਹਾਂਤ

ਮਸ਼ਹੂਰ ਸੂਫੀ ਗਾਇਕ ਕੰਵਰ ਗਰੇਵਾਲ ਦੀ ਮਾਤਾ ਮਨਜੀਤ ਕੌਰ ਦਾ ਦੇਹਾਂਤ


ਵੀਓਪੀ ਬਿਊਰੋ, ਜਲੰਧਰ-ਮਸ਼ਹੂਰ ਪੰਜਾਬੀ ਸੂਫੀ ਗਾਇਕ ਕੰਵਰ ਗਰੇਵਾਲ ਨੂੰ ਵੱਡਾ ਸਦਮਾ ਲੱਗਾ ਹੈ। ਦਰਅਸਲ ਗਾਇਕ ਦੇ ਮਾਤਾ ਮਨਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਮਾਤਾ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਮੋਹਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ।


ਉਧਰ, ਗਾਇਕ ਕੰਵਰ ਗਰੇਵਾਲ ਇਨ੍ਹੀਂ ਦਿਨੀਂ ਵਿਦੇਸ਼ ਦੌਰੇ ’ਤੇ ਹਨ। ਮਾਤਾ ਦੇ ਦੇਹਾਂਤ ਦੀ ਖ਼ਬਰ ਮਿਲਦਿਆਂ ਹੀ ਉਹ ਪੰਜਾਬ ਲਈ ਰਵਾਨਾ ਹੋ ਗਏ ਹਨ। ਕੰਵਰ ਗਰੇਵਾਲ ਦੇ ਇਥੇ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਮਾਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।

error: Content is protected !!