ਲਾਪਤਾ ਹੋਏ ਤਿੰਨ ਭਰਾਵਾਂ ਵਿਚੋਂ ਦੋ ਦੀਆਂ ਲਾ+ਸ਼ਾਂ ਨਹਿਰ ਵਿਚੋਂ ਮਿਲੀਆਂ, ਤੀਜੇ ਦੀ ਭਾਲ ਜਾਰੀ

ਲਾਪਤਾ ਹੋਏ ਤਿੰਨ ਭਰਾਵਾਂ ਵਿਚੋਂ ਦੋ ਦੀਆਂ ਲਾ+ਸ਼ਾਂ ਨਹਿਰ ਵਿਚੋਂ ਮਿਲੀਆਂ, ਤੀਜੇ ਦੀ ਭਾਲ ਜਾਰੀ


ਵੀਓਪੀ ਬਿਊਰੋ, ਫਿਰੋਜ਼ਪੁਰ : ਕਰੀਬ ਚਾਰ ਦਿਨ ਪਹਿਲਾਂ ਫਿਰੋਜ਼ਪੁਰ-ਫਰੀਦਕੋਟ ਮਾਰਗ ‘ਤੇ ਡੀਪੀਐਸ ਸਕੂਲ ਦੀ ਨਹਿਰ ਕੋਲ ਫਰੀਦਕੋਟ ਦੇ ਪਿੰਡ ਝਾੜੀਵਾਲਾ ਦੇ ਤਿੰਨ ਭਰਾ ਲਾਪਤਾ ਹੋ ਗਏ ਸਨ, ਇਨ੍ਹਾਂ ‘ਚੋਂ ਦੋ ਸਕੇ ਭਰਾਵਾਂ ਦੀਆਂ ਲਾ+ਸ਼ਾਂ ਨਹਿਰ ‘ਚੋਂ ਬਰਾਮਦ ਹੋਈਆਂ ਹਨ। ਤੀਜੇ ਦੀ ਭਾਲ ਜਾਰੀ ਹੈ। ਦੋਵਾਂ ਦੀ ਪਛਾਣ ਅਕਾਸ਼ਦੀਪ ਤੇ ਅਨਮੋਲਦੀਪ ਵਜੋਂ ਹੋਈ ਹੈ, ਜਦਕਿ ਉਨ੍ਹਾਂ ਦੇ ਚਚੇਰੇ ਭਰਾ ਅਰਸ਼ਦੀਪ ਦੀ ਭਾਲ ਜਾਰੀ ਹੈ।

ਜ਼ਿਕਰਯੋਗ ਹੈ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਤੋਂ ਵਿਆਹ ਲਈ ਕੱਪੜੇ ਖਰੀਦਣ ਆਏ ਦੋ ਸਕੇ ਭਰਾ ਤੇ ਉਨ੍ਹਾਂ ਦਾ ਇਕ ਰਿਸ਼ਤੇਦਾਰ ਸਥਾਨਕ ਡੀਪੀਐਸ ਸਕੂਲ ਦੀ ਨਹਿਰ ਕੋਲ ਸ਼ੱਕੀ ਹਾਲਾਤ ‘ਚ ਲਾਪਤਾ ਹੋ ਗਏ ਸਨ ਤੇ ਨਹਿਰ ਦੇ ਪੁਲ ਕੋਲ ਉਨ੍ਹਾਂ ਦਾ ਨੁਕਸਾਨਿਆ ਹੋਇਆ ਮੋਟਰਸਾਈਕਲ ਬਰਾਮਦ ਹੋਇਆ ਸੀ।


ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਜਿੱਥੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਸੀ, ਉੱਥੇ ਹੀ ਵੱਖ-ਵੱਖ ਥਿਊਰੀਆਂ ‘ਤੇ ਕੰਮ ਵੀ ਕੀਤਾ ਜਾ ਰਿਹਾ ਹੈ। ਇਸ ਸਬੰਧੀ ਚਰਚਾ ਇਹ ਵੀ ਹੈ ਕਿ ਕੀ ਇਹ ਇਕ ਹਾਦਸਾ ਹੈ ਜਾਂ ਕਿਸੇ ਵੱਲੋਂ ਸਾਜ਼ਿਸ਼ਨ ਇਨ੍ਹਾਂ ਤਿੰਨਾਂ ਨੂੰ ਨਹਿਰ ‘ਚ ਸੁੱਟਿਆ ਗਿਆ ਹੈ। ਫਿਲਹਾਲ ਦੋਵੇਂ ਭਰਾਵਾਂ ਦੀਆਂ ਮ੍ਰਿਤ+ਕ ਦੇਹਾਂ ਨੂੰ ਪੋਸਟਮਾਰਟਮ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੀ 18 ਨਵੰਬਰ ਨੂੰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਝਾੜੀਵਾਲਾ ਦੇ ਰਹਿਣ ਵਾਲੇ ਅਕਾਸ਼ਦੀਪ ਸਿੰਘ ਤੇ ਅਨਮੋਲਦੀਪ ਸਿੰਘ ਪੁੱਤਰ ਝਿਰਮਲ ਸਿੰਘ ਅਤੇ ਅਰਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ, ਜੋ ਫਿਰੋਜ਼ਪੁਰ ਦੇ ਪਿੰਡ ਰੁਕਨਾ ਬੇਗੂ ਤੋਂ ਅਚਾਨਕ ਲਾਪਤਾ ਹੋ ਗਏ। ਉਨ੍ਹਾਂ ਦਾ ਮੋਟਰਸਾਈਕਲ ਨਹਿਰ ਦੇ ਪੁਲ ਕੋਲ ਮਿਲਿਆ ਸੀ, ਜਿਸ ਤੋਂ ਉਨ੍ਹਾਂ ਦੇ ਹਾਦਸਾਗ੍ਰਸਤ ਹੋਣ ਦੇ ਅੰਦਾਜੇ ਲਗਾਏ ਜਾ ਰਹੇ ਸਨ।

error: Content is protected !!