ਨਾਜਾਇਜ਼ ਰੇਤੇ ਨਾਲ ਭਰੀ ਟਰਾਲੀ ਨੂੰ ਰੋਕਣਾ ਬੇਲਦਾਰ ਨੂੰ ਪਿਆ ਮਹਿੰਗਾ, ਡਿਊਟੀ ਨਿਭਾਉਣ ਬਦਲੇ ਮਿਲੀ ਮੌ+ਤ

ਨਾਜਾਇਜ਼ ਰੇਤੇ ਨਾਲ ਭਰੀ ਟਰਾਲੀ ਨੂੰ ਰੋਕਣਾ ਬੇਲਦਾਰ ਨੂੰ ਪਿਆ ਮਹਿੰਗਾ, ਡਿਊਟੀ ਨਿਭਾਉਣ ਬਦਲੇ ਮਿਲੀ ਮੌ+ਤ


ਵੀਓਪੀ ਬਿਊਰੋ, ਬਟਾਲਾ : ਬੁੱਧਵਾਰ ਵੀਰਵਾਰ ਦੀ ਦਰਮਿਆਨੀ ਰਾਤ ਕਸੂਰ ਬਰਾਂਚ ਨਹਿਰ ‘ਚੋ ਮਾਈਨਿੰਗ ਕਰ ਰਹੇ ਲੋਕਾਂ ਨੂੰ ਰੋਕਣ ਗਏ ਬੇਲਦਾਰ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਗਿਆ। ਇਲਾਜ ਦੌਰਾਨ ਉਸ ਦੀ ਮੌ+ਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਥਾਣਾ ਰੰਗੜ ਨੰਗਲ ਦੇ ਅਧੀਨ ਪੈਂਦੇ ਪਿੰਡ ਕੋਟਲਾ ਬੱਜਾ ਸਿੰਘ ਵਿਖੇ ਕਸੂਰ ਬਰਾਂਚ ਨਹਿਰ ਬੁਰਜੀ ਨੰਬਰ 75/350 ਡਿਊਟੀ ਕਰ ਰਹੇ ਬੇਲਦਾਰ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਉਮਰ 53 ਸਾਲ ਵਾਸੀ ਨਾਥਪੁਰ ਕਾਦੀਆਂ ਦਾ ਨਾਜਾਇਜ਼ ਮਾਈਨਿੰਗ ਕਰਨ ਵਾਲੇ ਵਿਅਕਤੀਆਂ ਵੱਲੋਂ ਕ+ਤ+ਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਰੰਗੜ ਨੰਗਲ ਦੇ ਐਸ ਐਚ ਓ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਪੁੱਤਰ ਬਾਵਾ ਸਿੰਘ ਆਪਣੇ ਸਾਥੀਆਂ ਸਮੇਤ ਰਾਤ ਨੂੰ ਨਹਿਰ ‘ਤੇ ਡਿਊਟੀ ਦੇ ਰਿਹਾ ਸੀ ,ਜਿਸ ਵੱਲੋਂ ਰਾਤ ਦੇ ਸਮੇਂ ਰੇਤ ਨਾਲ ਭਰੀ ਇੱਕ ਟਰੈਕਟਰ ਟਰਾਲੀ ਸਮੇਤ ਡਰਾਈਵਰ ਨੂੰ ਕਾਬੂ ਕਰ ਲਿਆ ਅਤੇ ਕਾਬੂ ਕਰਨ ਤੋਂ ਬਾਅਦ ਉਸ ਨੂੰ ਰੈਸਟ ਹਾਊਸ ਜਾਣ ਲਈ ਕਿਹਾ ।

ਜਦ ਦਰਸ਼ਨ ਸਿੰਘ ਨੇ ਡਰਾਈਵਰ ਦੇ ਨਾਲ ਬੈਠ ਕੇ ਜਦੋਂ ਟਰੈਕਟਰ ਟਰਾਲੀ ਨੂੰ ਮੀਰਪੁਰ ਵੱਲ ਨੂੰ ਮੋੜਿਆ ਤਾਂ ਡਰਾਈਵਰ ਵੱਲੋਂ ਉਸ ਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਦਰਸ਼ਨ ਸਿੰਘ ਦੇ ਸਾਥੀਆਂ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਲਿਆਂਦਾ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤ+ਕ ਐਲਾਨ ਦਿੱਤਾ । ਬੇਲਦਾਰ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਾ ਡਰਾਈਵਰ ਟਰੈਕਟਰ ਟਰਾਲੀ ਸਮੇਤ ਫਰਾਰ ਹੋ ਗਿਆ। ਉਹਨਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

error: Content is protected !!