ਜਗਤਾਰ ਸਿੰਘ ਹਵਾਰਾ ਨੂੰ 18 ਸਾਲ ਪੁਰਾਣੇ ਮਾਮਲੇ ‘ਚੋਂ ਅਦਾਲਤ ਨੇ ਕੀਤਾ ਬਰੀ

ਜਗਤਾਰ ਸਿੰਘ ਹਵਾਰਾ ਨੂੰ 18 ਸਾਲ ਪੁਰਾਣੇ ਮਾਮਲੇ ‘ਚੋਂ ਅਦਾਲਤ ਨੇ ਕੀਤਾ ਬਰੀ

ਵੀਓਪੀ ਬਿਊਰੋ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਨੂੰ ਜ਼ਿਲ੍ਹਾ ਅਦਾਲਤ ਨੇ 18 ਸਾਲ ਪਹਿਲਾਂ ਦਰਜ ਇੱਕ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ। ਪੁਲਿਸ ਨੇ 2005 ਵਿੱਚ ਹਵਾਰਾ ਖ਼ਿਲਾਫ਼ ਦੇਸ਼ ਖ਼ਿਲਾਫ਼ ਸਾਜ਼ਿਸ਼ ਰਚਣ, ਫ਼ੌਜ ਬਣਾਉਣ ਅਤੇ ਹਥਿਆਰ ਇਕੱਠੇ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕੀਤਾ ਸੀ। ਹੁਣ ਉਹ ਇਸ ਮਾਮਲੇ ‘ਚ ਬਰੀ ਹੋ ਗਿਆ ਹੈ।

ਸੈਕਟਰ-36 ਥਾਣੇ ਦੀ ਪੁਲੀਸ ਨੇ 16 ਜੁਲਾਈ 2005 ਨੂੰ ਆਈਪੀਸੀ ਦੀਆਂ ਧਾਰਾਵਾਂ 121, 121ਏ, 123, 153, 120ਬੀ, ਆਰਮਜ਼ ਐਕਟ ਅਤੇ ਐਕਸਪਲੋਸਿਵ ਐਕਟ ਤਹਿਤ ਕੇਸ ਦਰਜ ਕੀਤਾ ਸੀ ਪਰ ਪੁਲੀਸ ਅਦਾਲਤ ਵਿੱਚ ਹਵਾਰਾ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਸਾਬਤ ਨਹੀਂ ਕਰ ਸਕੀ। ਕੇਸ ਵਿੱਚ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ ਨੇ ਕਿਹਾ ਕਿ ਕੇਸ ਦੇ ਗਵਾਹ ਨੇ ਜਗਤਾਰ ਸਿੰਘ ਹਵਾਰਾ ਦੀ ਪਛਾਣ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚਾਹਲ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਇਸ ਮਾਮਲੇ ਦੇ ਮੁੱਖ ਦੋਸ਼ੀਆਂ ਨੂੰ ਸਜ਼ਾ ਹੋ ਚੁੱਕੀ ਹੈ, ਜਦਕਿ ਹਵਾਰਾ ਦਾ ਇਸ ਘਟਨਾ ਨਾਲ ਕੋਈ ਸਬੰਧ ਨਹੀਂ ਸੀ।

ਇਸ ਦੇ ਨਾਲ ਹੀ ਪੁਲਿਸ ਨੇ ਦੋਸ਼ ਲਗਾਇਆ ਕਿ ਹਵਾਰਾ ਅਤੇ ਉਸਦੇ ਸਾਥੀ ਖਾਲਿਸਤਾਨ ਬਣਾਉਣ ਅਤੇ ਦੇਸ਼ ਵਿੱਚ ਦਹਿਸ਼ਤ ਫੈਲਾਉਣ ਦਾ ਕੰਮ ਕਰ ਰਹੇ ਹਨ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਪਿਸਤੌਲ, ਪੰਜ ਕਾਰਤੂਸ ਅਤੇ 450 ਗ੍ਰਾਮ ਆਰਡੀਐਕਸ ਬਰਾਮਦ ਕੀਤਾ ਹੈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਹਵਾਰਾ ਤੋਂ ਇਲਾਵਾ ਪਰਮਜੀਤ ਸਿੰਘ ਉਰਫ਼ ਸੁੱਖਾ ਅਤੇ ਕਮਲਜੀਤ ਸਿੰਘ ਉਰਫ਼ ਮਾਨ ਵੀ ਮੁਲਜ਼ਮ ਸਨ। ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੰਦਿਆਂ ਸੱਤ ਸਾਲ ਦੀ ਸਜ਼ਾ ਸੁਣਾਈ, ਜਦੋਂ ਕਿ ਹਵਾਰਾ ਖ਼ਿਲਾਫ਼ ਕੇਸ ਦੀ ਸੁਣਵਾਈ ਕਈ ਸਾਲਾਂ ਤੱਕ ਨਹੀਂ ਚੱਲ ਸਕੀ।

error: Content is protected !!