ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਵੱਲੋਂ ਮਾਰੇ ਗਏ ਪੰਜਾਬ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ CM ਮਾਨ ਨੇ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਸੁਲਤਾਨਪੁਰ ਲੋਧੀ ‘ਚ ਨਿਹੰਗ ਸਿੰਘਾਂ ਵੱਲੋਂ ਮਾਰੇ ਗਏ ਪੰਜਾਬ ਪੁਲਿਸ ਮੁਲਾਜ਼ਮ ਦੇ ਪਰਿਵਾਰ ਨੂੰ CM ਮਾਨ ਨੇ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਕਪੂਰਥਲਾ (ਵੀਓਪੀ ਬਿਊਰੋ)- ਵੀਰਵਾਰ ਤੜਕੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਅਕਾਲ ਬੁੰਗਾ ਵਿਖੇ ਨਿਹੰਗਾਂ ਨਾਲ ਹੋਏ ਝੜਪ ਵਿੱਚ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਦੀ ਮੌਤ ਹੋ ਗਈ ਅਤੇ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਮ੍ਰਿਤਕ ਕਾਂਸਟੇਬਲ ਦੀ ਪਛਾਣ ਜਸਪਾਲ ਸਿੰਘ ਵਜੋਂ ਹੋਈ ਹੈ।

ਜਸਪਾਲ ਸਿੰਘ ਥਾਣਾ ਸੁਲਤਾਨਪੁਰ ਲੋਧੀ ਵਿਖੇ ਤਾਇਨਾਤ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੋਮਗਾਰਡ ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ 2 ਕਰੋੜ ਰੁਪਏ (ਸਰਕਾਰ ਵੱਲੋਂ 1 ਕਰੋੜ, ਐਚ.ਡੀ.ਐਫ.ਸੀ. ਵੱਲੋਂ 1 ਕਰੋੜ) ਦੇਣ ਦਾ ਐਲਾਨ ਕੀਤਾ ਹੈ।

ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਜਸਪਾਲ ਸਿੰਘ ਦੇ ਪਰਿਵਾਰ ਨੂੰ ਭਵਿੱਖ ਵਿੱਚ ਹਰ ਮਦਦ ਦੇਣ ਲਈ ਵਚਨਬੱਧ ਹੈ। ਉਨ੍ਹਾਂ ਜਸਪਾਲ ਸਿੰਘ ਦੀ ਬਹਾਦਰੀ ਨੂੰ ਤਹਿ ਦਿਲੋਂ ਸਲਾਮ ਕਰਦਿਆਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਾਂ।

error: Content is protected !!