ਡੀਜੇ ਉਤੇ ਭੰਗੜਾ ਪਾਉਂਦਿਆਂ ਖੜਕ ਪਈ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਨੂੰ ਉਤਾਰਿਆ ਮੌ+ਤ ਦੇ ਘਾਟ

ਡੀਜੇ ਉਤੇ ਭੰਗੜਾ ਪਾਉਂਦਿਆਂ ਖੜਕ ਪਈ, ਤੇਜ਼ਧਾਰ ਹਥਿਆਰ ਨਾਲ ਨੌਜਵਾਨ ਨੂੰ ਉਤਾਰਿਆ ਮੌ+ਤ ਦੇ ਘਾਟ


ਵੀਓਪੀ ਬਿਊਰੋ, ਖਡੂਰ ਸਾਹਿਬ-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਵਿਖੇ ਵੱਡੀ ਵਾਰਦਾਤ ਵਾਪਰੀ ਹੈ। ਡੀਜੇ ਉਤੇ ਭੰਗੜਾ ਪਾਉਂਦਿਆਂ ਦੋ ਨੌਜਵਾਨਾਂ ਵਿਚ ਖੜਕ ਪਈ। ਤੇਜ਼ਧਾਰ ਹਥਿ+ਆਰਾਂ ਨਾਲ ਇਕ ਨੌਜਵਾਨ ਦਾ ਕ+ਤ+ਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਸ਼ਮਸ਼ੇਰ ਸਿੰਘ (22) ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਭੈਲ ਢਾਏਵਾਲਾ ਵਜੋਂ ਹੋਈ ਹੈ।


ਜਾਣਕਾਰੀ ਅਨੁਸਾਰ ਇਕ ਪ੍ਰੋਗਰਾਮ ਦੌਰਾਨ ਡੀਜੇ ’ਤੇ ਭੰਗੜਾ ਪਾਉਂਦੇ ਸਮੇਂ ਪਿੰਡ ਦੇ ਹੀ ਨੌਜਵਾਨਾਂ ਨਾਲ ਸ਼ਮਸ਼ੇਰ ਸਿੰਘ ਦਾ ਝਗੜਾ ਹੋ ਗਿਆ, ਜਿਸ ਦੌਰਾਨ ਇਨ੍ਹਾਂ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸ਼ਮਸ਼ੇਰ ਸਿੰਘ ’ਤੇ ਹਮਲਾ ਕਰ ਕੇ ਉਸ ਨੂੰ ਮੌ+ਤ ਦੇ ਘਾਟ ਉਤਾਰ ਦਿਤਾ।
ਪੀੜਤ ਪਰਿਵਾਰ ਵਲੋਂ ਮ੍ਰਿਤਕ ਨੌਜਵਾਨ ਦੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਕੀਤੀ ਹੈ। ਲਾ+ਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!