ਕੈਨੇਡਾ ਵਿਚ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਨੌਜਵਾਨ ਤੇ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ, ਕੁਝ ਮਹੀਨੇ ਪਹਿਲਾਂ ਹੀ ਗਏ ਸੀ ਵਿਦੇਸ਼, 20 ਸਾਲਾਂ ਦੀ ਉਮਰ ਵਿਚ ਹੀ ਕੁੜੀ ਛੱਡ ਗਈ ਜਹਾਨ

ਕੈਨੇਡਾ ਵਿਚ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਨੌਜਵਾਨ ਤੇ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌ+ਤ, ਕੁਝ ਮਹੀਨੇ ਪਹਿਲਾਂ ਹੀ ਗਏ ਸੀ ਵਿਦੇਸ਼, 20 ਸਾਲਾਂ ਦੀ ਉਮਰ ਵਿਚ ਹੀ ਕੁੜੀ ਛੱਡ ਗਈ ਜਹਾਨ


ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਵਿਚ ਪੰਜਾਬੀ ਨੌਜਵਾਨਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਰੋਜ਼ਾਨਾ ਹੀ ਕੋਈ ਨਾ ਕੋਈ ਖਬਰ ਪੜ੍ਹਨ ਸੁਣਨ ਨੂੰ ਮਿਲ ਹੀ ਜਾਂਦੀ ਹੈ। ਅੱਜ ਦੇ ਦੌਰ ਵਿੱਚ ਪੰਜਾਬ ਦੇ ਮੁੰਡੇ-ਕੁੜੀਆਂ ਕੈਨੇਡਾ ਜਾ ਕੇ ਪੜ੍ਹਾਈ ਕਰਨਾ ਤੇ ਸੈਟਲ ਹੋਣਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌ+ਤ ਦੇ ਮੂੰਹ ਵਿਚ ਜਾ ਪੈਂਦੇ ਹਨ।


ਹੁਣ ਵੀ ਕੈਨੇਡਾ ਤੋਂ ਦੋ ਤਾਜ਼ਾ ਮਾਮਲੇ ਸਾਹਮਣੇ ਆਏ ਹਨ। ਇਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜਦਕਿ 20 ਸਾਲਾ ਪੰਜਾਬੀ ਮੁਟਿਆਰ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ। ਉਹ ਤਿੰਨ ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਮ੍ਰਿਤਕ ਪਿੱਛੇ ਪਰਿਵਾਰ ’ਚ ਪਤਨੀ ਤੇ ਦੋ ਛੋਟੇ ਬੱਚੇ ਛੱਡ ਗਿਆ। ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਮ੍ਰਿਤਕ ਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਮੌ+ਤ ਹੋ ਗਈ ਸੀ।


ਉਧਰ, ਮ੍ਰਿਤਕ ਮੁਟਿਆਰ ਦੀ ਪਛਾਣ ਪਰਨੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਕਰੀਬ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਗਈ ਸੀ। ਮ੍ਰਿਤਕ ਲੜਕੀ ਮਾਲੇਰਕੋਟਲਾ ਦੇ ਅਮਰਗੜ੍ਹ ਦੀ ਰਹਿਣ ਵਾਲੀ ਸੀ। ਲੜਕੀ ਦੇ ਪਿਤਾ ਸਤਬੀਰ ਸਿੰਘ ਸੋਹੀ ਨੇ ਦੱਸਿਆ ਕਿ ਉਨ੍ਹਾਂ ਦੀ ਬੇਟੀ ਪ੍ਰਨੀਤ ਕੌਰ ਅਪ੍ਰੈਲ ਮਹੀਨੇ ਕੈਲਗਿਰੀ ਗਈ ਸੀ ਅਤੇ ਬੀਤੇ ਕੱਲ੍ਹ ਉਸ ਦੀ ਸਹੇਲੀ ਦਾ ਫੋਨ ਆਇਆ ਕਿ ਉਸ ਨੂੰ ਠੰਢ ਲੱਗਣ ਉਪਰੰਤ ਦਿਲ ਦਾ ਦੌਰਾ ਪੈ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤ+ਕ ਕਰਾਰ ਦੇ ਦਿੱਤਾ ਗਿਆ।

error: Content is protected !!