ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦਿਆਂ ਸ਼ਰਧਾਲੂ ਦੇ ਨਿਕਲੇ ਪ੍ਰਾਣ 

ਪ੍ਰਕਾਸ਼ ਪੁਰਬ ਸਬੰਧੀ ਸਜਾਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦਿਆਂ ਸ਼ਰਧਾਲੂ ਦੇ ਨਿਕਲੇ ਪ੍ਰਾਣ

ਵੀਓਪੀ ਬਿਊਰੋ -ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰਿਆਣਾ ਦੇ ਫਰੀਦਾਬਾਦ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਭਾਲ ਕਰਦਿਆਂ ਇਕ ਸ਼ਰਧਾਲੂ ਦੀ ਮੌਤ ਹੋ ਗਈ। ਗੁਰੂ ਗ੍ਰੰਥ ਸਾਹਿਬ ਦੀ ਸੇਵਾ ਕਰਦੇ ਹੋਏ ਸ਼ਰਧਾਲੂ ਦੀ ਮੌਤ ਦੀ ਲਾਈਵ ਵੀਡੀਓ ਵੀ ਸਾਹਮਣੇ ਆਈ ਹੈ।

ਜਾਣਕਾਰੀ ਅਨੁਸਾਰ ਐਨਆਈਟੀ ਫਰੀਦਾਬਾਦ ਦੇ 5 ਨੰਬਰ ਖੇਤਰ ਵਿੱਚ ਸਥਿਤ ਗੁਰੂਘਰ ਦੇ ਸ਼ਰਧਾਲੂ ਭਾਰਤ ਭੂਸ਼ਣ ਖਰਬੰਦਾ ਨੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਕਰਦਿਆਂ ਉੱਥੇ ਹੀ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਮੌਕੇ ਗੁਰਦੁਆਰਾ ਸ੍ਰੀਚੰਦ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ। ਇਸ ਵਿੱਚ ਪਾਵਨ ਪਾਲਕੀ ਸਾਹਿਬ ਦੀ ਸੇਵਾ ਭਾਰਤ ਭੂਸ਼ਣ ਖਰਬੰਦਾ ਨੇ ਕੀਤੀ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ‘ਤੇ ਰੁਮਾਲਾ ਸਹੀ ਕਰਦੇ ਹੀ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਪਾਲਕੀ ‘ਤੇ ਹੀ ਬੇਹੋਸ਼ ਹੋ ਗਏ। ਉਸ ਨੂੰ ਤੁਰੰਤ ਡਾਕਟਰ ਕੋਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਦਿਲ ਦਾ ਦੌਰਾ ਪੈਣ ਦੀ ਗੱਲ ਆਖਦਿਆਂ ਮ੍ਰਿਤਕ ਐਲਾਨ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਦਾ ਰਸਮੀ ਸਸਕਾਰ ਕੀਤਾ ਗਿਆ ਅਤੇ ਸੇਵਾਦਾਰ ਭਾਰਤ ਭੂਸ਼ਣ ਖਰਬੰਦਾ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ।

error: Content is protected !!