Skip to content
Monday, December 23, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
November
28
ਕੁੜੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌ+ਤ, ਕੁਝ ਮਹੀਨੇ ਬਾਅਦ ਹੋਣਾ ਸੀ ਵਿਆਹ, ਭੇਤ ਬਰਕਰਾਰ
Crime
Latest News
Punjab
ਕੁੜੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌ+ਤ, ਕੁਝ ਮਹੀਨੇ ਬਾਅਦ ਹੋਣਾ ਸੀ ਵਿਆਹ, ਭੇਤ ਬਰਕਰਾਰ
November 28, 2023
Voice of Punjab
ਕੁੜੀ ਨੇ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਮਾਰੀ ਛਾਲ, ਮੌ+ਤ, ਕੁਝ ਮਹੀਨੇ ਬਾਅਦ ਹੋਣਾ ਸੀ ਵਿਆਹ, ਭੇਤ ਬਰਕਰਾਰ
ਵੀਓਪੀ ਬਿਊਰੋ, ਲੁਧਿਆਣਾ : ਸ਼ਹਿਰ ਦੀ ਸਭ ਤੋਂ ਵੱਡੀ ਹੋਲਸੇਲ ਗਾਂਧੀ ਨਗਰ ਮਾਰਕੀਟ ’ਚ ਵੱਡੀ ਘਟਨਾ ਵਾਪਰੀ। ਇੱਥੇ ਸਥਿਤ ਇਕ ਫੈਕਟਰੀ ਦੀ ਤੀਜੀ ਮੰਜ਼ਿਲ ਤੋਂ ਕੁੜੀ ਨੇ ਛਾਲ ਮਾਰ ਦਿੱਤੀ। ਇਸ ਕਾਰਨ ਉਸ ਦੀ ਮੌਕੇ ’ਤੇ ਹੀ ਮੌ+ਤ ਹੋ ਗਈ। ਮ੍ਰਿਤ+ਕਾ ਦੀ ਪਛਾਣ ਨੇਹਾ ਵਜੋਂ ਹੋਈ ਹੈ। ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ।ਹਾਲੇ ਤਕ ਸਪੱਸ਼ਟ ਨਹੀਂ ਹੋ ਸਕਿਆ ਕਿ ਲੜਕੀ ਨੇ ਛਾਲ ਮਾਰ ਕੇ ਖ਼ੁਦ+ਕੁਸ਼ੀ ਕਿਉਂ ਕੀਤੀ।
ਉਧਰ, ਏਸੀਪੀ ਸੁਖਨਾਜ ਸਿੰਘ ਗਿੱਲ ਤੇ ਥਾਣਾ ਡਵੀਜ਼ਨ ਨੰ. 4 ਦੇ ਐੱਸ.ਐੱਚ.ਓ. ਗੁਰਜੀਤ ਸਿੰਘ ਮੌਕੇ ’ਤੇ ਪਹੁੰਚੇ। ਪੁਲਿਸ ਨੇ ਲਾ+ਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤੀ ਹੈ।
ਏਸੀਪੀ ਸੁਖਨਾਜ ਸਿੰਘ ਗਿੱਲ ਨੇ ਦੱਸਿਆ ਕਿ ਲੜਕੀ ਨੇਹਾ ਗਾਂਧੀ ਨਗਰ ਸਥਿਤ ਦੀਪਕ ਗਾਰਮੈਂਟ ਨਾਂ ਦੀ ਫੈਕਟਰੀ ’ਚ ਕੰਮ ਕਰਦੀ ਸੀ। ਉਸ ਦੀ ਉਮਰ ਕਰੀਬ 20 ਸਾਲ ਸੀ। ਅਚਾਨਕ ਉਹ ਫੈਕਟਰੀ ਦੀ ਤੀਜੀ ਮਜ਼ਿਲ ’ਤੇ ਗਈ ਅਤੇ ਉੱਥੋਂ ਛਾਲ ਮਾਰ ਦਿੱਤੀ। ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਦੀ ਮੌਕੇ ’ਤੇ ਹੀ ਮੌ+ਤ ਹੋ ਗਈ। ਫੈਕਟਰੀ ਮਾਲਕ ਨੇ ਪੁਲਿਸ ਅਤੇ ਮ੍ਰਿਤਕਾ ਦੇ ਪਰਿਵਾਰ ਨੂੰ ਸੂਚਨਾ ਦਿੱਤੀ।
ਪੁਲਿਸ ਦਾ ਕਹਿਣਾ ਹੈ ਕਿ ਫੈਕਟਰੀ ਅੰਦਰ ਲੱਗੇ ਸੀਸੀਟੀਵੀ ਕੈਮਰੇ ਤੋਂ ਪਤਾ ਲੱਗਾ ਹੈ ਕਿ ਲੜਕੀ ਖ਼ੁਦ ਹੀ ਛੱਤ ’ਤੇ ਗਈ ਅਤੇ ਛਾਲ ਮਾਰ ਕੇ ਖ਼ੁਦ+ਕੁਸ਼ੀ ਕਰ ਲਈ। ਪੀੜਤ ਪਰਿਵਾਰ ਦਾ ਵੀ ਇਹੀ ਕਹਿਣਾ ਹੈ ਕਿ ਲੜਕੀ ਕਿਸੇ ਗੱਲ ਨੂੰ ਲੈ ਕੇ ਪ੍ਰੇਸ਼ਾਨ ਨਹੀਂ ਸੀ, ਨਾ ਹੀ ਕਿਸੇ ਤਰ੍ਹਾਂ ਦੀ ਕੋਈ ਉਨ੍ਹਾਂ ਨਾਲ ਗੱਲ ਕੀਤੀ। ਉਸ ਦੀ ਮੌ+ਤ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ। ਹਾਲ ਦੀ ਘੜੀ ਜਾਂਚ ਕੀਤੀ ਜਾ ਰਹੀ ਹੈ।
ਮ੍ਰਿਤਕਾ ਨੇਹਾ ਦੇ ਪਿਤਾ ਮਣੀ ਰਾਮ ਮੁਤਾਬਕ ਉਸ ਦੇ 4 ਬੱਚੇ ਹਨ ਅਤੇ ਖੁਦ+ਕੁਸ਼ੀ ਕਰਨ ਵਾਲੀ ਨੇਹਾ ਸਭ ਤੋਂ ਛੋਟੀ ਸੀ। ਪਿਛਲੇ ਮਹੀਨੇ 14 ਤਰੀਕ ਨੂੰ ਉਹ ਆਪਣੇ ਪਿੰਡ ਉੱਤਰ ਪ੍ਰਦੇਸ਼ ਸੁਲਤਾਨਪੁਰ ਤੋਂ ਨੇਹਾ ਨੂੰ ਲੁਧਿਆਣੇ ਲੈ ਕੇ ਆਇਆ ਸੀ ਅਤੇ ਫੈਕਟਰੀ ਵਿੱਚ ਕੰਮ ਕਰਨ ਲਗਵਾ ਦਿੱਤਾ ਸੀ। ਮਣੀ ਰਾਮ ਮੁਤਾਬਕ ਮਈ ਮਹੀਨੇ ਵਿੱਚ ਨੇਹਾ ਦਾ ਵਿਆਹ ਹੋਣ ਵਾਲਾ ਸੀ ਪਰ ਵਿਆਹ ਤੋਂ ਪਹਿਲਾਂ ਅਚਾਨਕ ਉਸ ਨੇ ਅਜਿਹਾ ਕਦਮ ਕਿਉਂ ਚਕਿਆ ਇਸ ਬਾਰੇ ਪਰਿਵਾਰ ਨੂੰ ਵੀ ਕੋਈ ਜਾਣਕਾਰੀ ਨਹੀਂ।
Post navigation
ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਲੱਖ ਰੁਪਏ ਹੋਏ ਚੋਰੀ, 50-50 ਹਜ਼ਾਰ ਦੇ ਦੋ ਬੰਡਲ ਚੁੱਕ ਕੇ ਫਰਾਰ ਹੋਏ ਮੁਲਜ਼ਮ
ਹੁਣ Alia Bhatt ਦੀ ਇਤਰਾਜ਼ਯੋਗ ਡੀਪਫੇਕ ਵੀਡੀਓ ਵਾਇਰਲ !
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us