ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਲੱਖ ਰੁਪਏ ਹੋਏ ਚੋਰੀ, 50-50 ਹਜ਼ਾਰ ਦੇ ਦੋ ਬੰਡਲ ਚੁੱਕ ਕੇ ਫਰਾਰ ਹੋਏ ਮੁਲਜ਼ਮ

ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਲੱਖ ਰੁਪਏ ਹੋਏ ਚੋਰੀ, 50-50 ਹਜ਼ਾਰ ਦੇ ਦੋ ਬੰਡਲ ਚੁੱਕ ਕੇ ਫਰਾਰ ਹੋਏ ਮੁਲਜ਼ਮ


ਵੀਓਪੀ ਬਿਊਰੋ, ਅੰਮ੍ਰਿਤਸਰ-ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਕਿ ਹੁਣ ਸ਼ਰਧਾ ਦੇ ਅਸਥਾਨਾਂ ਗੁਰਦੁਆਰਾ ਸਾਹਿਬਾਨ, ਮੰਦਰਾਂ ਤੇ ਮਸਜਿਦਾਂ ਨੂੰ ਵੀ ਨਿਸ਼ਾਨਾ ਬਣਾਉਣ ਲੱਗੇ ਹਨ। ਅਜਿਹਾ ਹੀ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਲੱਖ ਰੁਪਏ ਦੀ ਚੋਰੀ ਹੋਣ ਦੀ ਖਬਰ ਹੈ। ਸੰਗਤਾਂ ਪਾਸੋਂ ਅਰਦਾਸ ਦੀ ਮਾਇਆ ਇਕੱਤਰ ਕਰਨ ਵਾਲੇ ਕਾਊਂਟਰ ਤੋਂ ਇਕ ਲੱਖ ਰੁਪਏ ਚੋਰੀ ਹੋ ਗਏ ਹਨ।

ਇਹ ਘਟਨਾ ਐਤਵਾਰ ਦੇਰ ਰਾਤ ਦੀ ਹੈ, ਜਦੋਂਕਿ ਦੁੱਖ ਭੰਜਨੀ ਬੇਰੀ ਬਾਹੀ ਵਾਲੇ ਪਾਸੇ ਬਣੇ ਕਾਊਂਟਰ ਉਤੇ ਤਾਇਨਾਤ ਕਲਰਕ ਰਸ਼ਪਾਲ ਸਿੰਘ ਬੈਠਾ ਸੀ ਤਾਂ ਇਕ ਔਰਤ ਤੇ ਦੋ ਵਿਅਕਤੀ ਉਨ੍ਹਾਂ ਪਾਸ ਪਹੁੰਚੇ ਤੇ ਰਸੀਦ ਕਟਵਾਈ। ਜਦੋਂ ਕਲਰਕ ਦਾ ਧਿਆਨ ਇਕ ਵਿਅਕਤੀ ਦੇ ਪੈਸੇ ਡਿੱਗਣ ਵਾਲੇ ਪਾਸੇ ਗਿਆ ਤਾਂ ਕਲਰਕ ਨੇ ਸਬੰਧਤ ਵਿਅਕਤੀ ਨੂੰ ਪੈਸੇ ਚੁੱਕਣ ਲਈ ਕਿਹਾ।

ਵਿਅਕਤੀ ਦੇ ਪੈਸੇ ਚੁੱਕਣ ਵਿਚ ਸਹਿਯੋਗ ਸਮੇਂ ਦੂਸਰੇ ਇਕ ਵਿਅਕਤੀ ਨੇ ਕਾਊਂਟਰ ਦੇ ਗੱਲੇ ਵਿਚੋਂ 50-50 ਹਜ਼ਾਰ ਦੇ ਦੋ ਬੰਡਲ ਇਕ ਲੱਖ ਰੁਪਏ ਚੋਰੀ ਕਰ ਲਏ। ਇਹ ਘਟਨਾ ਬਾਰੇ ਕਲਰਕ ਨੂੰ ਤਕਰੀਬਨ ਇਕ ਘੰਟੇ ਬਾਅਦ ਉਸ ਸਮੇਂ ਪਤਾ ਲੱਗਾ ਜਦੋਂ ਉਸ ਨੇ ਕੈਸ਼ ਦਾ ਮਿਲਾਣ ਕੀਤਾ ਗਿਆ। ਪੁਲਿਸ ਨੇ ਸ਼ੱਕੀ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਸੀਸੀਟੀਵੀ ਦੀ ਮਦਦ ਨਾਲ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

error: Content is protected !!