ਤਲਾਕਸ਼ੁਦਾ ਪ੍ਰੇਮਿਕਾ ਦੇ ਪਿਆਰ ‘ਚ ਹੋ ਗਿਆ ਪਾਗਲ, ਵਿਆਹ ਤੋਂ ਮੁਕਰੀ ਤਾਂ ਕਰ ਲਿਆ ਸੁਸਾਇਡ

ਤਲਾਕਸ਼ੁਦਾ ਪ੍ਰੇਮਿਕਾ ਦੇ ਪਿਆਰ ‘ਚ ਹੋ ਗਿਆ ਪਾਗਲ, ਵਿਆਹ ਤੋਂ ਮੁਕਰੀ ਤਾਂ ਕਰ ਲਿਆ ਸੁਸਾਇਡ

ਵੀਓਪੀ ਬਿਊਰੋ – ਫਰੀਦਕੋਟ ਦੇ ਥਾਣਾ ਸਦਰ ਕੋਟਕਪੂਰਾ ਦੇ ਪਿੰਡ ਔਲਖ ‘ਚ ਪ੍ਰੇਮਿਕਾ ਵੱਲੋਂ ਵਿਆਹ ਨਾ ਕਰਵਾਉਣ ‘ਤੇ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਵਜੋਂ ਹੋਈ ਹੈ ਅਤੇ ਇਸ ਮਾਮਲੇ ਵਿੱਚ ਉਸ ਦੀ ਮਾਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਪਿੰਡ ਦੀ ਰਹਿਣ ਵਾਲੀ ਤਲਾਕਸ਼ੁਦਾ ਲੜਕੀ ਖ਼ਿਲਾਫ਼ ਖੁਦਕੁਸ਼ੀ ਲਈ ਉਕਸਾਉਣ ਦੀ ਧਾਰਾ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਬੁੱਧਵਾਰ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫਰੀਦਕੋਟ ਵਿਖੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ।

ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਪਿੰਡ ਔਲਖ ਦੀ ਕੁਲਦੀਪ ਕੌਰ ਨੇ ਦੱਸਿਆ ਕਿ ਉਸ ਨੇ ਆਪਣੀ ਭਰਜਾਈ ਦੇ ਲੜਕੇ ਬਲਜਿੰਦਰ ਸਿੰਘ ਨੂੰ ਗੋਦ ਲਿਆ ਹੋਇਆ ਸੀ। ਬਲਜਿੰਦਰ ਸਿੰਘ ਦੀ ਪਿੰਡ ਦੀ ਹੀ ਇਕ ਲੜਕੀ ਨਾਲ ਗੱਲਬਾਤ ਹੋਈ, ਜਿਸ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਤਲਾਕ ਹੋ ਚੁੱਕਾ ਸੀ।

ਕੁਝ ਦਿਨ ਪਹਿਲਾਂ ਲੜਕੀ ਨੇ ਲੜਕੇ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਂਚ ਅਧਿਕਾਰੀ ਏਐਸਆਈ ਗੁਰਬਖਸ਼ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਬਿਆਨਾਂ ਦੇ ਆਧਾਰ ’ਤੇ ਲੜਕੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!