Skip to content
Tuesday, December 24, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
November
29
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਜਗਤਾਰ ਸਿੰਘ ਤਾਰਾ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਪੈਰੋਲ
Latest News
Punjab
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਜਗਤਾਰ ਸਿੰਘ ਤਾਰਾ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਪੈਰੋਲ
November 29, 2023
Voice of Punjab
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਦੇ ਮਾਮਲੇ ਵਿਚ ਦੋਸ਼ੀ ਕਰਾਰ ਜਗਤਾਰ ਸਿੰਘ ਤਾਰਾ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਦਿੱਤੀ ਪੈਰੋਲ
ਚੰਡੀਗੜ੍ਹ (ਵੀਓਪੀ ਬਿਊਰੋ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਅਤੇ ਜੇਲ੍ਹ ਬ੍ਰੇਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ ਸਿੰਘ ਤਾਰਾ ਨੂੰ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਵੱਲੋਂ ਉਸ ਨੂੰ ਪੈਰੋਲ ਦਿੱਤੀ ਗਈ ਹੈ।
ਤਾਰਾ ਦੀ ਭਤੀਜੀ ਦਾ ਵਿਆਹ 3 ਦਸੰਬਰ ਨੂੰ ਹੋ ਰਿਹਾ ਹੈ। ਪਿਛਲੇ ਸਾਲ ਅਪ੍ਰੈਲ ਵਿਚ ਹੀ ਉਸ ਦੇ ਭਰਾ ਦੀ ਮੌਤ ਹੋ ਗਈ ਸੀ। ਇਸੇ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।ਹਾਈ ਕੋਰਟ ਨੇ ਤਾਰਾ ਨੂੰ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦੋ ਘੰਟੇ ਲਈ ਪੁਲਿਸ ਹਿਰਾਸਤ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ। ਹਾਲਾਂਕਿ ਤਾਰਾ ਨੇ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦੇਣ ਦੀ ਮੰਗ ਕੀਤੀ ਸੀ। ਤਾਰਾ ਦੀ ਭਤੀਜੀ ਦਾ ਵਿਆਹ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ 3 ਦਸੰਬਰ ਨੂੰ ਹੋਣਾ ਹੈ।
Post navigation
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਸੈਸ਼ਨ, ਪ੍ਰਤਾਪ ਬਾਜਵਾ ਨੇ ਉਠਾਏ ਮੁੱਦੇ, ਡਾ. ਬਲਬੀਰ ਸਿੰਘ ਨੇ ਦਿੱਤੇ ਠੋਕਵੇਂ ਜਵਾਬ, ਕਾਂਗਰਸੀ ਆਗੂ ਨਾਅਰੇਬਾਜ਼ੀ ਕਰਦੇ ਕਰ ਗਏ ਵਾਕਆਊਟ
ਹਿਮਾਚਲ ਪ੍ਰਦੇਸ਼ ‘ਚ ਚਿੰਤਪੁਰਨੀ ਨੇੜੇ ਲਿਖੇ ਖਾਲਿ+ਸਤਾਨੀ ਪੱਖੀ ਨਾਅਰੇ, ਅਖੇ- ਹਿਮਾਚਲ ਬਣੇਗਾ ਖਾਲਿ+ਸਤਾਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us