ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ਤੋਂ ਇਕ ਲੱਖ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ!

ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ਤੋਂ ਇਕ ਲੱਖ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ!


ਵੀਓਪੀ ਬਿਊਰੋ, ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਤੋਂ ਬੀਤੇ ਦਿਨੀਂ ਇਕ ਲੱਖ ਰੁਪਏ ਚੋਰੀ ਕਰ ਲਏ ਗਏ ਸਨ। ਉਕਤ ਸ਼ਰਾਰਤੀ ਅਨਸਰ ਦੀ ਤਸਵੀਰ ਸਾਹਮਣੇ ਆਈ ਹੈ। ਉਕਤ ਵਿਅਕਤੀ ਕਾਊਂਟਰ ’ਤੇ ਪੈਸੇ ਦਿੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਿਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ।

ਫ਼ਿਲਹਾਲ ਇਕ ਹੀ ਵਿਅਕਤੀ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਨੇ ਕਾਲੇ ਕੱਪੜੇ ਪਾਏ ਹੋਏ ਹਨ ਅਤੇ ਐਨਕਾਂ ਲਾਈਆਂ ਹੋਈਆਂ ਹਨ। ਇੱਥੇ ਵਰਣਨਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਸਥਿਤ ਦੁੱਖ ਭੰਜਨੀ ਬੇਰੀ ਵਿਖੇ ਕਲਰਕ ਰਛਪਾਲ ਸਿੰਘ ਡਿਊਟੀ ’ਤੇ ਸੀ, ਇਸ ਦੌਰਾਨ ਇਕ ਔਰਤ ਸਮੇਤ ਦੋ ਵਿਅਕਤੀ ਆਏ ਅਤੇ ਪੈਸੇ ਦੇ ਕੇ ਰਸੀਦ ਕਟਵਾਉਣ ਲੱਗੇ।


ਇਸੇ ਦੌਰਾਨ ਉਨ੍ਹਾਂ ਵਿੱਚੋਂ ਇਕ ਵਿਅਕਤੀ ਨੇ ਪੈਸੇ ਹੇਠਾਂ ਸੁੱਟ ਦਿੱਤੇ, ਜਿਵੇਂ ਹੀ ਡਿਊਟੀ ’ਤੇ ਮੌਜੂਦ ਕਲਰਕ ਦਾ ਧਿਆਨ ਇਸ ਵੱਲ ਗਿਆ ਤਾਂ ਦੂਜੇ ਵਿਅਕਤੀ ਨੇ ਕਾਊਂਟਰ ਵਿੱਚੋਂ 50-50 ਹਜ਼ਾਰ ਰੁਪਏ ਦੇ ਦੋ ਬੰਡਲ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਹੁਣ ਸੀਸੀਟੀਵੀ ਕੈਮਰੇ ਵਿਚ ਕੈਦ ਸ਼ੱਕੀ ਵਿਅਕਤੀ ਦੀ ਤਸਵੀਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਔਰਤ ਸਮੇਤ 4 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

 

error: Content is protected !!