ਕੰਮ ਤੋਂ ਪਰਤਦਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਮੌ+ਤ ਦੇ ਮੂੰਹ ਵਿਚ ਗਏ ਦੋ ਨੌਜਵਾਨ, ਦੋ ਭੈਣਾ ਦਾ ਇਕਲੌਤਾ ਭਰਾ ਸੀ ਸੰਜੂ, ਹੋਣ ਵਾਲੀ ਸੀ ਕੁੜਮਾਈ

ਕੰਮ ਤੋਂ ਪਰਤਦਿਆਂ ਨੂੰ ਤੇਜ਼ ਰਫ਼ਤਾਰ ਕਾਰ ਨੇ ਦਰੜਿਆ, ਮੌ+ਤ ਦੇ ਮੂੰਹ ਵਿਚ ਗਏ ਦੋ ਨੌਜਵਾਨ, ਦੋ ਭੈਣਾ ਦਾ ਇਕਲੌਤਾ ਭਰਾ ਸੀ ਸੰਜੂ, ਹੋਣ ਵਾਲੀ ਸੀ ਕੁੜਮਾਈ


ਵੀਓਪੀ ਬਿਊਰੋ, ਪਟਿਆਲਾ-ਇਕ ਤੇਜ਼ ਰਫ਼ਤਾਰ ਕਾਰ ਨੇ ਕੰਮ ਤੋਂ ਘਰ ਪਰਤ ਰਹੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਪਟਿਆਲਾ ਦੇ ਚੀਕਾ ਰੋਡ ‘ਤੇ ਵਾਪਰੇ ਇਸ ਹਾਦਸੇ ਵਿਚ ਪਿੰਡ ਚਰਾਸੋ ਦੇ ਸੰਜੂ (23) ਅਤੇ ਬਲਬੇੜਾ ਦੇ ਰਹਿਣ ਵਾਲੇ ਗੁਰਤੇਜ ਦੀ ਦੇਰ ਰਾਤ ਮੌ+ਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਬਲਬੇੜਾ ਪੁਲਿਸ ਚੌਕੀ ਦੀ ਟੀਮ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਲਾ+ਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਕਰਵਾਇਆ।

ਇਸ ਮਾਮਲੇ ਵਿਚ ਪੁਲਿਸ ਨੇ ਮ੍ਰਿਤ+ਕ ਸੰਜੂ ਦੇ ਪਿਤਾ ਸਤਪਾਲ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਕਾਰ ਚਾਲਕ ਵਿਰੁਧ ਕੇਸ ਦਰਜ ਕਰ ਲਿਆ ਹੈ। ਕਾਰ ਚਾਲਕ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੰਜੂ ਮਜ਼ਦੂਰੀ ਦਾ ਕੰਮ ਕਰਦਾ ਸੀ। ਦੇਰ ਰਾਤ ਜਦੋਂ ਉਹ ਕੰਮ ਖਤਮ ਕਰ ਕੇ ਵਾਪਸ ਪਿੰਡ ਜਾ ਰਿਹਾ ਸੀ ਤਾਂ ਉਸ ਦੇ ਦੋਸਤ ਨੇ ਗੁਰਤੇਜ ਨੂੰ ਆਪਣੇ ਨਾਲ ਬਿਠਾ ਲਿਆ। ਜਦੋਂ ਦੋਵੇਂ ਮੋਟਰਸਾਈਕਲ ਸਵਾਰ ਰਾਧਾ ਸੁਆਮੀ ਡੇਰੇ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ।


ਹਾਦਸੇ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਲੋਕਾਂ ਨੇ ਨੌਜਵਾਨਾਂ ਦੀ ਮਦਦ ਕਰ ਕੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਅਤੇ ਪੁਲਿਸ ਨੂੰ ਸੂਚਨਾ ਦਿਤੀ। ਮ੍ਰਿਤਕ ਸੰਜੂ ਦੋ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦੀ ਕੁੜਮਾਈ ਲਈ ਪਰਿਵਾਰ ਤਿਆਰੀਆਂ ਕਰ ਰਿਹਾ ਸੀ। ਚੌਕੀ ਬਲਬੇੜਾ ਦੇ ਇੰਚਾਰਜ ਸੂਬਾ ਸਿੰਘ ਨੇ ਦਸਿਆ ਕਿ ਕਾਰ ਚਾਲਕ ਦੀ ਗ੍ਰਿਫ+ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦੀ ਹੀ ਉਸ ਨੂੰ ਗ੍ਰਿਫ+ਤਾਰ ਕਰ ਲਿਆ ਜਾਵੇਗਾ।

error: Content is protected !!