ਪੰਚਾਇਤੀ ਜ਼ਮੀਨਾਂ ਤੋਂ ਆਮਦਨ ਦੇ 60 ਲੱਖ ਹੜੱਪੇ ! ਖੰਨਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਘੁਟਾਲੇ ਦਾ ਕੀਤਾ ਪਰਦਾਫਾਸ਼

ਪੰਚਾਇਤੀ ਜ਼ਮੀਨਾਂ ਤੋਂ ਆਮਦਨ ਦੇ 60 ਲੱਖ ਹੜੱਪੇ ! ਖੰਨਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਘੁਟਾਲੇ ਦਾ ਕੀਤਾ ਪਰਦਾਫਾਸ਼

ਵੀਓਪੀ ਬਿਊਰੋ, ਖੰਨਾ- ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਖੰਨਾ ਤੋਂ ਵਿਧਾਇਕ ਤਰੁਣਪ੍ਰੀਤ ਸਿੰਘ ਸੌਂਧ ਨੇ ਕਾਂਗਰਸੀ ਬਲਾਕ ਸੰਮਤੀ ਦੇ ਚੇਅਰਮੈਨ ਸਤਨਾਮ ਸਿੰਘ ਸੋਨੀ ਦੇ ਨਾਲ ਮਿਲ ਕੇ 60 ਲੱਖ ਰੁਪਏ ਦੇ ਘਪਲੇ ਦਾ ਪਰਦਾਫਾਸ਼ ਕੀਤਾ ਹੈ।
ਵਿਧਾਇਕ ਸੌਂਧ ਨੇ ਦੱਸਿਆ ਕਿ ਰਿਕਾਰਡ ਦੀ ਤਲਾਸ਼ੀ ਲੈਣ ਉਤੇ ਪਤਾ ਲਗਿਆ ਕਿ ਖੰਨਾ ਬੀਡੀਪੀਓ ਦਫ਼ਤਰ ਵਿਚ ਇਕ ਈਓਪੀਐਸ (ਕਾਰਜਕਾਰੀ ਅਧਿਕਾਰੀ ਪੰਚਾਇਤ ਸੰਮਤੀ) ਖਾਤਾ ਐਚਡੀਐਫਸੀ ਅਮਲੋਹ ਅਤੇ ਖੰਨਾ ਵਿਚ 2 ਖਾਤੇ ਜੁਲਾਈ ਅਤੇ ਅਕਤੂਬਰ ਮਹੀਨੇ ਵਿਚ ਖੋਲ੍ਹੇ ਗਏ ਸਨ।


ਪਿੰਡਾਂ ਦੀਆਂ ਪੰਚਾਇਤੀ ਜ਼ਮੀਨਾਂ ਦੀ ਆਮਦਨ ਇਨ੍ਹਾਂ ਖਾਤਿਆਂ ਵਿਚ ਜਮ੍ਹਾਂ ਹੁੰਦੀ ਹੈ ਅਤੇ ਇਸ ਆਮਦਨ ਵਿਚੋਂ ਪੰਚਾਇਤ ਸਕੱਤਰ ਦੀ ਤਨਖਾਹ, ਠੇਕੇ ’ਤੇ ਰੱਖੇ ਮੁਲਾਜ਼ਮਾਂ ਦੀ ਤਨਖਾਹ ਅਤੇ ਚੇਅਰਮੈਨ ਦੀ ਕਾਰ ਦੇ ਖ਼ਰਚੇ ਸ਼ਾਮਲ ਹੁੰਦੇ ਹਨ। ਇਨ੍ਹਾਂ ਖਾਤਿਆਂ ਵਿਚ ਪਿੰਡ ਨਸਰਾਲੀ ਦੀ ਆਮਦਨ ਵਿਚੋਂ 40 ਲੱਖ ਰੁਪਏ ਅਤੇ ਪਿੰਡ ਬੁੱਲ੍ਹੇਪੁਰ ਦੀ ਆਮਦਨ ਵਿਚੋਂ 20 ਲੱਖ ਰੁਪਏ ਜਮ੍ਹਾਂ ਕਰਵਾਏ ਗਏ ਸਨ ਅਤੇ ਇਸ ਵਿਚੋਂ ਕੁਝ ਬੇਨਾਮੀ ਫਰਮਾਂ ਨੂੰ ਅਦਾਇਗੀ ਕੀਤੀ ਗਈ ਸੀ ਜਿਨ੍ਹਾਂ ਦੇ ਬੀ.ਡੀ.ਪੀ.ਓ. ਦਫ਼ਤਰ ਵਿਚ ਕੋਈ ਰਿਕਾਰਡ ਨਹੀਂ ਰੱਖਿਆ ਗਿਆ।
ਦੋਵੇਂ ਆਗੂਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਭ੍ਰਿਸ਼ਟਾਚਾਰ ਵਿਰੁੱਧ ਜਾਲ ਵਿਛਾ ਦਿੱਤਾ, ਜਿਸ ਵਿਚ ਉਹ ਸਫਲ ਰਹੇ। ਵਿਧਾਇਕ ਨੇ ਇਹ ਮਾਮਲਾ ਸੀਐਮ ਭਗਵੰਤ ਮਾਨ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਤੱਕ ਪਹੁੰਚਾਇਆ ਹੈ। ਸਬੰਧਤ ਬੀਡੀਪੀਓ ਮੌਕੇ ਤੋਂ ਫਰਾਰ ਦੱਸਿਆ ਗਿਆ, ਜਿਸ ਦੇ ਖ਼ਿਲਾਫ ਜਾਂਚ ਦੀ ਮੰਗ ਕੀਤੀ ਗਈ ਹੈ।
ਸੌਂਧ ਨੇ ਦੱਸਿਆ ਕਿ ਇਸ ਸਾਰੀ ਘਟਨਾ ਦੀ ਜਾਣਕਾਰੀ ਐੱਸ.ਡੀ.ਐੱਮ. ਖੰਨਾ, ਜ਼ਿਲਾ ਮੈਜਿਸਟ੍ਰੇਟ ਲੁਧਿਆਣਾ ਅਤੇ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਦਿੱਤੀ, ਜਿਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

error: Content is protected !!