ਮੁੜ ਪਵੇਗਾ ਮੀਂਹ, ਹੰਢ ਚੀਰਵੀਂ ਠੰਢ ਦੀ ਹੋਵੇਗੀ ਸ਼ੁਰੂਆਤ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਮੁੜ ਪਵੇਗਾ ਮੀਂਹ, ਹੰਢ ਚੀਰਵੀਂ ਠੰਢ ਦੀ ਹੋਵੇਗੀ ਸ਼ੁਰੂਆਤ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਵੀਓਪੀ ਬਿਊਰੋ, ਜਲੰਧਰ : ਪੰਜਾਬ ‘ਚ ਠੰਢ ਨੇ ਜ਼ੋਰ ਫੜ ਲਿਆ ਹੈ। ਬਾਰਿਸ਼ ਤੋਂ ਬਾਅਦ ਤਾਪਮਾਨ ‘ਚ ਵੱਡੀ ਗਿਰਾਵਟ ਆਈ ਹੈ, ਜੋ ਲਗਾਤਾਰ ਜਾਰੀ ਹੈ। ਪਹਾੜੀ ਇਲਾਕਿਆਂ ’ਚ ਬਰਫ਼ਬਾਰੀ ਦੌਰਾਨ ਪੰਜਾਬ ’ਚ ਯੈਲੋ ਅਲਰਟ ਐਲਾਨ ਕੀਤਾ ਗਿਆ ਹੈ, ਜਦੋਂ ਕਿ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਗਈ ਹੈ। ਪ੍ਰਦੂਸ਼ਣ ਗੁਣਵੱਤਾ ਸੂਚਕ ਅੰਕ ’ਚ ਵੀ ਸੁਧਾਰ ਜਾਰੀ ਰਿਹਾ। ਭਾਰਤੀ ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ ਅਗਲੇ 2 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਹੈ ਤੇ ਸਾਵਧਾਨੀ ਵਰਤਣ ਦੀ ਐਡਵਾਈਜ਼ਰੀ ਜਾਰੀ ਕੀਤੀ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਬੀਤੇ ਦਿਨ ਪਏ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ’ਚ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਬੀਤੀ ਦੁਪਹਿਰ ਵੇਲੇ ਮੌਸਮ ਆਮ ਵਾਂਗ ਰਿਹਾ ਪਰ ਸਵੇਰੇ-ਸ਼ਾਮ ਹਾਈਵੇ ’ਤੇ ਧੁੰਦ ਛਾਈ ਰਹੀ। ਧੁੰਦ ਕਾਰਨ ਠੰਢ ਵੱਧ ਗਈ। ਮੌਸਮ ਵਿਗਿਆਨੀਆਂ ਮੁਤਾਬਕ ਪਹਾੜਾਂ ’ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ ’ਚ ਸਰਦੀ ਤੇਜ਼ ਹੁੰਦੀ ਜਾ ਰਹੀ ਹੈ।


ਉੱਥੇ ਹੀ ਅਗਲੇ ਕੁਝ ਦਿਨਾਂ ’ਚ ਕੰਬਾਉਣ ਵਾਲੀ ਠੰਢ ਸ਼ੁਰੂ ਹੋਣ ਦੀ ਸੰਭਾਵਨਾ ਹੈ। ਚਿਤਾਵਨੀ ਅਨੁਸਾਰ ਪੰਜਾਬ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ 1-2 ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ ਬੱਦਲ ਛਾਏ ਰਹਿਣਗੇ। ਇਸ ਕਾਰਨ ਸੂਰਜ ਦੀ ਲੁਕਣਮੀਟੀ ਕਾਰਨ ਪਾਰਾ ਹੋਰ ਡਿੱਗ ਜਾਵੇਗਾ। ਇਸ ਦੇ ਨਾਲ ਹੀ ਮੀਂਹ ਦੀ ਚਿਤਾਵਨੀ ਕਾਰਨ ਆਉਣ ਵਾਲੇ ਦਿਨਾਂ ’ਚ ਤਾਪਮਾਨ ਹੋਰ ਹੇਠਾਂ ਜਾਵੇਗਾ। ਇਸ ਕਾਰਨ ਆਉਣ ਵਾਲੇ ਦਿਨਾਂ ’ਚ ਸਰਦੀ ਦੀ ਤੀਬਰਤਾ ਮਹਿਸੂਸ ਕੀਤੀ ਜਾਵੇਗੀ। ਅੰਕੜਿਆਂ ਅਨੁਸਾਰ ਪੰਜਾਬ ਦੇ ਸਰਹੱਦੀ ਤੇ ਪਹਾੜੀ ਇਲਾਕਿਆਂ ’ਚ ਠੰਢ ਦੀ ਤੀਬਰਤਾ ਜ਼ਿਆਦਾ ਰਹੀ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ’ਚ 6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਿਸ ਕਾਰਨ ਸਰਦੀ ਨੇ ਆਪਣਾ ਜ਼ੋਰ ਵਿਖਾਇਆ।

error: Content is protected !!