ਦਿਓਰ-ਭਰਜਾਈ ਦੇ ਨਾਜਾਇਜ਼ ਸਬੰਧਾਂ ਨੇ ਚਾੜਿਆ ਚੰਨ, ਘਰ ਵਿਚ ਵਿਛਾ ਦਿੱਤੇ ਸੱਥਰ

ਦਿਓਰ-ਭਰਜਾਈ ਦੇ ਨਾਜਾਇਜ਼ ਸਬੰਧਾਂ ਨੇ ਚਾੜਿਆ ਚੰਨ, ਘਰ ਵਿਚ ਵਿਛਾ ਦਿੱਤੇ ਸੱਥਰ

ਵੀਓਪੀ ਬਿਊਰੋ, ਅੰਮ੍ਰਿਤਸਰ-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਾਰਾਏ ਖੁਰਦ ਵਿਖੇ ਦਿਓਰ-ਭਰਜਾਈ ਦੇ ਨਾਜਾਇਜ਼ ਸਬੰਧਾਂ ਨੇ ਘਰ ਵਿਚ ਸੱਥਰ ਵਿਛਾ ਦਿੱਤੇ। ਭਰਾ ਨੇ ਭਰਜਾਈ ਨਾਲ ਮਿਲ ਕੇ ਹੀ ਵੱਡੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕ+ਤ+ਲ ਕਰ ਦਿੱਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਜੀਜੇ ਮਨਜੀਤ ਸਿੰਘ ਨੇ ਦੱਸਿਆ ਕਿ ਸਵਿੰਦਰ ਸਿੰਘ ਜਿਸ ਦੀ ਉਮਰ 32 ਸਾਲ ਦੇ ਕਰੀਬ ਸੀ ਅਤੇ ਰਾਜ ਮਿਸਤਰੀ ਦਾ ਕੰਮ ਕਰਦਾ ਸੀ। ਸਵਿੰਦਰ ਦਾ ਛੋਟਾ ਭਰਾ ਜੰਗਾ ਸਿੰਘ ਦੇ ਸਵਿੰਦਰ ਦੀ ਪਤਨੀ ਲਖਵਿੰਦਰ ਕੌਰ ਨਾਲ ਨਾਜਾਇਜ਼ ਸਬੰਧ ਸਨ। ਇਹ ਦੋਵੇਂ ਦਿਓਰ ਭਰਜਾਈ ਸਵਿੰਦਰ ਸਿੰਘ ਨੂੰ ਆਪਣੇ ਰਾਹ ਦਾ ਰੋੜਾ ਸਮਝਦੇ ਸਨ। ਇਸ ਲਈ ਬੀਤੀ ਰਾਤ ਦਿਓਰ-ਭਰਜਾਈ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਸਵਿੰਦਰ ਸਿੰਘ ਦਾ ਕ+ਤ+ਲ ਕਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਮਿਲਣ ’ਤੇ ਪੁਲਿਸ ਥਾਣਾ ਲੋਪੋਕੇ ਤੋਂ ਏ. ਐੱਸ. ਆਈ. ਤਜਿੰਦਰ ਸਿੰਘ ਅਤੇ ਗੁਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਘਟਨਾ ਸਥਾਨ ’ਤੇ ਪੁੱਜੇ ਕ+ਤ+ਲ ਦਾ ਮਾਮਲਾ ਦਰਜ ਕਰਕੇ ਲਾ+ਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਵੱਲੋਂ ਦੋ+ਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਘਟਨਾ ਸਮੇਂ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਗਿਆ ਹੈ।

error: Content is protected !!