ਗੁਰਦੁਆਰਾ ਸਾਹਿਬ ‘ਚ ਹੋਈ ਫਾਇ+ਰਿੰਗ ਦੇ ਰੋਸ ਵਜੋਂ ਅਕਾਲੀ ਦਲ ਤੇ SGPC ਨੇ ਪੰਜਾਬ ਸਰਕਾਰ ਖਿਲਾਫ਼ ਲਾਇਆ ਪੱਕਾ ਮੋਰਚਾ

ਗੁਰਦੁਆਰਾ ਸਾਹਿਬ ‘ਚ ਹੋਈ ਫਾਇ+ਰਿੰਗ ਦੇ ਰੋਸ ਵਜੋਂ ਅਕਾਲੀ ਦਲ ਤੇ SGPC ਨੇ ਪੰਜਾਬ ਸਰਕਾਰ ਖਿਲਾਫ਼ ਲਾਇਆ ਪੱਕਾ ਮੋਰਚਾ

 

ਸੁਲਤਾਨਪੁਰ ਲੋਧੀ (ਵੀਓਪੀ ਬਿਊਰੋ) 23 ਨਵੰਬਰ ਦੀ ਸਵੇਰ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਵਿਖੇ ਪੁਲਿਸ-ਨਿਹੰਗ ਸਿੰਘ ਝਗੜੇ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਖ਼ਿਲਾਫ਼ ਗੁਰਦੁਆਰਾ ਸਾਹਿਬ ਦੇ ਬਾਹਰ ਪੱਕਾ ਮੋਰਚਾ ਲਾਇਆ ਹੈ। ਇਸ ਸਾਂਝੇ ਧਰਨੇ ਵਿੱਚ 23 ਨਵੰਬਰ ਦੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲੀਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਗਿਆ।

ਇਸ ਧਰਨੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ, ਸ਼੍ਰੋਮਣੀ ਕਮੇਟੀ ਮੈਂਬਰ ਗੁਰਪ੍ਰੀਤ ਕੌਰ ਅਤੇ ਇੰਜਨੀਅਰ ਸਵਰਨ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਜਗਾਉਣ ਲਈ ਰੋਜ਼ਾਨਾ ਇਹ ਧਰਨਾ ਦਿੱਤਾ ਜਾਵੇਗਾ।


ਇਸ ਵਿੱਚ ਸੂਬੇ ਦੇ ਵੱਖ-ਵੱਖ ਹਲਕਿਆਂ ਤੋਂ ਲੋਕ ਸ਼ਿਰਕਤ ਕਰਨਗੇ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਗੋਲੀਬਾਰੀ ਤੋਂ ਬਾਅਦ ਇਹ ਹਿੰਸਕ ਘਟਨਾ ਵਾਪਰੀ। ਇਸ ਵਿੱਚ ਹੋਮ ਗਾਰਡ ਦੇ ਜਵਾਨ ਦੀ ਮੌਤ ਲਈ ਪੰਜਾਬ ਦੇ ਮੁੱਖ ਮੰਤਰੀ ਜ਼ਿੰਮੇਵਾਰ ਹਨ, ਕਿਉਂਕਿ ਉਹ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਇਸ ਮਾਮਲੇ ‘ਚ ਬਣਦੀ ਕਾਰਵਾਈ ਨਾ ਕੀਤੀ ਤਾਂ ਇਹ ਧਰਨਾ ਹੋਰ ਤਿੱਖਾ ਕੀਤਾ ਜਾਵੇਗਾ |

error: Content is protected !!