ਮਨੀਪੁਰ ਮੁੜ ਸੁਰਖੀਆਂ ਵਿਚ, ਦੋ ਧਿਰਾਂ ਵਿਚ ਝੜਪ, 13 ਲਾ+ਸ਼ਾਂ ਮਿਲੀਆਂ

ਮਨੀਪੁਰ ਮੁੜ ਸੁਰਖੀਆਂ ਵਿਚ, ਦੋ ਧਿਰਾਂ ਵਿਚ ਝੜਪ, 13 ਲਾ+ਸ਼ਾਂ ਮਿਲੀਆਂ

ਵੀਓਪੀ ਬਿਊਰੋ, ਨੈਸ਼ਨਲ-ਮਨੀਪੁਰ ਇਕ ਵਾਰ ਮੁੜ ਸੁਰਖੀਆਂ ਵਿਚ ਆ ਗਿਆ ਹੈ। ਸੂਬੇ ਦੇ ਤੇਂਗਨੋਪਾਲ ਜ਼ਿਲ੍ਹੇ ਵਿਚ ਸੋਮਵਾਰ ਨੂੰ ਦੋ ਧਿਰਾਂ ਵਿਚਾਲੇ ਗੋ+ਲੀਬਾਰੀ ਹੋਈ ਸੀ। ਇਸ ‘ਚ 13 ਲੋਕਾਂ ਦੀ ਮੌ+ਤ ਹੋ ਗਈ। ਮੀਡੀਆ ਰਿਪੋਰਟਾਂ ਅਨੁਸਾਰ ਇਕ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ਦੇ ਲੀਥੂ ਪਿੰਡ ਨੇੜੇ ਦੋ ਧਿਰਾਂ ਵਿਚਾਲੇ ਗੋ+ਲੀਬਾਰੀ ਹੋਈ। ਘਟਨਾ ਦੀ ਸੂਚਨਾ ਮਿਲਣ ‘ਤੇ ਸੁਰੱਖਿਆ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਉਥੋਂ 13 ਲਾ+ਸ਼ਾਂ ਬਰਾਮਦ ਕੀਤੀਆਂ ਹਨ। ਅਧਿਕਾਰੀ ਨੇ ਦਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ। ਰਿਪੋਰਟ ਮੁਤਾਬਕ ਮ੍ਰਿਤ+ਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।


ਦੱਸ ਦੇਈਏ ਕਿ 3 ਮਈ ਨੂੰ ਆਲ ਟ੍ਰਾਈਬਲ ਸਟੂਡੈਂਟਸ ਯੂਨੀਅਨ ਮਨੀਪੁਰ (ਏ.ਟੀ.ਐੱਸ.ਯੂ.ਐੱਮ.ਯੂ.) ਨੇ ‘ਕਬਾਇਲੀ ਏਕਤਾ ਮਾਰਚ’ ਕੱਢਿਆ ਸੀ। ਇਹ ਮਾਰਚ ਚੂਰਾਚੰਦਪੁਰ ਦੇ ਤੋਰਬੰਗ ਇਲਾਕੇ ਵਿਚ ਕੱਢੀ ਗਈ। ਇਹ ਰੈਲੀ ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ ਦਾ ਦਰਜਾ ਦੇਣ ਦੀ ਮੰਗ ਨੂੰ ਲੈ ਕੇ ਕੱਢੀ ਗਈ। ਮੀਤੀ ਭਾਈਚਾਰੇ ਨੂੰ ਅਨੁਸੂਚਿਤ ਜਨਜਾਤੀ (ਐਸਟੀ) ਦਾ ਦਰਜਾ ਦੇਣ ਦੀ ਮੰਗ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੈ। ਰੈਲੀ ਦੌਰਾਨ ਆਦਿਵਾਸੀਆਂ ਅਤੇ ਗੈਰ ਆਦਿਵਾਸੀਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ। ਪੁਲਿਸ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ, ਜਿਸ ਤੋਂ ਬਾਅਦ ਸ਼ਾਮ ਤਕ ਹਾਲਾਤ ਇੰਨੇ ਵਿਗੜ ਗਏ ਕਿ ਉਥੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਦੀਆਂ ਕੰਪਨੀਆਂ ਤਾਇਨਾਤ ਕਰ ਦਿਤੀਆਂ ਗਈਆਂ।

error: Content is protected !!