12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ, ਭੈਣ ਕਮਲਦੀਪ ਕੌਰ ਮੁਲਾਕਾਤ ਲਈ ਪੁੱਜੀ

12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਸ਼ੁਰੂ, ਭੈਣ ਕਮਲਦੀਪ ਕੌਰ ਮੁਲਾਕਾਤ ਲਈ ਪੁੱਜੀ


ਵੀਓਪੀ ਬਿਊਰੋ, ਪਟਿਆਲਾ : ਕੇਂਦਰੀ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੀ ਸਵੇਰ ਰਾਜੋਆਣਾ ਨੇ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ। ਜੇਲ੍ਹ ਅਧਿਕਾਰੀਆਂ ਅਨੁਸਾਰ ਰਾਜੋਆਣਾ ਨੂੰ ਖਾਣਾ ਖਾਣ ਦੀ ਅਪੀਲ ਕੀਤੀ ਸੀ ਪਰ ਉਹ ਨਹੀਂ ਮੰਨੇ। ਅੱਜ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਵੀ ਜੇਲ੍ਹ ‘ਚ ਮੁਲਾਕਾਤ ਕਰਨ ਲਈ ਪੁੱਜੇ।


ਦੱਸਣਾ ਬਣਦਾ ਹੈ ਕਿ ਰਾਜੋਆਣਾ ਦੀ ਕਰੀਬ 12 ਸਾਲ ਤੋਂ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਫਾਂਸੀ ਸਜ਼ਾ ਮਾਫੀ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅਪੀਲ ਪਾਈ ਗਈ ਸੀ। ਅਦਾਲਤ ਵਲੋਂ ਇਸ ਬਾਰੇ ਕੇਂਦਰ ਸਰਕਾਰ ਨੂੰ ਫੈਸਲਾ ਲੈਣ ਬਾਰੇ ਕਿਹਾ ਗਿਆ ਸੀ। ਲੰਮੇ ਸਮੇਂ ਤੋਂ ਇਸ ਅਪੀਲ ਤੇ ਕੇਂਦਰ ਸਰਕਾਰ ਵੱਲੋਂ ਫੈਸਲਾ ਨਾ ਲੈਣ ਤੇ ਅਕਾਲੀ ਦਲ ਵਲੋਂ ਪੂਰੀ ਪੈਰਵਾਈ ਨਾ ਕਰਨ ਕਰਕੇ ਬਲਵੰਤ ਸਿੰਘ ਰਾਜੋਆਣਾ ਨਰਾਜ਼ ਹਨ।

ਰਾਜੋਆਣਾ ਨੇ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਇਸ ਮਾਮਲੇ ‘ਚ ਦਖਲ ਦੇਣ ਤੇ ਅਕਾਲੀ ਦਲ ਵਲੋਂ ਪਾਈ ਅਪੀਲ ਵਾਪਸ ਲੈਣ ਲਈ ਕਿਹਾ ਸੀ। ਅਜਿਹਾ ਨਾ ਹੋਣ ਦੀ ਸੂਰਤ ਵਿਚ 5 ਦਸੰਬਰ ਤੋਂ ਭੁੱਖ ਹੜਤਾਲ ਦੀ ਚਿਤਾਵਨੀ ਦਿਤੀ ਸੀ। ਇਸ ਤੋਂ ਬਾਅਦ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਸੀ। ਬੀਤੇ ਦਿਨ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਤੇ ਹੋਰ ਜੇਲ੍ਹ ‘ਚ ਮੁਲਾਕਾਤ ਲਈ ਪੁੱਜੇ ਸੀ ਪਰ ਜੇਲ੍ਹ ਅਧਿਕਾਰੀਆਂ ਨੇ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਵੀ ਸਿਆਸਤ ਜ਼ੋਰਾਂ ਉਤੇ ਰਹੀ।

error: Content is protected !!