Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
7
ਪੰਨੂੰ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ FBI ਦੀ ਐਂਟਰੀ, ਭਾਰਤ ਆਉਣਗੇ ਐਫਬੀਆਈ ਦੇ ਡਾਇਰੈਕਟਰ!
international
Latest News
National
ਪੰਨੂੰ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ FBI ਦੀ ਐਂਟਰੀ, ਭਾਰਤ ਆਉਣਗੇ ਐਫਬੀਆਈ ਦੇ ਡਾਇਰੈਕਟਰ!
December 7, 2023
Voice of Punjab
ਪੰਨੂੰ ਦੇ ਕਤਲ ਦੀ ਸਾਜ਼ਿਸ਼ ਦੇ ਮਾਮਲੇ ਵਿਚ FBI ਦੀ ਐਂਟਰੀ, ਭਾਰਤ ਆਉਣਗੇ ਐਫਬੀਆਈ ਦੇ ਡਾਇਰੈਕਟਰ!
ਵੀਓਪੀ ਬਿਊਰੋ, ਨੈਸ਼ਨਲ- ਖਾਲਿ+ਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕ+ਤ+ਲ ਦੀ ਸਾਜ਼ਿਸ਼ ਦੇ ਮਾਮਲੇ ‘ਚ FBI ਦੀ ਐਂਟਰੀ ਹੋ ਗਈ ਹੈ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐੱਫਬੀਆਈ) ਦੇ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਅਗਲੇ ਹਫ਼ਤੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਮੁਤਾਬਕ ਕੌਮੀ ਜਾਂਚ ਏਜੰਸੀ (ਐੱਨਆਈਏ) ਉਨ੍ਹਾਂ ਅੱਗੇ ਖਾਲਿ+ਸਤਾਨੀ ਅਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਮਾਮਲੇ ਨੂੰ ਚੁੱਕਣ ਦੀ ਤਿਆਰੀ ਕਰ ਰਹੀ ਹੈ।
ਆਪਣੀ ਯਾਤਰਾ ਦੌਰਾਨ ਰੇਅ ਆਪਣੀ ਭਾਰਤ ਫੇਰੀ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਅਤੇ ਐੱਨਆਈਏ ਦੋਵਾਂ ਦੇ ਅਧਿਕਾਰੀਆਂ ਨੂੰ ਮਿਲਣਗੇ। ਭਾਰਤ ਵਿੱਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਨੇ ਦਿੱਲੀ ਵਿੱਚ ਸਮਾਗਮ ਵਿੱਚ ਅਗਲੇ ਹਫ਼ਤੇ ਐੱਫਬੀਆਈ ਡਾਇਰੈਕਟਰ ਕ੍ਰਿਸਟੋਫਰ ਰੇਅ ਦੇ ਦੌਰੇ ਦੀ ਪੁਸ਼ਟੀ ਕੀਤੀ।
ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦੇ ਕ+ਤ+ਲ ਦੀ ਸਾਜ਼ਿਸ਼ ਦੀਆਂ ਰਿਪੋਰਟਾਂ ਨੇ ਭਾਰਤ ਤੇ ਅਮਰੀਕਾ ਵਿੱਚ ਹਲ-ਚਲ ਵਧਾ ਦਿੱਤੀ ਹੈ। ਇਹ ਮਾਮਲਾ ਸਾਹਮਣੇ ਆਉਣ ਮਗਰੋਂ ਅਮਰੀਕਾ ਕਾਫੀ ਔਖਾ ਹੈ। ਇਸ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡੇਨ ਦੇ ਚੋਟੀ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਭਾਰਤ ਨਾਲ ਕਈ ਦੁਵੱਲੇ ਮੁੱਦਿਆਂ ‘ਤੇ ਚਰਚਾ ਕਰਨ ਲਈ ਨਵੀਂ ਦਿੱਲੀ ਆਏ ਹਨ। ਜਾਣਕਾਰੀ ਮੁਤਾਬਕ ਭਾਰਤ-ਅਮਰੀਕਾ ਦੁਵੱਲੇ ਮੁੱਦਿਆਂ ‘ਤੇ ਚਰਚਾ ਕਰਨ ਤੋਂ ਇਲਾਵਾ ਉਹ ਖਾਲਿ+ਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਧਰਤੀ ‘ਤੇ ਕਤਲ ਕਰਨ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ ਭਾਰਤ ‘ਤੇ ਲੱਗੇ ਦੋਸ਼ਾਂ ਬਾਰੇ ਵੀ ਗੱਲ ਕਰਨ ਜਾ ਰਹੇ ਹਨ।
ਗੁਰਪਤਵੰਤ ਪੰਨੂ ਨੇ ਮੁੜ ਦਿੱਤੀ ਭਾਰਤ ਨੂੰ ਧਮਕੀ
ਜ਼ਿਕਰਕਰਯੋਗ ਹੈ ਕਿ ਕ+ਤ+ਲ ਕਰਨ ਦੀਆਂ ਰਿਪੋਰਟਾਂ ਤੋਂ ਬਾਅਦ ਖਾਲਿ+ਸਤਾਨ ਪੱਖੀ ਸਿੱਖ ਫਾਰ ਜਸਟਿਸ (SFJ)ਦਾ ਲੀਡਰ ਗੁਰਪਤਵੰਤ ਸਿੰਘ ਪੰਨੂ ਨੇ ਹੁਣ ਅਫਜ਼ਲ ਗੁਰੂ ਦਾ ਨਾਂ ਲੈ ਕੇ 13 ਦਸੰਬਰ ਨੂੰ ਭਾਰਤ ਦੀ ਸੰਸਦ ਦੀ ਨੀਂਹ ਹਿਲਾ ਦੇਣ ਦੀ ਧਮਕੀ ਦਿੱਤੀ ਹੈ। ਪੰਨੂ ਨੇ ਇਹ ਧਮਕੀ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਨੂੰ ਆਧਾਰ ਬਣਾ ਕੇ ਦਿੱਤੀ ਹੈ।
ਗੁਰਪਤਵੰਤ ਪੰਨੂ ਨੇ ਨਵਾਂ ਵੀਡੀਓ ਜਾਰੀ ਕੀਤਾ ਹੈ। ਇਸ ਵਿੱਚ ਪੰਨੂ ਨੇ ਧਮਕੀ ਦਿੰਦਿਆਂ ਕਿਹਾ ਹੈ ਕਿ ਕੀ ਭਾਰਤ ਮੋਦੀ ਸਰਕਾਰ ਦੀ ਉਸ ਨੂੰ ਮਾਰਨ ਦੀ ਸਾਜ਼ਿਸ਼ ‘ਤੇ SFJ ਦੀ 13 ਦਸੰਬਰ ਦੇ ਰੀਐਕਸ਼ਨ ਦਾ ਸਾਹਮਣਾ ਕਰਨ ਲਈ ਤਿਆਰ ਹੈ? 13 ਦਸੰਬਰ 2001 ਨੂੰ ਅਫਜ਼ਲ ਗੁਰੂ ਨੇ ਸੰਸਦ ਵਿੱਚ ਪਹੁੰਚ ਕੇ ਕਸ਼ਮੀਰ ਦਾ ਮੁੱਦਾ ਉਠਾਇਆ ਸੀ। ਹੁਣ ਪੰਨੂ ਵੀ 13 ਦਸੰਬਰ 2023 ਨੂੰ ਨਾਕਾਮ ਕਤਲ ਦੀ ਸਾਜ਼ਿਸ਼ ਦਾ ਜਵਾਬ ਦੇਵੇਗਾ।
Post navigation
ਢੱਕਣ ਟੁੱਟਾ ਹੋਣ ਕਾਰਨ ਸੀਵਰੇਜ ਟੈਂਕੀ ਵਿਚ ਡਿੱਗਾ ਛੁੱਟੀ ਆਇਆ ਕਾਂਸਟੇਬਲ, ਬਚਾਉਣ ਲਈ ਗਿਆ ਭਰਾ ਵੀ ਡੁੱਬਿਆ, ਦੋਵਾਂ ਦੀ ਹੋਈ ਮੌ+ਤ
ਛਾਪੇਮਾਰੀ ਕਰਨ ਗਏ ਇਨਕਮ ਟੈਕਸ ਵਿਭਾਗ ਦੀਆਂ ਨੋਟ ਦੇਖ ਅੱਖਾਂ ਰਹਿ ਗਈਆਂ ਖੁੱਲ੍ਹੀਆਂ, ਪੈਸੇ ਗਿਣਨ ਵਾਲੀਆਂ ਮਸ਼ੀਨਾਂ ਦੇ ਵੀ ਖੜ੍ਹੇ ਹੋਏ ਹੱਥ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us