ਘਰੇਲੂ ਕਲੇਸ਼ ਨੇ ਘਰ ਵਿਚ ਵਿਛਾ ਦਿੱਤੇ ਸੱਥਰ, ਪਿਤਾ ਨੇ ਨਿਗਲਿਆ ਜ਼ਹਿਰ, ਮੌ+ਤ ਦਾ ਪਤਾ ਲੱਗਣ ਉਤੇ ਪੁੱਤ ਨੇ ਵੀ ਨਹਿਰ ਵਿਚ ਮਾਰ ਦਿੱਤੀ ਛਾਲ

ਘਰੇਲੂ ਕਲੇਸ਼ ਨੇ ਘਰ ਵਿਚ ਵਿਛਾ ਦਿੱਤੇ ਸੱਥਰ, ਪਿਤਾ ਨੇ ਨਿਗਲਿਆ ਜ਼ਹਿਰ, ਮੌ+ਤ ਦਾ ਪਤਾ ਲੱਗਣ ਉਤੇ ਪੁੱਤ ਨੇ ਵੀ ਨਹਿਰ ਵਿਚ ਮਾਰ ਦਿੱਤੀ ਛਾਲ


ਵੀਓਪੀ ਬਿਊਰੋ, ਫਿਰੋਜ਼ਪੁਰ-ਫ਼ਿਰੋਜ਼ਪੁਰ ‘ਚ ਜਿਊਲਰ ਪਿਓ-ਪੁੱਤ ਵੱਲੋਂ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। ਮਿਲੀ ਜਾਣਕਾਰੀ ਅਨੁਸਾਰ ਇਕ ਨੇ ਨਹਿਰ ਵਿਚ ਛਾਲ ਮਾਰ ਦਿੱਤੀ, ਜਦਕਿ ਦੂਜੇ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਨੇ ਘਰੇਲੂ ਝਗੜੇ ਕਾਰਨ ਇਹ ਕਦਮ ਚੁੱਕਿਆ ਹੈ।


ਪਿਤਾ ਦੀ ਲਾ+ਸ਼ ਨੂੰ ਪੋਸਟਮਾਰਟਮ ਲਈ ਫਰੀਦਕੋਟ ਮੈਡੀਕਲ ਕਾਲਜ ਵਿਖੇ ਰਖਵਾਇਆ ਗਿਆ ਹੈ, ਜਦਕਿ ਪੁੱਤਰ ਦੀ ਲਾ+ਸ਼ ਅਜੇ ਤਕ ਨਹਿਰ ‘ਚੋਂ ਬਰਾਮਦ ਨਹੀਂ ਹੋਈ। ਮ੍ਰਿਤ+ਕਾਂ ਦੀ ਪਛਾਣ ਰਾਹੁਲ ਧਵਨ (32) ਵਾਸੀ ਧਰਮਪੁਰਾ ਅਤੇ ਉਸ ਦੇ ਪਿਤਾ ਰਜਿੰਦਰ ਧਵਨ (60) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁਧਵਾਰ ਸਵੇਰੇ ਦੋਵੇਂ ਪਿਓ-ਪੁੱਤ ਦੁਕਾਨ ‘ਤੇ ਗਏ ਹੋਏ ਸਨ।
ਘਰੇਲੂ ਝਗੜੇ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ ਤੋਂ ਬਾਅਦ ਰਜਿੰਦਰ ਨੇ ਘਰ ਆ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਹਾਲਤ ਗੰਭੀਰ ਹੋਣ ‘ਤੇ ਡਾਕਟਰਾਂ ਨੇ ਉਸ ਨੂੰ ਫ਼ਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫ਼ਰ ਕਰ ਦਿਤਾ।

ਉਥੇ ਇਲਾਜ ਦੌਰਾਨ ਉਸ ਦੀ ਮੌ+ਤ ਹੋ ਗਈ। ਆਪਣੇ ਪਿਤਾ ਦੀ ਮੌ+ਤ ਦਾ ਪਤਾ ਲੱਗਣ ’ਤੇ ਰਾਹੁਲ ਨੇ ਫ਼ਿਰੋਜ਼ਪੁਰ-ਫ਼ਰੀਦਕੋਟ ਹਾਈਵੇ ਪਾਰ ਕਰਦੇ ਹੋਏ ਨਹਿਰ ਵਿਚ ਛਾਲ ਮਾਰ ਦਿੱਤੀ। ਦੂਜੇ ਦਿਨ ਵੀ ਉਸ ਦੀ ਲਾ+ਸ਼ ਨਹੀਂ ਮਿਲੀ। ਗੋਤਾਖੋਰਾਂ ਵਲੋਂ ਲਾ+ਸ਼ ਨੂੰ ਲੱਭਣ ਦੇ ਯਤਨ ਕੀਤੇ ਜਾ ਰਹੇ ਹਨ। ਰਾਹੁਲ ਧਵਨ ਦਾ ਮੋਟਰਸਾਈਕਲ ਨਹਿਰ ਦੇ ਕੰਢੇ ਖੜ੍ਹਾ ਮਿਲਿਆ ਹੈ। ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

error: Content is protected !!