ਉਪਰਲੀ ਕਮਾਈ ਦੇ 5 ਹਜ਼ਾਰ ਰੁਪਏ ਫੜਦਾ ਪਟਵਾਰੀ ਚੜਿਆ ਵਿਜੀਲੈਂਸ ਹੱਥੇ, ਜ਼ਮੀਨ ਦਾ ਇੰਤਕਾਲ ਕਰਨ ਬਦਲੇ ਪਹਿਲਾਂ ਵੀ ਲਏ ਸੀ 5 ਹਜ਼ਾਰ ਰੁਪਏ

ਉਪਰਲੀ ਕਮਾਈ ਦੇ 5 ਹਜ਼ਾਰ ਰੁਪਏ ਫੜਦਾ ਪਟਵਾਰੀ ਚੜਿਆ ਵਿਜੀਲੈਂਸ ਹੱਥੇ, ਜ਼ਮੀਨ ਦਾ ਇੰਤਕਾਲ ਕਰਨ ਬਦਲੇ ਪਹਿਲਾਂ ਵੀ ਲਏ ਸੀ 5 ਹਜ਼ਾਰ ਰੁਪਏ

ਵੀਓਪੀ ਬਿਊਰੋ, ਬਟਾਲਾ : ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਉਪਰਲੀ ਕਮਾਈ ਦੇ 5000 ਰੁਪਏ ਫੜਦੇ ਇੱਕ ਮਾਲ ਪਟਵਾਰੀ ਹਰਜੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ। ਮਾਲ ਹਲਕਾ ਡੇਰਾ ਬਾਬਾ ਨਾਨਕ, ਗੁਰਦਾਸਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ।


ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਅਧਿਕਾਰੀ ਦੇ ਖਿਲਾਫ ਇਹ ਮਾਮਲਾ ਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਪਿੰਡ ਮਲਕਪੁਰ ਤਹਿਸੀਲ ਡੇਰਾ ਬਾਬਾ ਨਾਨਕ ਦੇ ਵਸਨੀਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਪਹਿਲਾਂ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 5,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ। ਹੁਣ ਉਕਤ ਇੰਤਕਾਲ ਦੀ ਮਨਜ਼ੂਰੀ ਲੈਣ ਲਈ ਤਹਿਸੀਲਦਾਰ ਦੇ ਨਾਂ ‘ਤੇ 5,000 ਰੁਪਏ ਹੋਰ ਮੰਗੇ ਹਨ ਅਤੇ ਉਸ ਨੇ ਗੱਲਬਾਤ ਰਿਕਾਰਡ ਕਰ ਲਈ ਹੈ, ਜਦੋਂ ਪਟਵਾਰੀ ਉਸ ਤੋਂ ਇਹ ਰਿਸ਼ਵਤ ਮੰਗ ਰਿਹਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਉਕਤ ਦੋਸ਼ਾਂ ਦੀ ਜਾਂਚ ਕੀਤੀ ਹੈ। ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧ ‘ਚ ਵਿਜੀਲੈਂਸ ਬਿਊਰੋ ਦੇ ਥਾਣਾ ਸਦਰ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਵਿਚ ਅਗਲੀ ਜਾਂਚ ਕੀਤੀ ਜਾ ਰਹੀ ਹੈ।

error: Content is protected !!