ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ, ਮਹਿੰਗਾ ਪਵੇਗਾ ਪੜ੍ਹਾਈ ਕਰਨ ਜਾਣਾ!

ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੱਡਾ ਝਟਕਾ, ਮਹਿੰਗਾ ਪਵੇਗਾ ਪੜ੍ਹਾਈ ਕਰਨ ਜਾਣਾ!

ਵੀਓਪੀ ਬਿਊਰੋ, ਇੰਟਰਨੈਸ਼ਨਲ : ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਕੈਨੇਡਾ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਇਸ ਕਾਰਨ ਇਥੇ ਆਉਣ ਵਾਲੇ ਪੂਰੀ ਦੁਨੀਆਂ ਦੇ ਵਿਦਿਆਰਥੀ ਪ੍ਰਭਾਵਿਤ ਹੋਣਗੇ, ਕਿਉਂਕਿ ਹੁਣ ਅੰਤਰਰਾਸ਼ਟਰੀ ਵਿਦਿਆਰਥੀਆਂ (canada visa) ਨੂੰ ਉੱਥੇ ਰਹਿਣ ਤੇ ਪੜ੍ਹਾਈ ਕਰਨ ਲਈ ਪਹਿਲਾਂ ਨਾਲੋਂ ਜ਼ਿਆਦਾ ਪੈਸੇ ਖਰਚਣੇ ਪੈਣਗੇ। ਇਸ ਦੇ ਨਾਲ ਹੀ ਮਜ਼ਬੂਤ ​​ਵਿੱਤੀ ਪਿਛੋਕੜ ਦਿਖਾਉਣਾ ਹੋਵੇਗਾ। ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਇਸ ਬਦਲਾਅ ਦਾ ਐਲਾਨ ਕੀਤਾ ਹੈ। ਇਹ ਨਵਾਂ ਫੈਸਲਾ ਪਹਿਲੀ ਜਨਵਰੀ 2024 ਤੋਂ ਲਾਗੂ ਹੋਵੇਗਾ।


ਕੈਨੇਡਾ ਸਰਕਾਰ ਨੇ ਗ੍ਰੰਟਿਡ ਇਨਵੈਸਟਮੈਂਟ ਸਰਟੀਫਿਕੇਟ (GIC) ਦੁੱਗਣੀ ਕਰ ਦਿੱਤੀ ਹੈ। ਕੈਨੇਡਾ ਜਾਣ ਲਈ ਅਪਲਾਈ ਕਰਨ ਵਾਲਿਆਂ ਨੂੰ ਹੁਣ ਜੀਆਈਸੀ 10,200 ਡਾਲਰ ਦੀ ਬਜਾਏ 20,635 ਡਾਲਰ ਦੇਣੀ ਪਵੇਗੀ। ਇਹ ਨਿਯਮ 1 ਜਨਵਰੀ 2024 ਤੋਂ ਲਾਗੂ ਹੋਵੇਗਾ। ਪਿਛਲੇ 23 ਸਾਲਾਂ ਤੋਂ ਜੀਆਈਸੀ ‘ਚ ਵਾਧਾ ਨਹੀਂ ਹੋਇਆ ਸੀ ਪਰ ਹੁਣ ਕੈਨੇਡਾ ‘ਚ ਰਹਿਣ ਦਾ ਖਰਚਾ ਵਧ ਗਿਆ ਹੈ। ਹਾਲ ਹੀ ਵਿੱਚ ਕੈਨੇਡਾ ਦੇ ਇਮੀਗ੍ਰੇਸ਼ਨ, ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਨੇ ਕਿਹਾ ਸੀ ਕਿ ਇਹ ਫੀਸ ਵਧਾ ਦਿੱਤੀ ਗਈ ਹੈ।
ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ $10,200 ਦਾ GIC ਅਦਾ ਕਰਨਾ ਪੈਂਦਾ ਸੀ। ਇਸ ਰਕਮ ‘ਚੋਂ ਇੱਕ ਨਿਸ਼ਚਿਤ ਰਕਮ ਹਰ ਮਹੀਨੇ ਵਿਦਿਆਰਥੀ ਦੇ ਖਾਤੇ ‘ਚ ਟਰਾਂਸਫਰ ਕੀਤੀ ਜਾਂਦੀ ਹੈ ਤਾਂ ਜੋ ਪੜ੍ਹਾਈ ਲਈ ਜਾਣ ਵਾਲੇ ਵਿਦਿਆਰਥੀ ਆਪਣਾ ਗੁਜ਼ਾਰਾ ਚਲਾ ਸਕਣ।

error: Content is protected !!