ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਹੜਤਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

ਪਟਿਆਲਾ ਜੇਲ੍ਹ ਵਿਚ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਹੜਤਾਲ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ


ਵੀਓਪੀ ਬਿਊਰੋ, ਪਟਿਆਲਾ-ਪਟਿਆਲਾ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਪੀਲ ਮਗਰੋਂ ਰਾਜੋਆਣਾ ਨੇ ਫੈਸਲਾ ਲਿਆ ਹੈ। ਇਸ ਦੌਰਾਨ ਇਕ ਉੱਚ-ਪੱਧਰੀ ਵਫ਼ਦ ਨੇ ਜੇਲ੍ਹ ਵਿਚ ਰਾਜੋਆਣਾ ਨਾਲ ਮੁਲਾਕਾਤ ਕੀਤੀ।

ਇਸ ਵਫ਼ਦ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ। ਇਸ ਵਫਦ ਨੇ ਲਗਪਗ ਇਕ ਇਕ ਘੰਟਾ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖਤਮ ਕਰ ਦਿਤੀ ਹੈ। ਉਨ੍ਹਾਂ ਨੇ ਇਹ ਹੜਤਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਪਵਿੱਤਰ ਜਲ ਛਕ ਕੇ ਖਤਮ ਕੀਤੀ।

error: Content is protected !!