ਬੇਅੰਤ ਸਿੰਘ ਕਤ+ਲ ਮਾਮਲੇ ‘ਚ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੰਸਦ ‘ਚ ਗੂੰਜਿਆ ਮੁੱਦਾ

ਬੇਅੰਤ ਸਿੰਘ ਕਤ+ਲ ਮਾਮਲੇ ‘ਚ ਜੇਲ੍ਹ ‘ਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਲੈ ਕੇ ਸੰਸਦ ‘ਚ ਗੂੰਜਿਆ ਮੁੱਦਾ

ਨਵੀਂ ਦਿੱਲੀ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਬੰਦੀ ਸਿੱਖਾਂ ਦੀ ਰਿਹਾਈ ਅਤੇ ਸਜ਼ਾ ਮੁਆਫ਼ ਕਰਨ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਜਿੱਥੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਯਤਨਸ਼ੀਲ ਹੈ, ਉਥੇ ਹੁਣ ਸੰਸਦ ਮੈਂਬਰ ਸਾਹਨੀ ਨੇ ਇਹ ਮੁੱਦਾ ਸੰਸਦ ਦੇ ਸਾਹਮਣੇ ਰੱਖਿਆ ਹੈ।

ਵਿਕਰਮਜੀਤ ਸਿੰਘ ਸਾਹਨੀ ਨੇ ਰਾਜ ਸਭਾ ‘ਚ ਕਿਹਾ- ਸਿੱਖ ਕੈਦੀਆਂ ਨੂੰ ਲੰਬੇ ਸਮੇਂ ਤੋਂ ਜੇਲ੍ਹਾਂ ‘ਚ ਰੱਖਣ ‘ਤੇ ਨਿਆਂ ਪ੍ਰਣਾਲੀ ਦੀ ਨਿਰਪੱਖਤਾ ‘ਤੇ ਚਿੰਤਾ ਹੈ। ਨਿਆਂ ਵਿੱਚ ਦੇਰੀ ਦਾ ਅਰਥ ਹੈ ਨਿਆਂ ਤੋਂ ਇਨਕਾਰ। ਮੈਂ ਤੁਹਾਡਾ ਧਿਆਨ ਦਿਵਾਉਣਾ ਚਾਹੁੰਦਾ ਹਾਂ ਕਿ ਬਿਲਕਿਸ ਬਾਨੋ ਕੇਸ ਵਿੱਚ ਦੋਸ਼ੀਆਂ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ 30 ਸਾਲਾਂ ਬਾਅਦ ਰਿਹਾਅ ਹੋਏ।

ਸਾਂਸਦ ਸਾਹਨੀ ਅਨੁਸਾਰ ਬੰਦੀ ਸਿੱਖਾਂ ਨੂੰ ਲੈ ਕੇ ਪੰਜਾਬ ਵਿੱਚ ਅੰਦੋਲਨ ਚੱਲ ਰਿਹਾ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਜ਼ਰੂਰੀ ਹੈ ਕਿ 30-32 ਸਾਲ ਜੇਲ੍ਹਾਂ ਵਿੱਚ ਕੱਟ ਚੁੱਕੇ ਸਿੱਖ ਕੈਦੀਆਂ ਬਾਰੇ ਵਿਚਾਰ ਕੀਤਾ ਜਾਵੇ। ਜਦੋਂ ਕਿ ਇਨ੍ਹਾਂ ਵਿੱਚੋਂ ਬਹੁਤੇ ਮਾਨਸਿਕ ਅਤੇ ਸਰੀਰਕ ਬਿਮਾਰੀਆਂ ਦਾ ਸ਼ਿਕਾਰ ਹੋ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਪੰਜਾਬ ਦੇ ਜ਼ਖਮਾਂ ਨੂੰ ਭਰਨ ਲਈ ਬੰਦੀ ਸਿੱਖਾਂ ਦੀ ਰਿਹਾਈ ਜ਼ਰੂਰੀ ਹੈ।

error: Content is protected !!