ਸੰਗਰੂਰ ਦੇ ਸਰਕਾਰੀ ਸਕੂਲ ‘ਚ ਅਧਿਆਪਕ ਦੀ ਦਰਿੰਦਗੀ, ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਵਾਲਾਂ ਤੋਂ ਫੜ ਕੇ ਧੂਹਿਆ

ਸੰਗਰੂਰ ਦੇ ਸਰਕਾਰੀ ਸਕੂਲ ‘ਚ ਅਧਿਆਪਕ ਦੀ ਦਰਿੰਦਗੀ, ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟਦੇ ਹੋਏ ਵਾਲਾਂ ਤੋਂ ਫੜ ਕੇ ਧੂਹਿਆ

ਸੰਗਰੂਰ (ਵੀਓਪੀ ਬਿਊਰੋ) ਸੰਗਰੂਰ ਜਿਲ੍ਹੇ ਦੇ ਹਲਕਾ ਭਵਾਨੀਗੜ੍ਹ ‘ਚ ਪੈਂਦੇ ਪਿੰਡ ਭੱਟੀਵਾਲ ਤੋਂ ਇੱਕ ਸਰਕਾਰੀ ਅਧਿਆਪਕ ਦੀ ਦਰਿੰਦਗੀ ਸਾਹਮਣੇ ਆਈ ਹੈ। ਉਕਤ ਪਿੰਡ ਦੇ ਸਰਕਾਰੀ ਸਕੂਲ ਦਾ ਅਧਿਆਪਕ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। ਤਿੰਨ ਵਿਦਿਆਰਥੀਆਂ ਨੂੰ ਤਾਂ ਅਧਿਆਪਕ ਵਾਲਾਂ ਤੋਂ ਫੜ ਕੇ ਧੂਹ ਰਿਹਾ ਹੈ।

ਅਧਿਆਪਕ ਦੀ ਉਕਤ ਦਰਿੰਦਗੀ ਕਲਾਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਮਾਮਲੇ ਤੋਂ ਬਾਅਦ ਵਿਦਿਆਰਥੀਆਂ ਦੇ ਮਨਾਂ ਵਿੱਚ ਡਰ ਦਾ ਮਾਹੌਲ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਪਹੁਚ ਕੇ ਹੰਗਾਮਾ ਕੀਤਾ ਅਤੇ ਦਰਿੰਦੇ ਅਧਿਆਪਕ ਖਿਲਾਫ਼ ਕਾਰਵਾਈ ਦੀ ਮੰਗ ਕੀਤੀ।

ਇਸ ਦੌਰਾਨ ਮੈਂਬਰ ਪੰਚਾਇਤ ਤੇ ਪਿੰਡ ਦੇ ਮੋਹਤਬਰ ਬੰਦੇ ਜਦੋ ਸਕੂਲ ਪਹੁੰਚ ਕੇ ਮਾਮਲਾ ਸਮਝਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਉਕਤ ਅਧਿਆਪਕ ਅਤੇ ਉਸ ਦੇ ਕੁਝ ਸਾਥੀ ਅਧਿਆਪਕਾਂ ਨੇ ਉਨ੍ਹਾਂ ਨਾਲ ਵੀ ਬਤਮੀਜ਼ੀ ਕੀਤੀ।

ਸਿੱਖਿਆ ਵਿਭਾਗ ਸੰਗਰੂਰ ਦੇ ਡਿਪਟੀ ਡੀਈਓ ਪ੍ਰੀਤਇੰਦਰ ਘਈ ਨੇ ਦੱਸਿਆ ਕਿ ਭੱਟੀਵਾਲ ਕਲਾਂ ਸਕੂਲ ਦਾ ਮਾਮਲਾ ਅੱਜ ਸਵੇਰੇ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਇਸ ਸਬੰਧੀ ਸੋਮਵਾਰ ਨੂੰ ਵਿਭਾਗੀ ਜਾਂਚ ਕਰਵਾਈ ਜਾਵੇਗੀ।

error: Content is protected !!