ਹੁਣ ਭ੍ਰਿਸ਼ਟਾਚਾਰੀ ਪੁਲਿਸ ਵਾਲਿਆਂ ਦੀ ਵਾਰੀ ! ਫਿਰੋਜ਼ਪੁਰ ਦਾ ਡੀਐਸਪੀ ਨੇ ਰਿਸ਼ਵਤ ਲੈ ਕੇ ਕਰ’ਤਾ ਕਾਂਡ, ਗ੍ਰਿਫ਼+ਤਾਰ

ਹੁਣ ਭ੍ਰਿਸ਼ਟਾਚਾਰੀ ਪੁਲਿਸ ਵਾਲਿਆਂ ਦੀ ਵਾਰੀ ! ਫਿਰੋਜ਼ਪੁਰ ਦਾ ਡੀਐਸਪੀ ਨੇ ਰਿਸ਼ਵਤ ਲੈ ਕੇ ਕਰ’ਤਾ ਕਾਂਡ, ਗ੍ਰਿਫ਼+ਤਾਰ

ਵੀਓਪੀ ਬਿਊਰੋ, ਫਿਰੋਜ਼ਪੁਰ-ਭ੍ਰਿਸ਼ਟਾਚਾਰੀ ਦੇ ਮਾਮਲੇ ਵਿਚ ਵਿਜੀਲੈਂਸ ਵੱਲੋਂ ਹੁਣ ਤਕ ਕਈ ਪਟਵਾਰੀ ਗ੍ਰਿਫ਼ਤਾਰ ਕੀਤੇ ਗਏ ਹਨ। ਹੁਣ ਪੁਲਿਸ ਮੁਲਾਜ਼ਮਾਂ ਦੀ ਵਾਰੀ ਆਈ ਲੱਗਦੀ ਹੈ। ਕਿਉ੍ਂਕਿ ਪਿਛਲੇ ਕੁਝ ਦਿਨਾਂ ਤੋਂ ਕਈ ਪੁਲਿਸ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਦੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਪਹਿਲਾ ਮਾਮਲਾ ਜਲੰਧਰ ਦੇ ਰਾਮਾ ਮੰਡੀ ਥਾਣੇ ਦੇ ਮੁਖੀ ਵੱਲੋਂ ਸਪਾ ਸੈਂਟਰ ਦੇ ਮਾਲਕ ਕੋਲੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ। ਫਿਰ ਬਠਿੰਡਾ ਵਿਚ ਦੋ ਪੁਲਿਸ ਮੁਲਾਜ਼ਮ ਗ੍ਰਿਫ਼ਤਾਰ ਕੀਤੇ ਗਏ। ਹੁਣ ਤਾਜਾ ਮਾਮਲਾ ਫਿਰੋਜ਼ਪੁਰ ਦੇ ਸ਼ਹਿਰੀ ਹਲਕੇ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਡੀਐੱਸਪੀ ਸੁਰਿੰਦਰ ਪਾਲ ਬਾਂਸਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਝ ਦਿਨ ਪਹਿਲਾਂ ਡੀਐੱਸਪੀ ਨੂੰ ਥਾਣਾ ਛਾਉਣੀ ਵਿਚ ਦਰਜ ਹੋਏ ਇਕ ਕੇਸ ਵਿਚ ਨਾਮਜ਼ਦ ਕੀਤਾ ਗਿਆ ਸੀ। ਡੀਐੱਸਪੀ ’ਤੇ ਦਲਾਲ ਰਾਹੀਂ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਪੜਤਾਲ ਵਿਚ ਸਾਹਮਣੇ ਆਇਆ ਕਿ ਬਾਂਸਲ ਦੇ ਬੈਂਕ ਖਾਤੇ ਵਿਚ ਰਿਸ਼ਵਤ ਦੀ ਰਕਮ ਜਮ੍ਹਾਂ ਹੋਈ ਸੀ।


ਜ਼ਿਕਰਯੋਗ ਹੈ ਕਿ ਇੱਥੋਂ ਦੀ ਕੋਠੀ ਰਾਏ ਸਾਹਿਬ ਦੇ ਵਾਸੀ ਗੁਰਮੇਜ ਸਿੰਘ ਪੁੱਤਰ ਰਫ਼ੀਕ ਖ਼ਿਲਾਫ਼ ਪਿਛਲੇ ਸਾਲ ਥਾਣਾ ਛਾਉਣੀ ਵਿਚ ਇੱਕ ਲੜਕੀ ਕੋਲੋਂ ਰੇਲਵੇ ਵਿਚ ਟੀਟੀਈ ਭਰਤੀ ਕਰਵਾਉਣ ਦੇ ਨਾਂ ’ਤੇ ਸੱਤ ਲੱਖ ਰੁਪਏ ਠੱਗਣ ਦੇ ਦੋਸ਼ ਹੇਠ ਕੇਸ ਦਰਜ ਹੋਇਆ ਸੀ। ਇਹ ਥਾਣਾ ਡੀਐੱਸਪੀ ਬਾਂਸਲ ਅਧੀਨ ਆਉਂਦਾ ਸੀ।
ਬਾਂਸਲ ਨੇ ਗੁਰਮੇਜ ਸਿੰਘ ਨੂੰ ਆਪਣੀ ਜਾਂਚ ਵਿਚ ਬੇਗੁਨਾਹ ਸਾਬਤ ਕਰ ਦਿੱਤਾ। ਇਸ ਮਗਰੋਂ ਗੁਰਮੇਜ ਸਿੰਘ, ਡੀਐੱਸਪੀ ਬਾਂਸਲ ਦੇ ਕਾਫ਼ੀ ਨੇੜੇ ਆ ਗਿਆ ਅਤੇ ਕੰਮ ਕਰਾਉਣ ਦੇ ਲਈ ਲੋਕਾਂ ਤੋਂ ਰਿਸ਼ਵਤ ਲੈ ਕੇ ਉਸ ਨੂੰ ਦੇਣ ਲੱਗ ਪਿਆ। ਪੜਤਾਲ ਦੌਰਾਨ ਪਤਾ ਲੱਗਿਆ ਕਿ ਕੁਝ ਸਮਾਂ ਪਹਿਲਾਂ ਗੁਰਮੇਜ ਸਿੰਘ ਨੇ ਪੰਜ ਲੱਖ ਰੁਪਏ ਡੀਐੱਸਪੀ ਦੇ ਬੈਂਕ ਖਾਤੇ ਵਿਚ ਜਮ੍ਹਾਂ ਕਰਵਾਏ ਸਨ।

error: Content is protected !!