ਰੋਜ਼ੀ-ਰੋਟੀ ਲਈ ਆਸਟ੍ਰੇਲੀਆ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਵੀਓਪੀ ਬਿਊਰੋ- ਵਿਦੇਸ਼ਾਂ ਵਿੱਚ ਭਾਰਤੀ ਖਾਸ ਕਰ ਕੇ ਪੰਜਾਬੀਆਂ ਦੀ ਮੌਤ ਦਾ ਵਿਸ਼ਾ ਕਾਫੀ ਗੰਭੀਰ ਹੈ। ਹੁਣ ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ‘ਤੇ ਰਿਸ਼ਤੇਦਾਰਾਂ ‘ਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ ਕਪੂਰਥਲਾ ਦੀ ਪਟੇਲ ਨਗਰ ਕਲੋਨੀ ਦਾ ਰਹਿਣ ਵਾਲਾ ਰਮਨਦੀਪ ਘੁੰਮਣ ਕਰੀਬ 12 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਆਸਟ੍ਰੇਲੀਆ ਗਿਆ ਸੀ। ਰਮਨਦੀਪ ਘੁੰਮਣ ਦੀ ਆਸਟ੍ਰੇਲੀਆ ‘ਚ ਸੜਕ ਹਾਦਸੇ ‘ਚ ਮੌਤ ਹੋ ਗਈ।

ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁਮਾਣ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿਛਲੇ 12 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਪੱਕੇ ਤੌਰ ‘ਤੇ ਰਹਿ ਰਿਹਾ ਸੀ। ਜਿਸ ਦੀ ਕਾਰ ਬੀਤੀ ਰਾਤ ਹਾਦਸੇ ਦਾ ਸ਼ਿਕਾਰ ਹੋ ਗਈ।

ਉਸ ਨੂੰ ਤੁਰੰਤ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!