ਸੜਕ ਪਾਰ ਕਰਦੀ ਬਜ਼ੁਰਗ ਨੂੰ ਟਿੱਪਰ ਨੇ ਬੁਰੀ ਤਰ੍ਹਾਂ ਨਾਲ ਕੁਚਲਿਆ, ਹੋਈ ਦਰਦਨਾਕ ਮੌ+ਤ

ਸੜਕ ਪਾਰ ਕਰਦੀ ਬਜ਼ੁਰਗ ਨੂੰ ਟਿੱਪਰ ਨੇ ਬੁਰੀ ਤਰ੍ਹਾਂ ਨਾਲ ਕੁਚਲਿਆ, ਹੋਈ ਦਰਦਨਾਕ ਮੌ+ਤ

ਵੀਓਪੀ ਬਿਊਰੋ- ਕਪੂਰਥਲਾ ਜ਼ਿਲ੍ਹੇ ਦੇ ਪਿੰਡ ਡਡਵਿੰਡੀ ਵਿੱਚ ਵਾਪਰੇ ਇੱਕ ਸੜਕ ਹਾਦਸੇ ਦੀ ਇੱਕ ਭਿਆਨਕ ਵੀਡੀਓ ਸਾਹਮਣੇ ਆਈ ਹੈ। ਇਸ ਹਾਦਸੇ ‘ਚ ਔਰਤ ਦੀ ਜਾਨ ਚਲੀ ਗਈ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵਾਇਰਲ ਹੋ ਰਹੀ ਹੈ। ਸੁਲਤਾਨਪੁਰ ਲੋਧੀ ਥਾਣੇ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਮਨਜੀਤ ਕੌਰ ਪਤਨੀ ਸੁੱਚਾ ਸਿੰਘ ਵਾਸੀ ਪਿੰਡ ਡਡਵਿੰਡੀ ਸੜਕ ਪਾਰ ਕਰ ਰਹੀ ਸੀ ਤਾਂ ਇਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਟਿੱਪਰ ਹੇਠਾਂ ਆ ਗਈ।

ਹਾਦਸੇ ਵਿੱਚ ਉਸ ਦੇ ਗੰਭੀਰ ਸੱਟਾਂ ਲੱਗੀਆਂ। ਇਸ ਤੋਂ ਬਾਅਦ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਲਾਸ਼ ਨੂੰ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮ੍ਰਿਤਕ ਦੇ ਪਤੀ ਸੁੱਚਾ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦੁਪਹਿਰ ਸਮੇਂ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਗਈ ਸੀ। ਜਦੋਂ ਉਹ ਸੜਕ ਪਾਰ ਕਰਨ ਲੱਗੀ ਤਾਂ ਇੱਕ ਟਿੱਪਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਇਸ ਤੋਂ ਬਾਅਦ ਉਸ ਨੂੰ ਕਪੂਰਥਲਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।

error: Content is protected !!