ਪੰਜਾਬ ਪੁਲਿਸ ਦੇ ਅਕਸ ‘ਤੇ ਫਿਰ ਦਾਗ!… ਹੈਰੋਇਨ ਸਮੇਤ ਕਾਬੂ ਆਇਆ ਪੰਜਾਬ ਪੁਲਿਸ ਦਾ ਜਵਾਨ

ਪੰਜਾਬ ਪੁਲਿਸ ਦੇ ਅਕਸ ‘ਤੇ ਫਿਰ ਦਾਗ!… ਹੈਰੋਇਨ ਸਮੇਤ ਕਾਬੂ ਆਇਆ ਪੰਜਾਬ ਪੁਲਿਸ ਦਾ ਜਵਾਨ

ਮੁਕਤਸਰ ਸਾਹਿਬ (ਵੀਓਪੀ ਬਿਊਰੋ) ਮੁਕਤਸਰ ਸਾਹਿਬ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 410 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। 70 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਇਕ ਨੌਜਵਾਨ ਪੰਜਾਬ ਪੁਲਿਸ ਦਾ ਨੌਜਵਾਨ ਹੈ।

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਨਸਿ਼ਆਂ ਦੇ ਮਾਮਲੇ ਵਿਚ ਕਮਰੀਸ਼ੀਅਲ ਰਿਕਵਰੀ ਕਰਦਿਆ ਅੱਜ ਪ੍ਰੈਸ ਕਾਨਫਰੰਸ਼ ਰਾਹੀ ਜਾਣਕਾਰੀ ਦਿੱਤੀ ਹੈ। ਸ੍ਰੀ ਮੁਕਤਸਰ ਸਾਹਿਬ ਦੇ ਐਸ ਐਸ ਪੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਦੋ ਵੱਖ ਵੱਖ ਮਾਮਲਿਆਂ ਵਿਚ 410 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਪੁਲਿਸ ਨੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇੱਕ ਵਿਅਕਤੀ ਸੁਮਿਤ ਕੁਮਾਰ ਉਰਫ਼ ਗਾਗਾ ਨੂੰ 340 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਇਸ ਤੋਂ ਇਲਾਵਾ ਥਾਣਾ ਬਰੀਵਾਲਾ ਦੀ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਦੌਰਾਨ ਇੱਕ ਕਾਰ ਇਟੀਓਸ ਲੀਵਾ ਦੀ ਤਲਾਸ਼ੀ ਦੌਰਾਨ 70 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ। ਇਸ ਦੌਰਾਨ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਨਵਜੋਤ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਪਿੰਡ ਖਿੜਕੀਆਂ ਵਾਲਾ ਵਜ਼ੋ ਹੋਈ ਹੈ। ਜਿਸ ‘ਤੇ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਨਵਜੋਤ ਸਿੰਘ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਥਾਣਾ ਬਰੀਵਾਲਾ ਵਿਖੇ ਹੀ ਪੁਲਿਸ ਮੁਲਾਜ਼ਮ ਵਜੋਂ ਤਾਇਨਾਤ ਹੈ। ਪੁਲਿਸ ਨੇ ਇਸ ਸਬੰਧੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!