ਪੰਜਾਬੀ ਯੂਨੀਵਰਸਿਟੀ ਵਿਚ ਪ੍ਰੋਫੈਸਰ ਦੀ ਕੀਤੀ ਸੀ ਬੇਰਹਿਮੀ ਨਾਲ ਕੁੱਟਮਾਰ, 12 ਵਿਦਿਆਰਥੀ ਕੀਤੇ ਸਸਪੈਂਡ, ਯੂਨੀਵਰਸਿਟੀ ਵਿਚ ਦਾਖਲੇ ਉਤੇ ਲਾਈ ਪਾਬੰਦੀ

ਪੰਜਾਬੀ ਯੂਨੀਵਰਸਿਟੀ ਵਿਚ ਪ੍ਰੋਫੈਸਰ ਦੀ ਕੀਤੀ ਸੀ ਬੇਰਹਿਮੀ ਨਾਲ ਕੁੱਟਮਾਰ, 12 ਵਿਦਿਆਰਥੀ ਕੀਤੇ ਸਸਪੈਂਡ, ਯੂਨੀਵਰਸਿਟੀ ਵਿਚ ਦਾਖਲੇ ਉਤੇ ਲਾਈ ਪਾਬੰਦੀ


ਵੀਓਪੀ ਬਿਊਰੋ, ਪਟਿਆਲਾ-ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ ਪੰਜਾਬੀ ਵਿਭਾਗ ਦੇ ਪ੍ਰੋ. ਸੁਰਜੀਤ ਸਿੰਘ ਦੀ ਕੁਝ ਵਿਦਿਆਰਥੀਆਂ ਨੇ ਕੁੱਟਮਾਰ ਕਰ ਦਿੱਤੀ। ਇਸ ਦੋਸ਼ ਹੇਠ ਪੰਜਾਬੀ ਯੂਨੀਵਰਸਿਟੀ ਨੇ 12 ਵਿਦਿਆਰਥੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਯੂਨੀਵਰਸਿਟੀ ਨੇ ਇਨ੍ਹਾਂ ਸਾਰੇ ਵਿਦਿਆਰਥੀਆਂ ਦੇ ਕੈਂਪਸ ਵਿੱਚ ਦਾਖਲੇ ’ਤੇ ਪਾਬੰਦੀ ਲਾ ਦਿੱਤੀ ਹੈ। ਇਹ ਵਿਦਿਆਰਥੀ ਪ੍ਰੀਖਿਆ ਦੇਣ ਲਈ ਯੂਨੀਵਰਸਿਟੀ ਅੰਦਰ ਆ ਸਕਣਗੇ।


ਦੱਸ ਦਈਏ ਕਿ 13 ਸਤੰਬਰ ਦੀ ਰਾਤ ਨੂੰ ਯੂਨੀਵਰਸਿਟੀ ਵਿਦਿਆਰਥਣ ਦੀ ਉਸ ਦੇ ਬਠਿੰਡਾ ਸਥਿਤ ਘਰ ਵਿੱਚ ਬਿਮਾਰੀ ਕਾਰਨ ਮੌ+ਤ ਹੋਣ ਮਗਰੋਂ ਪੰਜਾਬੀ ਵਿਭਾਗ ਦੇ ਪ੍ਰੋਫੈਸਰ ’ਤੇ ਵਿਦਿਆਰਥਣ ਨਾਲ ਗ਼ਲਤ ਵਿਹਾਰ ਕਰਨ ਤੇ ਖੁ+ਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਦੋਸ਼ ਲਾਉਂਦਿਆਂ ਵਿਦਿਆਰਥੀਆਂ ਦੀ ਭੀੜ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਇੱਕ ਸਾਬਕਾ ਜੱਜ ਵੱਲੋਂ ਮਾਮਲੇ ਦੀ ਜਾਂਚ ਕੀਤੀ ਗਈ ਸੀ।
ਇਸ ਮਗਰੋਂ ਥਾਣਾ ਅਰਬਨ ਐਸਟੇਟ ਦੀ ਪੁਲਿਸ ਨੇ ਕਈ ਵਿਦਿਆਰਥੀਆਂ ਖ਼ਿਲਾਫ਼ ਕੇਸ ਦਰਜ ਕੀਤੇ ਸਨ। ਜੱਜ ਵੱਲੋਂ ਆਪਣੀ ਰਿਪੋਰਟ ਵਿਚ ਅਧਿਆਪਕ ਦਾ ਵਤੀਰਾ ਢੁੱਕਵਾਂ ਨਾ ਹੋਣ ਦੀ ਕੀਤੀ ਗਈ ਟਿੱਪਣੀ ਕਰ ਕੇ ਉਸ ਨੂੰ ਵੀ ਮੁਅਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਹਿੰਸਾ ਵਿਰੋਧੀ ਸਾਂਝੇ ਮੋਰਚੇ ਵੱਲੋਂ ਮੰਗ ਕੀਤੀ ਜਾ ਰਹੀ ਸੀ ਕਿ ਅਧਿਆਪਕ ’ਤੇ ਹਮਲਾ ਕਰਨ ਵਾਲੇ ਵਿਦਿਆਰਥੀਆਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਸੀ। ਵਾਈਸ ਚਾਂਸਲਰ ਪ੍ਰੋ. ਅਰਵਿੰਦ ਦੇ ਨਿੱਜੀ ਸਕੱਤਰ ਪ੍ਰੋ. ਨਾਗਰ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਮੁਅੱਤਲ ਕਰਨ ਦੀ ਪੁਸ਼ਟੀ ਕੀਤੀ ਹੈ, ਜਿਨ੍ਹਾਂ ਵਿਚ ਯਾਦਵਿੰਦਰ ਸਿੰਘ ਯਾਦੂ, ਮਨੀ ਤੇ ਹਰਲੀਨ ਸਮੇਤ ਕੁਝ ਹੋਰ ਦੇ ਨਾਮ ਸ਼ਾਮਲ ਹਨ।

error: Content is protected !!