ਸੁਖਬੀਰ ਬਾਦਲ ਨੇ ਆਪਣੀ ਸਰਕਾਰ ਸਮੇਂ ਹੋਈ ਬੇਅਦਬੀ ਲਈ ਮਾਫ਼ੀ ਮੰਗੀ ਤਾਂ ਮੁੱਖ ਮੰਤਰੀ ਮਾਨ ਨੇ ਕੱਸਿਆ ਤੰਜ਼, ਕਿਹਾ- ਅਪਰਾਧ ਮਾਫ ਨਹੀਂ ਹੁੰਦੇ

ਸੁਖਬੀਰ ਬਾਦਲ ਨੇ ਆਪਣੀ ਸਰਕਾਰ ਸਮੇਂ ਹੋਈ ਬੇਅਦਬੀ ਲਈ ਮਾਫ਼ੀ ਮੰਗੀ ਤਾਂ ਮੁੱਖ ਮੰਤਰੀ ਮਾਨ ਨੇ ਕੱਸਿਆ ਤੰਜ਼, ਕਿਹਾ- ਅਪਰਾਧ ਮਾਫ ਨਹੀਂ ਹੁੰਦੇ


ਹੁਸ਼ਿਆਰਪੁਰ (ਵੀਓਪੀ ਬਿਊਰੋ): ਸਰਕਾਰੀ ਦਫਤਰਾਂ ਦੀ ਅਚਨਚੇਤ ਚੈਕਿੰਗ ਦੀ ਪ੍ਰਕਿਰਿਆ ਨੂੰ ਜਾਰੀ ਰੱਖਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਦੀ ਚੈਕਿੰਗ ਕੀਤੀ ਤਾਂ ਜੋ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਨਿਰਵਿਘਨ ਵਿਵਸਥਾ ਨੂੰ ਯਕੀਨੀ ਬਣਾਇਆ ਜਾ ਸਕੇ।

ਮੁੱਖ ਮੰਤਰੀ ਨੇ ਸ਼ਾਮ ਵੇਲੇ ਤਹਿਸੀਲ ਕੰਪਲੈਕਸ ਦਾ ਨਿਰੀਖਣ ਕੀਤਾ ਅਤੇ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਨ ਤੋਂ ਇਲਾਵਾ ਲੋਕਾਂ ਨਾਲ ਗੱਲਬਾਤ ਵੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਸਦ ਮੈਂਬਰ ਵੱਲੋਂ ਮੁਆਫੀ ਮੰਗਣ ਦਾ ਕੋਈ ਸਿਆਸੀ ਲਾਭ ਨਹੀਂ ਹੈ ਕਿਉਂਕਿ ਗਲਤੀਆਂ ਮਾਫ ਕੀਤੀਆਂ ਜਾ ਸਕਦੀਆਂ ਹਨ ਪਰ ਅਪਰਾਧ ਨਹੀਂ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਵਿਰੁੱਧ ਕੀਤੇ ਘਿਨਾਉਣੇ ਅਪਰਾਧਾਂ ਲਈ ਕਦੇ ਵੀ ਮੁਆਫ਼ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਸੱਤਾ ਦੀ ਦੁਰਵਰਤੋਂ ਕਰਕੇ ਸੂਬੇ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਵਰਨਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜਨਤਕ ਤੌਰ ‘ਤੇ ਮੁਆਫੀ ਮੰਗ ਲਈ ਹੈ।

error: Content is protected !!