ਖੇਤਾਂ ਨੂੰ ਪਾਣੀ ਲਾਉਣ ਗਿਆ ਕਿਸਾਨ ਨਾ ਮੁੜਿਆ ਤਾਂ ਘਰਦਿਆਂ ਨੇ ਸ਼ੁਰੂ ਕਰ’ਤੀ ਭਾਲ, ਲਾ+ਸ਼ ਦੇਖ ਪੁੱਤ ਦੇ ਨਿਕਲੀ ਪੈਰਾਂ ਹੇਠੋਂ ਜ਼ਮੀਨ

ਖੇਤਾਂ ਨੂੰ ਪਾਣੀ ਲਾਉਣ ਗਿਆ ਕਿਸਾਨ ਨਾ ਮੁੜਿਆ ਤਾਂ ਘਰਦਿਆਂ ਨੇ ਸ਼ੁਰੂ ਕਰ’ਤੀ ਭਾਲ, ਲਾ+ਸ਼ ਦੇਖ ਪੁੱਤ ਦੇ ਨਿਕਲੀ ਪੈਰਾਂ ਹੇਠੋਂ ਜ਼ਮੀਨ

ਵੀਓਪੀ ਬਿਊਰੋ – ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿੱਚ ਇੱਕ ਕਿਸਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਕਿਸਾਨ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਉਹ ਐਤਵਾਰ ਸ਼ਾਮ ਨੂੰ ਖੇਤ ਗਿਆ ਸੀ। ਇਸੇ ਦੌਰਾਨ ਕਿਸੇ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਰਣਜੀਤ ਸਿੰਘ ਦਾ ਕਤਲ ਕਰ ਦਿੱਤਾ।

ਸੂਚਨਾ ਮਿਲਣ ‘ਤੇ ਥਾਣਾ ਧਰਮਕੋਟ ਦੇ ਇੰਚਾਰਜ ਨਵਦੀਪ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਭੇਜ ਦਿੱਤਾ। ਸੋਮਵਾਰ ਸਵੇਰੇ ਧਰਮਕੋਟ ਦੇ ਡੀਐਸਪੀ ਰਵਿੰਦਰ ਸਿੰਘ ਅਤੇ ਐਸਐਚਓ ਨਵਦੀਪ ਸਿੰਘ ਡੌਗ ਸਕੁਐਡ ਅਤੇ ਫੋਰੈਂਸਿਕ ਟੀਮ ਸਮੇਤ ਘਟਨਾ ਸਥਾਨ ’ਤੇ ਪਹੁੰਚ ਕੇ ਜਾਂਚ ਕੀਤੀ।

ਮ੍ਰਿਤਕ ਦੇ ਭਰਾ ਅਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਰਣਜੀਤ ਸਿੰਘ ਐਤਵਾਰ ਸ਼ਾਮ ਨੂੰ ਆਪਣੇ ਖੇਤਾਂ ਵਿੱਚ ਫਸਲ ਦੇਖਣ ਗਿਆ ਸੀ। ਜਦੋਂ ਉਹ ਘਰ ਨਾ ਪਰਤਿਆ ਤਾਂ ਉਸ ਦਾ ਲੜਕਾ ਆਪਣੇ ਪਿਤਾ ਦੀ ਭਾਲ ਲਈ ਖੇਤਾਂ ਵਿੱਚ ਆ ਗਿਆ। ਇੱਥੇ ਉਸ ਨੇ ਆਪਣੇ ਪਿਤਾ ਦੀ ਲਾਸ਼ ਦੇਖੀ।

ਧਰਮਕੋਟ ਦੇ ਡੀਐਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਭਿੰਡਰ ਕਲਾਂ ਦਾ ਰਹਿਣ ਵਾਲਾ 62 ਸਾਲਾ ਰਣਜੀਤ ਸਿੰਘ ਐਤਵਾਰ ਸ਼ਾਮ ਨੂੰ ਫ਼ਸਲ ਦੇਖਣ ਗਿਆ ਸੀ। ਖੇਤ ਵਿੱਚ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਡਾਗ ਸਕੁਐਡ ਅਤੇ ਫੋਰੈਂਸਿਕ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

error: Content is protected !!