ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਮੁਹੰਮਦ ਸ਼ਮੀ ਨੂੰ ਮਿਲੇਗਾ ਅਰਜੁਨ ਐਵਾਰਡ

ਵਿਸ਼ਵ ਕੱਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਮੁਹੰਮਦ ਸ਼ਮੀ ਨੂੰ ਮਿਲੇਗਾ ਅਰਜੁਨ ਐਵਾਰਡ

 

ਨਵੀਂ ਦਿੱਲੀ (ਵੀਓਪੀ ਬਿਊਰੋ) : ਬੁੱਧਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਦੇ ਸਟਾਰ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਸਮੇਤ 26 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਮੀਡੀਆ ਰਿਪੋਰਟਾਂ ਮੁਤਾਬਕ ਮੇਜਰ ਧਿਆਨ ਚੰਦ ਖੇਲ ਰਤਨ ਪੁਰਸਕਾਰ ਦੋ ਨੌਜਵਾਨ ਬੈਡਮਿੰਟਨ ਖਿਡਾਰੀਆਂ ਚਿਰਾਗ ਸ਼ੈਟੀ ਅਤੇ ਸਾਤਵਿਕ ਸਾਈਰਾਜ ਰੈਂਕੀਰੈੱਡੀ ਨੂੰ ਦਿੱਤਾ ਜਾਵੇਗਾ। ਇਨ੍ਹਾਂ ਦੋਵਾਂ ਨੇ ਦੁਨੀਆ ਭਰ ਵਿੱਚ ਬੈਡਮਿੰਟਨ ਡਬਲਜ਼ ਵਿੱਚ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਖੇਡ ਮੰਤਰਾਲੇ ਨੇ ਇਨ੍ਹਾਂ ਸਾਰੇ ਨਾਵਾਂ ਦੀ ਪੁਸ਼ਟੀ ਕੀਤੀ ਹੈ।

ਇਨ੍ਹਾਂ ਖਿਡਾਰੀਆਂ ਨੂੰ ਰਾਸ਼ਟਰਪਤੀ ਵੱਲੋਂ ਸਨਮਾਨਿਤ ਕੀਤਾ ਜਾਵੇਗਾ। 9 ਜਨਵਰੀ 2024 ਨੂੰ ਰਾਸ਼ਟਰਪਤੀ ਭਵਨ ਵਿੱਚ ਇੱਕ ਸ਼ਾਨਦਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਖੇਡ ਮੰਤਰਾਲੇ ਮੁਤਾਬਕ 26 ਐਥਲੀਟਾਂ ਨੂੰ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ ਦੀ ਚੋਣ ਉਸ ਸਾਲ ਦੇ ਪ੍ਰਦਰਸ਼ਨ ਦੇ ਆਧਾਰ ‘ਤੇ ਕੀਤੀ ਜਾਂਦੀ ਹੈ। ਖੇਡ ਵਿਭਾਗ ਨੇ ਉਸ ਦੇ ਨਾਂ ਦੀ ਸਿਫਾਰਿਸ਼ ਕੀਤੀ।

ਖੇਡ ਮੰਤਰਾਲੇ ਮੁਤਾਬਕ ਵੱਖ-ਵੱਖ ਕਮੇਟੀਆਂ ਦੀਆਂ ਸਿਫਾਰਸ਼ਾਂ ਦੇ ਆਧਾਰ ‘ਤੇ ਅਤੇ ਪੂਰੀ ਜਾਂਚ ਤੋਂ ਬਾਅਦ ਸਰਕਾਰ ਨੇ ਇਨ੍ਹਾਂ ਸਾਰੇ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ ਨੂੰ ਪੁਰਸਕਾਰ ਲਈ ਚੁਣਿਆ ਹੈ। ਮੰਤਰਾਲੇ ਨੇ ਸਨਮਾਨਿਤ ਕੀਤੇ ਜਾਣ ਵਾਲੇ ਖਿਡਾਰੀਆਂ, ਕੋਚਾਂ ਅਤੇ ਸੰਸਥਾਵਾਂ ਦੀ ਸੂਚੀ ਵੀ ਜਾਰੀ ਕੀਤੀ ਹੈ।

error: Content is protected !!