Skip to content
Thursday, December 19, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2023
December
23
ਪੰਜਾਬ ਪੁਲਿਸ ਦਾ ASI ਮੰਗ ਰਿਹਾ ਸੀ ਕੰਮ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ, ਆ ਗਿਆ ਅੜਿੱਕੇ
Crime
Latest News
National
Punjab
ਪੰਜਾਬ ਪੁਲਿਸ ਦਾ ASI ਮੰਗ ਰਿਹਾ ਸੀ ਕੰਮ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ, ਆ ਗਿਆ ਅੜਿੱਕੇ
December 23, 2023
Voice of Punjab
ਪੰਜਾਬ ਪੁਲਿਸ ਦਾ ASI ਮੰਗ ਰਿਹਾ ਸੀ ਕੰਮ ਦੇ ਬਦਲੇ 15 ਹਜ਼ਾਰ ਰੁਪਏ ਦੀ ਰਿਸ਼ਵਤ, ਆ ਗਿਆ ਅੜਿੱਕੇ
ਫਿਰੋਜ਼ਪੁਰ (ਵੀਓਪੀ ਬਿਊਰੋ) ਵਿਜੀਲੈਂਸ ਟੀਮ ਨੇ ਪੰਜਾਬ ਪੁਲਿਸ ਦੇ ਏਐਸਆਈ ਨੂੰ 11.5 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਕਾਬੂ ਕੀਤਾ ਹੈ। ਉਕਤ ਮੁਲਜ਼ਮਾਂ ਨੇ ਜ਼ਮਾਨਤੀ ਬਾਂਡ ਲੈਣ ਦੇ ਬਦਲੇ ਦੋ ਹਜ਼ਾਰ ਰੁਪਏ ਵਸੂਲ ਲਏ ਸਨ।
ਮੁਲਜ਼ਮ ਏਐਸਆਈ ਹਰਵਿੰਦਰ ਸਿੰਘ ਚੌਕੀ ਗੋਲੇਵਾਲਾ ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਹੈ। ਵਿਜੀਲੈਂਸ ਥਾਣਾ ਫ਼ਿਰੋਜ਼ਪੁਰ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਵਿਜੀਲੈਂਸ ਅਫ਼ਸਰ ਅਨੁਸਾਰ ਮੁਲਜ਼ਮ ਏ.ਐਸ.ਆਈ ਹਰਵਿੰਦਰ ਸਿੰਘ ਨੂੰ ਦਿਲਪ੍ਰੀਤ ਸਿੰਘ ਵਾਸੀ ਪਿੰਡ ਗੋਲੇਵਾਲਾ, ਜ਼ਿਲ੍ਹਾ ਫ਼ਰੀਦਕੋਟ ਦੀ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਦਿਲਪ੍ਰੀਤ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਏਐਸਆਈ ਉਸ ਦੇ ਅਤੇ ਉਸ ਦੇ ਭਰਾ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿੱਚ ਦਰਜ ਹੋਏ ਇੱਕ ਪੁਲੀਸ ਕੇਸ ਵਿੱਚ ਜ਼ਮਾਨਤੀ ਬਾਂਡ ਲੈਣ ਬਦਲੇ 15,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀ ਉਸ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਉਹ ਬਾਕੀ ਰਹਿੰਦੀ 13000 ਰੁਪਏ ਦੀ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ। ਸ਼ਿਕਾਇਤਕਰਤਾ ਨੇ ਪੁਲਿਸ ਅਧਿਕਾਰੀ ਨਾਲ ਹੋਈ ਗੱਲਬਾਤ ਦੀ ਆਡੀਓ ਰਿਕਾਰਡਿੰਗ ਬਣਾ ਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।
ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਰੇਂਜ ਨੇ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਜਾਲ ਵਿਛਾ ਕੇ ਉਕਤ ਮੁਲਜ਼ਮ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਪਾਸੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 11,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਵਿਜੀਲੈਂਸ ਬਿਊਰੋ ਦੇ ਫਿਰੋਜ਼ਪੁਰ ਰੇਂਜ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਏ.ਐਸ.ਆਈ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
Post navigation
ਮੇਰਾ ਪਤੀ ਨਿਪੁੰਸਕ ਹੈ, ਦਿਓਰ ਕਹਿੰਦੇ- ਜੋ ਕਰਨਾ ਮੇਰੇ ਨਾਲ ਕਰ ਲੈ ਪਰ ਗੱਲ ਘਰੋਂ ਬਾਹਰ ਨਾ ਜਾਵੇ, ਔਰਤ ਨੇ ਪੰਚਾਇਤ ਅੱਗੇ ਰੋਇਆ ਦੁੱਖੜਾ
ਪੰਜਾਬ ਵਿਚ ਕੋਰੋਨਾ ਦੀ ਵਾਪਸੀ ! ਜਲੰਧਰ ਵਿਚ ਨਵਾਂ ਮਾਮਲਾ, ਇਕ ਮਰੀਜ਼ ਦੀ ਮੌ.ਤ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us