ਕੈਨੇਡਾ ਵਾਪਿਸ ਜਾਣ ਦੀ ਤਿਆਰੀ ਕਰਦੇ ਸੁੱਖੇ ਦੀ ਗਲੀ ‘ਚੋਂ ਮਿਲੀ ਲਾ+ਸ਼, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਕੈਨੇਡਾ ਵਾਪਿਸ ਜਾਣ ਦੀ ਤਿਆਰੀ ਕਰਦੇ ਸੁੱਖੇ ਦੀ ਗਲੀ ‘ਚੋਂ ਮਿਲੀ ਲਾ+ਸ਼, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਵੀਓਪੀ ਬਿਊਰੋ- ਜਲੰਧਰ ਵਿੱਚ ਸ਼ੇਰ ਸਿੰਘ ਕਲੋਨੀ ਨੇੜੇ ਇੱਕ 39 ਸਾਲਾ ਐਨਆਰਆਈ ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਉਸ ਦੀ ਪਛਾਣ ਸੁਖਪਾਲ ਸਿੰਘ ਸੁੱਖਾ ਵਾਸੀ ਹਰਦੇਵ ਨਗਰ ਵਜੋਂ ਹੋਈ ਹੈ। ਉਹ ਕੈਨੇਡਾ ਵਿੱਚ ਪੀਆਰ ਸੀ ਅਤੇ ਅੱਜ ਉਸ ਨੇ ਵਾਪਸ ਕੈਨੇਡਾ ਜਾਣਾ ਸੀ। ਫਲਾਈਟ ਵੀ ਬੁੱਕ ਹੋ ਗਈ ਸੀ। ਪਰ ਇਸ ਤੋਂ ਪਹਿਲਾਂ ਹੀ ਉਸ ਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਉਸ ‘ਤੇ ਕਤਲ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਰਾਤ ਸੁਖਪਾਲ ਸਿੰਘ ਸੁੱਖਾ ਆਪਣੀ ਐਕਟਿਵਾ ’ਤੇ ਘਰ ਪਰਤ ਰਿਹਾ ਸੀ। ਉਹ ਘਰ ਨਹੀਂ ਪਰਤਿਆ। ਉਦੋਂ ਤੋਂ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ। ਪਰਿਵਾਰਕ ਮੈਂਬਰਾਂ ਨੂੰ ਸਵੇਰੇ ਸ਼ੇਰ ਸਿੰਘ ਕਲੋਨੀ ਨੇੜੇ ਉਸ ਦੀ ਲਾਸ਼ ਪਈ ਮਿਲੀ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਸੁਖਪਾਲ ਨੂੰ ਲਿਜਾਂਦਿਆਂ ਹੀ ਮ੍ਰਿਤਕ ਐਲਾਨ ਦਿੱਤਾ।

ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਸੁਖਪਾਲ ਦੀ ਕੁੱਟਮਾਰ ਕਰਕੇ ਜ਼ਖਮੀ ਹਾਲਤ ‘ਚ ਉਥੇ ਸੁੱਟ ਦਿੱਤਾ ਗਿਆ। ਇਸ ਕਾਰਨ ਉਸ ਦੀ ਮੌਤ ਹੋ ਗਈ ਹੈ। ਸੁੱਖਾ ਵਿਆਹਿਆ ਹੋਇਆ ਸੀ ਅਤੇ 3 ਭੈਣਾਂ ਦਾ ਇਕਲੌਤਾ ਭਰਾ ਸੀ। ਮਾਮਲੇ ਦੀ ਸੂਚਨਾ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ।

error: Content is protected !!