ਕਾਰ ਨੂੰ ਟੱਕਰ ਮਾਰ ਉਲਟੀ ਦਿਸ਼ਾ ਵੱਲ ਅੰਨ੍ਹੇਵਾਹ ਭਜਾ ਲਿਆ ਕੈਂਟਰ, ਅੱਗੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ, ਹੋਈ ਦਰਦ.ਨਾਕ ਮੌ.ਤ

ਕਾਰ ਨੂੰ ਟੱਕਰ ਮਾਰ ਉਲਟੀ ਦਿਸ਼ਾ ਵੱਲ ਅੰਨ੍ਹੇਵਾਹ ਭਜਾ ਲਿਆ ਕੈਂਟਰ, ਅੱਗੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ, ਹੋਈ ਦਰਦ.ਨਾਕ ਮੌ.ਤ

ਵੀਓਪੀ ਬਿਊਰੋ, ਮੋਹਾਲੀ : ਇਕ ਸੜਕ ਹਾਦਸੇ ‘ਚ ਡਿਊਟੀ ਉਤੇ ਮੌਜੂਦ ਦੋ ਪੁਲਿਸ ਮੁਲਾਜ਼ਮਾਂ ਦੀ ਮੌ.ਤ ਹੋ ਗਈ। ਡੇਰਾਬੱਸੀ ‘ਚ ਮੰਗਲਵਾਰ ਨੂੰ ਰਾਤ ਕਰੀਬ 1.30 ਵਜੇ ਬਰਵਾਲਾ ਰੋਡ ‘ਤੇ ਇਕ ਤੇਜ਼ ਰਫਤਾਰ ਕੈਂਟਰ ਨੇ ਗਲਤ ਦਿਸ਼ਾ ‘ਚ ਜਾ ਕੇ ਗਸ਼ਤ ਕਰ ਰਹੇ ਦੋ ਪੁਲਿਸ ਮੁਲਾਜ਼ਮਾਂ ਨੂੰ ਦਰੜ ਦਿੱਤਾ। ਦੋਵਾਂ ਨੂੰ ਜ਼ਖ਼ਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਹਰੀ ਸਿੰਘ (53) ਵਾਸੀ ਭਾਂਖਰਪੁਰ ਅਤੇ ਜਸਮੇਰ ਸਿੰਘ ਵਜੋਂ ਹੋਈ ਹੈ।


ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੈਂਟਰ ਚਾਲਕ ਕਾਰ ਨੂੰ ਟੱਕਰ ਮਾਰ ਕੇ ਭੱਜ ਰਿਹਾ ਸੀ। ਜਦੋਂ ਬਰਵਾਲਾ ਰੋਡ ਕੋਲ ਡਬਲ ਲੇਨ ਵਾਲੀ ਸੜਕ ਹੋਣ ‘ਤੇ ਕੈਂਟਰ ਚਾਲਕ ਨੇ ਉਲਟੀ ਦਿਸ਼ਾ ‘ਚ ਕੈਂਟਰ ਭਜਾਉਣਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਬਰਵਾਲਾ ਰੋਡ ‘ਤੇ ਪੁਰਾਣੀ ਟਰੱਕ ਯੂਨੀਅਨ ਨੇੜੇ ਮੋਟਰਸਾਈਕਲ ‘ਤੇ ਸਾਹਮਣੇ ਤੋਂ ਆ ਰਹੇ ਪੁਲਿਸ ਮੁਲਾਜ਼ਮਾਂ ‘ਤੇ ਕੈਂਟਰ ਚੜ੍ਹਾ ਦਿੱਤਾ। ਹਾਦਸੇ ਤੋਂ ਬਾਅਦ ਡਰਾਈਵਰ ਕੈਂਟਰ ਸਮੇਤ ਮੌਕੇ ਤੋਂ ਚੰਡੀਗੜ੍ਹ ਵੱਲ ਫ਼ਰਾਰ ਹੋ ਗਿਆ। ਇਸ ਬਾਰੇ ਜਦੋਂ ਪੁਲਿਸ ਨੂੰ ਪਤਾ ਲੱਗਾ ਤਾਂ ਉਨ੍ਹਾਂ ਚੰਡੀਗੜ੍ਹ ਪੁਲਿਸ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਮੁਲਜ਼ਮ ਕੈਂਟਰ ਚਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕਾਬੂ ਕਰ ਲਿਆ। ਏਐਸਪੀ ਡਾ. ਦਰਪਨ ਆਹਲੂਵਾਲੀਆ ਨੇ ਦੱਸਿਆ ਕਿ ਕੈਂਟਰ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

error: Content is protected !!