ਦੋ ਮਾਸੂਮ ਮਾਂ ਨਾਲ ਜਾ ਰਹੇ ਸੀ ਨਾਨਕੇ, ਟਰੱਕ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਮਾਂ-ਧੀ ਦੀ ਤੜਫ-ਤੜਫ ਕੇ ਮੌ.ਤ, ਪੁੱਤ ਜ਼ਖਮੀ

ਦੋ ਮਾਸੂਮ ਮਾਂ ਨਾਲ ਜਾ ਰਹੇ ਸੀ ਨਾਨਕੇ, ਟਰੱਕ ਨੇ ਈ-ਰਿਕਸ਼ਾ ਨੂੰ ਮਾਰੀ ਟੱਕਰ, ਮਾਂ-ਧੀ ਦੀ ਤੜਫ-ਤੜਫ ਕੇ ਮੌ.ਤ, ਪੁੱਤ ਜ਼ਖਮੀ

ਵੀਓਪੀ ਬਿਊਰੋ, ਗੁਰਦਾਸਪੁਰ-ਗੁਰਦਾਸਪੁਰ ਦੇ ਹਰਦੋਛਨੀ ਰੋਡ ’ਤੇ ਨਬੀਪੁਰ ਬਾਈਪਾਸ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ।ਟਰੱਕ ਤੇ ਈ-ਰਿਕਸ਼ਾ ਵਿਚਾਲੇ ਹੋਈ ਭਿਆਨਕ ਟੱਕਰ ’ਚ ਮਾਂ-ਧੀ ਦੀ ਦਰਦਨਾਕ ਮੌ.ਤ ਹੋ ਗਈ। ਜਦਕਿ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਈ ਰਿਕਸ਼ਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਦੋਂਕਿ ਲੋਕਾਂ ਨੇ ਟਰੱਕ ਡਰਾਈਵਰ ਨੂੰ ਮੌਕੇ ’ਤੇ ਹੀ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਮੌਕੇ ’ਤੇ ਪਹੁੰਚੀ ਪੁਲਿਸ ਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ।


ਜਾਣਕਾਰੀ ਅਨੁਸਾਰ ਲਵਲੀ ਪਤਨੀ ਸੁਖਵਿੰਦਰ, ਵਾਸੀ ਕਾਲਾ ਨੰਗਲ, ਆਪਣੀ ਲੜਕੀ ਸ਼ਹਿਨਾਜ਼ (4) ਅਤੇ ਪੁੱਤਰ ਸਾਹਿਲ ਨਾਲ ਈ-ਰਿਕਸ਼ਾ ’ਤੇ ਆਪਣੇ ਨਾਨਕੇ ਘਰ ਜਾ ਰਹੀ ਸੀ। ਜਿਵੇਂ ਹੀ ਉਸ ਦਾ ਈ-ਰਿਕਸ਼ਾ ਹਰਦੋਚੰਨੀ ਬਾਈਪਾਸ ਕੋਲ ਪੁੱਜਾ ਤਾਂ ਨਬੀਪੁਰ ਵੱਲੋਂ ਆ ਰਹੇ ਟਰੱਕ ਨਾਲ ਉਸ ਦੀ ਟੱਕਰ ਹੋ ਗਈ। ਚਸ਼ਮਦੀਦਾਂ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ ਈ-ਰਿਕਸ਼ਾ ਦੇ ਪਰਖੱਚੇ ਉੱਡ ਗਏ ਅਤੇ ਮਹਿਲਾ ਲਵਲੀ ਦੀ ਮੌਕੇ ’ਤੇ ਹੀ ਮੌ.ਤ ਹੋ ਗਈ। ਜਦਕਿ ਉਸ ਦੀ ਬੇਟੀ ਨੂੰ ਗੰਭੀਰ ਹਾਲਤ ’ਚ ਹਸਪਤਾਲ ਲਿਜਾਇਆ ਗਿਆ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਹਾਦਸੇ ਦਾ ਸ਼ਿਕਾਰ ਹੋਏ ਸਾਹਿਲ ਨੂੰ ਵੀ ਗੰਭੀਰ ਸੱਟਾਂ ਲੱਗੀਆਂ, ਜਿਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਟਰੱਕ ਅਤੇ ਈ-ਰਿਕਸ਼ਾ ਵਾਹਨ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਟਰੱਕ ਚਾਲਕ ਨੂੰ ਵੀ ਕਾਬੂ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!