ਕੈਨੇਡਾ ਤੋਂ ਪੰਜਾਬ ਪਰਤਣ ਲਈ ਖੁਸ਼ੀ-ਖੁਸ਼ੀ ਕਰ ਰਿਹਾ ਸੀ ਪੈਕਿੰਗ, ਦਿਮਾਗ ਦੀ ਨਾੜੀ ਫਟਣ ਕਾਰਨ ਕੰਨਾਂ ਵਿਚੋਂ ਵਹਿਣ ਲੱਗਾ ਖੂਨ, 24 ਸਾਲਾ ਨੌਜਵਾਨ ਦੀ ਮੌ.ਤ

ਕੈਨੇਡਾ ਤੋਂ ਪੰਜਾਬ ਪਰਤਣ ਲਈ ਖੁਸ਼ੀ-ਖੁਸ਼ੀ ਕਰ ਰਿਹਾ ਸੀ ਪੈਕਿੰਗ, ਦਿਮਾਗ ਦੀ ਨਾੜੀ ਫਟਣ ਕਾਰਨ ਕੰਨਾਂ ਵਿਚੋਂ ਵਹਿਣ ਲੱਗਾ ਖੂਨ, 24 ਸਾਲਾ ਨੌਜਵਾਨ ਦੀ ਮੌ.ਤ


ਵੀਓਪੀ ਬਿਊਰੋ, ਇੰਟਰਨੈਸ਼ਨਲ-ਕੈਨੇਡਾ ਤੋਂ ਪੰਜਾਬ ਪਰਤਣ ਲਈ ਖੁਸ਼ੀ-ਖੁਸ਼ੀ ਕਰ ਰਿਹਾ ਸੀ ਪੈਕਿੰਗ ਕਿ 24 ਸਾਲਾ ਨੌਜਵਾਨ ਦੀ ਦਿਮਾਗ ਦੀ ਨਾੜੀ ਫਟ ਗਈ। ਇਲਾਜ ਲਈ ਦਾਖਲ ਕਰਵਾਉਣ ਉਤੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।
ਮ੍ਰਿਤਕ ਨੌਜਵਾਨ ਅਮਨਪਾਲ ਸਿੰਘ ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦਾ ਰਹਿਣ ਵਾਲਾ ਸੀ। ਉਹ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤ.ਕ ਭਾਰਤ ਪਰਤਣ ਲਈ ਆਪਣਾ ਸਾਮਾਨ ਪੈਕ ਕਰ ਰਿਹਾ ਸੀ ਕਿ ਇਸ ਦੌਰਾਨ ਦਿਮਾਗ ਦੀ ਨਾੜੀ ਫਟ ਗਈ ਤੇ ਕੰਨਾਂ ‘ਚੋਂ ਖੂਨ ਵਹਿਣ ਲੱਗਾ। ਇਸ ਦੌਰਾਨ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਅਮਨਪਾਲ ਸਿੰਘ (ਗੋਪੀ) ਕੈਨੇਡਾ ਦੇ ਸ਼ਹਿਰ ਬ੍ਰਹਮਟਨ ਵਿਖੇ ਸਟੱਡੀ ਵੀਜ਼ੇ ’ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਕੁਝ ਸਮਾਂ ਇੱਥੇ ਠਹਿਰਣ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਾ ਗਿਆ। ਉਨ੍ਹਾਂ ਦੱਸਿਆ ਕਿ ਉਸ ਨੇ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਸੀ। ਉਸ ਨੇ ਭਾਰਤ ਵਾਪਸ ਆਉਣ ਲਈ ਆਪਣਾ ਸਾਮਾਨ ਪੈਕ ਕਰ ਲਿਆ ਸੀ ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਉਸ ਦੇ ਦਿਮਾਗ ਦੀ ਨਾੜੀ ਫਟ ਗਈ ਤੇ ਉਸ ਦੇ ਕੰਨ ‘ਚੋਂ ਖੂਨ ਨਿਕਲਣ ਲੱਗਾ। ਉਸ ਦੇ ਦੋਸਤਾਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰ ਵੱਲੋਂ ਇਲਾਜ ਦੌਰਾਨ ਮੌ.ਤ ਹੋ ਗਈ।
ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ। ਪੰਜਾਬ ਦੀ ਨੌਜਵਾਨ ਪੀੜ੍ਹੀ ਅੱਜ ਲੱਖਾਂ ਰੁਪਏ ਖਰਚ ਕਰ ਰਹੀ ਹੈ। ਡੇਰਾ ਬਾਬਾ ਨਾਨਕ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਇਲਾਕੇ ਦੇ ਲੋਕ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰ ਰਹੇ ਹਨ।

error: Content is protected !!