26 ਜਨਵਰੀ ਨੂੰ ਗਣਤੰਤਰ ਦਿਵਸ ਪਰੇਡ ‘ਚ ਨਹੀਂ ਦਿਖੇਗੀ ਪੰਜਾਬ ਦੀ ਝਾਕੀ, CM ਮਾਨ ਨੇ ਸੁਣਾਈਆਂ ਖਰੀਆਂ-ਖਰੀਆਂ, ਕਿਹਾ- ਭਾਜਪਾ ਕਰ ਰਹੀ ਭਗਵਾਕਰਨ
https://twitter.com/BhagwantMann/status/1740004605029663055?t=mdtdyTKV6z7Nlr5jSdQdHw&s=19

ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਇਸ ਵਾਰ ਵੀ ਦਿੱਲੀ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀ ਝਾਂਕੀ ਨਹੀਂ ਦਿਖਾਈ ਦੇਵੇਗੀ। ਪੰਜਾਬ ਸਰਕਾਰ ਨੇ 2024 ਦੀ ਗਣਤੰਤਰ ਦਿਵਸ ਪਰੇਡ ਲਈ ਤਿੰਨ ਝਾਂਕੀ ਦਾ ਖਰੜਾ ਭੇਜਿਆ ਸੀ, ਜਿਸ ਨੂੰ ਕੇਂਦਰ ਨੇ ਰੱਦ ਕਰ ਦਿੱਤਾ ਹੈ।

ਇਸ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਨਰਾਜ਼ਗੀ ਪ੍ਰਗਟਾਈ ਹੈ। ਬੁੱਧਵਾਰ ਨੂੰ ਉਨ੍ਹਾਂ ਨੇ ਮੋਦੀ ਸਰਕਾਰ ‘ਤੇ ਗਣਤੰਤਰ ਦਿਵਸ ਸਮਾਰੋਹ ਦਾ ਭਗਵਾਕਰਨ ਕਰਨ ਦਾ ਦੋਸ਼ ਲਗਾਇਆ।

ਪੰਜਾਬ ਭਵਨ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਮਾਨ ਨੇ ਕਿਹਾ ਕਿ ਸੱਤਾ ਦੇ ਨਸ਼ੇ ਵਿਚ ਧੁੱਤ ਕੇਂਦਰ ਸਰਕਾਰ ਆਜ਼ਾਦੀ ਸੰਗਰਾਮ ਵਿਚ ਪੰਜਾਬੀਆਂ ਦੀ ਲਾਸਾਨੀ ਕੁਰਬਾਨੀ ਦਾ ਅਪਮਾਨ ਕਰ ਰਹੀ ਹੈ। ਪਿਛਲੇ ਸਾਲ ਵੀ ਕੇਂਦਰ ਸਰਕਾਰ ਨੇ ਅਜਿਹਾ ਹੀ ਕੀਤਾ ਸੀ ਅਤੇ ਇਸ ਸਾਲ ਵੀ ਝਾਂਕੀ ਨੂੰ ਰੱਦ ਕਰਕੇ ਉਹੀ ਦੁਹਰਾਇਆ ਹੈ। ਕੇਂਦਰ ਸਰਕਾਰ ਪੰਜਾਬ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ।
