ਜਲੰਧਰ ਦੇ ਪਿੰਡ ਡਰੋਲੀ ਖੁਰਦ ‘ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਮੈਂਬਰਾਂ ਦੀਆਂ ਘਰ ‘ਚੋਂ ਮਿਲੀਆਂ ਲਾ+ਸ਼ਾਂ

ਜਲੰਧਰ ਦੇ ਪਿੰਡ ਡਰੋਲੀ ਖੁਰਦ ‘ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਇੱਕੋ ਪਰਿਵਾਰ ਦੇ 5 ਮੈਂਬਰਾਂ ਦੀਆਂ ਘਰ ‘ਚੋਂ ਮਿਲੀਆਂ ਲਾ+ਸ਼ਾਂ

ਜਲੰਧਰ (ਵੀਓਪੀ ਬਿਊਰੋ) : ਜ਼ਿਲ੍ਹਾ ਜਲੰਧਰ ਦੇ ਕਸਬਾ ਆਦਮਪੁਰ ਪਿੰਡ ਡਰੋਲੀ ਖੁਰਦ ਤੋਂ ਅੱਜ ਬੇਹੱਦ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਕਰਜ਼ੇ ਤੋਂ ਪਰੇਸ਼ਾਨ ਇੱਕੋ ਪਰਿਵਾਰ ਦੇ 5 ਮੈਂਬਰਾਂ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।

ਮ੍ਰਿਤਕਾਂ ਵਿੱਚ ਮਨਮੋਹਨ ਸਿੰਘ, ਉਸ ਦੀ ਪਤਨੀ ਸਰਬਜੀਤ ਕੌਰ, ਉਸ ਦੀਆਂ ਦੋ ਧੀਆਂ ਜੋਤੀ ਅਤੇ ਗੋਪੀ, ਜੋਤੀ ਦੀ ਬੇਟੀ ਅਮਨ ਸ਼ਾਮਲ ਹਨ। ਮ੍ਰਿਤਕ ਮਨਮੋਹਨ ਸਿੰਘ ਦੇ ਜਵਾਈ ਸਰਬਜੀਤ ਸਿੰਘ ਵਾਸੀ ਫੁਗਲਾਣਾ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਫੋਨ ਕਰ ਰਹੇ ਸਨ ਪਰ ਕਿਸੇ ਨੇ ਫੋਨ ਨਹੀਂ ਚੁੱਕਿਆ।

ਅੱਜ ਜਦੋਂ ਉਹ ਪਿੰਡ ਡਰੋਲੀ ਖੁਰਦ ਆਇਆ ਤਾਂ ਦੇਖਿਆ ਕਿ ਮਨਮੋਹਨ ਅਤੇ ਸਰਬਜੀਤ ਕੌਰ ਦੀਆਂ ਲਾਸ਼ਾਂ ਪੱਖੇ ਨਾਲ ਲਟਕ ਰਹੀਆਂ ਸਨ ਅਤੇ ਬਾਕੀਆਂ ਦੀਆਂ ਲਾਸ਼ਾਂ ਬੈੱਡ ‘ਤੇ ਪਈਆਂ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।

error: Content is protected !!