ਨਵੇਂ ਸਾਲ ਮੌਕੇ ਵਿਸ਼ਵ ਭਰ ‘ਚ ਜਸ਼ਨ, ਸ੍ਰੀ ਦਰਬਾਰ ਸਾਹਿਬ ਉਮੜਿਆ ਸੰਗਤ ਦਾ ਹੜ, ਕੜਾਕੇ ਦੀ ਠੰਢ ‘ਤੇ ਭਾਰੀ ਸ਼ਰਧਾ

ਨਵੇਂ ਸਾਲ ਮੌਕੇ ਵਿਸ਼ਵ ਭਰ ‘ਚ ਜਸ਼ਨ, ਸ੍ਰੀ ਦਰਬਾਰ ਸਾਹਿਬ ਉਮੜਿਆ ਸੰਗਤ ਦਾ ਹੜ, ਕੜਾਕੇ ਦੀ ਠੰਢ ‘ਤੇ ਭਾਰੀ ਸ਼ਰਧਾ

ਜਲੰਧਰ/ਅੰਮ੍ਰਿਤਸਰ (ਵੀਓਪੀ ਬਿਊਰੋ) ਨਵੇਂ ਸਾਲ ਮੌਕੇ ਦੁਨੀਆ ਭਰ ‘ਚ ਜਸ਼ਨ ਮਨਾਏ ਜਾ ਰਹੇ ਹਨ। ਇਸ ਦੌਰਾਨ ਪੰਜਾਬ ‘ਚ ਗੁਰੂ ਘਰਾਂ ਵਿੱਚ ਰੌਣਕਾਂ ਰਹੀਆਂ ਅਤੇ ਸੰਗਤ ਪ੍ਰਮਾਤਮਾ ਅੱਗੇ ਨਤਮਸਤਕ ਹੋਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਜੰਮੂ-ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਲੋਕ ਨਵੇਂ ਸਾਲ ਦਾ ਜਸ਼ਨ ਬੜੇ ਉਤਸ਼ਾਹ ਨਾਲ ਮਨਾ ਰਹੇ ਹਨ।

ਇਸ ਦੇ ਨਾਲ ਹੀ ਇਸ ਮੌਕੇ ‘ਤੇ ਰਾਸ਼ਟਰਪਤੀ ਭਵਨ ਨੂੰ ਵੀ ਸਜਾਇਆ ਗਿਆ ਹੈ। ਰਾਸ਼ਟਰਪਤੀ ਭਵਨ ਰੰਗ-ਬਿਰੰਗੀਆਂ ਰੌਸ਼ਨੀਆਂ ਵਿੱਚ ਨਹਾ ਰਿਹਾ ਹੈ।

ਸੋਮਵਾਰ ਨੂੰ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਗੁਰੂ ਨਗਰੀ ਵਿਚ ਦੇਸ਼-ਵਿਦੇਸ਼ਾਂ ਤੋਂ ਸੰਗਤਾਂ ਤੇ ਯਾਤਰੀ ਭਾਰੀ ਗਿਣਤੀ ਵਿਚ ਪਹੁੰਚ ਰਹੇ ਹਨ। ਕੜਾਕੇ ਦੀ ਠੰਢ ਦੇ ਬਾਵਜੂਦ ਨਵੇਂ ਸਾਲ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕ ਕੇ ਸਰੋਵਰ ਵਿਚ ਇਸ਼ਨਾਨ ਕਰਨਗੀਆਂ।

error: Content is protected !!