ਕੈਨੇਡਾ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਨੇ ਕਰਵਾਈ ਬੱਲੇ-ਬੱਲੇ, ਪੰਜਾਬੀਆਂ ਦਾ ਨਾਂ ਕੀਤਾ ਰੌਸ਼ਨ, ਪਿਤਾ ਦੇ ਨਕਸ਼ੇ ਕਦਮਾਂ ਉਤੇ ਚੱਲ ਵੱਡੀ ਸਫਲਤਾ ਕੀਤੀ ਹਾਸਲ

ਕੈਨੇਡਾ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਨੇ ਕਰਵਾਈ ਬੱਲੇ-ਬੱਲੇ, ਪੰਜਾਬੀਆਂ ਦਾ ਨਾਂ ਕੀਤਾ ਰੌਸ਼ਨ, ਪਿਤਾ ਦੇ ਨਕਸ਼ੇ ਕਦਮਾਂ ਉਤੇ ਚੱਲ ਵੱਡੀ ਸਫਲਤਾ ਕੀਤੀ ਹਾਸਲ

ਵੀਓਪੀ ਬਿਊਰੋ, ਸ੍ਰੀ ਮੁਕਤਸਰ ਸਾਹਿਬ-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕੋਟਲੀ ਸੰਘਰ ਦੇ ਰਹਿਣ ਵਾਲੇ ਜਸ਼ਨਪ੍ਰੀਤ ਸਿੰਘ ਬਰਾੜ ਨੇ ਕੈਨੇਡਾ ਵਿਚ ਪੰਜਾਬੀਆਂ ਦਾ ਸਿਰ ਮਾਣ ਨਾਲ ਉਚਾ ਕੀਤਾ ਹੈ। ਉਸ ਨੇ ਕੈਨੇਡੀਅਨ ਪੁਲਿਸ ਵਿਚ ਭਰਤੀ ਹੋ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਆਪਣੇ ਪਿਤਾ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਜਸ਼ਨਪ੍ਰੀਤ ਨੇ ਪਿਤਾ ਵਾਂਗ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰਨ ਦਾ ਸੁਪਨਾ ਦੇਖਿਆ ਅਤੇ ਆਪਣੀ ਮਿਹਨਤ ਨਾਲ ਇਸ ਨੂੰ ਪੂਰਾ ਕੀਤਾ।


ਜਸ਼ਨਪ੍ਰੀਤ ਦੇ ਪਿਤਾ ਕੌਰ ਸਿੰਘ ਬਰਾੜ ਪੰਜਾਬ ਪੁਲਿਸ ਵਿਚ ਸਹਾਇਕ ਸਬ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ। ਉਨ੍ਹਾਂ ਦਸਿਆ ਕਿ ਜਸ਼ਨਪ੍ਰੀਤ ਦਾ ਬਚਪਨ ਤੋਂ ਹੀ ਸੁਪਨਾ ਸੀ ਕਿ ਉਹ ਪੁਲਿਸ ‘ਚ ਭਰਤੀ ਹੋ ਕੇ ਸਮਾਜ ਦੀ ਸੇਵਾ ਕਰੇ, ਜਿਸ ਨੂੰ ਉਸ ਨੇ ਪੂਰਾ ਕੀਤਾ। ਕੈਨੇਡਾ ਵਿਚ ਫੈਡਰਲ ਕਰੈਕਸ਼ਨਲ ਅਫਸਰ (ਪੀਸ ਅਫਸਰ) ਬਣ ਕੇ ਉਸ ਨੇ ਨਾ ਸਿਰਫ਼ ਅਪਣੇ ਮਾਪਿਆਂ ਦਾ ਸਗੋਂ ਅਪਣੇ ਜ਼ਿਲ੍ਹੇ ਦਾ ਵੀ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦਸਿਆ ਕਿ ਜਸ਼ਨ ਨੇ 2017 ਵਿਚ ਡੇਰਾ ਭਾਈ ਮਸਤਾਨ ਸੀਨੀਅਰ ਸੈਕੰਡਰੀ ਸਕੂਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਕਾਮਰਸ ਵਿਚ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਸੀ। ਇਸ ਤੋਂ ਬਾਅਦ ਉਹ ਉਚੇਰੀ ਸਿੱਖਿਆ ਲਈ ਕੈਨੇਡਾ ਗਿਆ। ਉਥੇ ਉਸ ਨੂੰ 2021 ਵਿਚ ਕੈਨੇਡਾ ਦੀ ਪੀਆਰ ਮਿਲ ਗਈ। ਜਸ਼ਨਪ੍ਰੀਤ ਨੇ ਦਿਨ-ਰਾਤ ਮਿਹਨਤ ਕਰ ਕੇ 21 ਦਸੰਬਰ 2023 ਨੂੰ ਆਪਣੀ ਸਿਖਲਾਈ ਪੂਰੀ ਕਰਨ ਮਗਰੋਂ ਪੀਸ ਅਫ਼ਸਰ ਦਾ ਅਹੁਦਾ ਹਾਸਲ ਕਰ ਲਿਆ।

error: Content is protected !!