ਹਾਈ ਕੋਰਟ ਤੋਂ ਵੱਡੀ ਰਾਹਤ ਮਿਲਦਿਆਂ ਹੀ ਸੁਖਪਾਲ ਖਹਿਰਾ ਉਤੇ ਇਕ ਹੋਰ ਪਰਚਾ, ਥਾਣਾ ਸੁਭਾਨਪੁਰ ਵਿਚ ਪੁਲਿਸ ਨੇ ਮਾਮਲਾ ਕੀਤਾ ਦਰਜ

ਹਾਈ ਕੋਰਟ ਤੋਂ ਵੱਡੀ ਰਾਹਤ ਮਿਲਦਿਆਂ ਹੀ ਸੁਖਪਾਲ ਖਹਿਰਾ ਉਤੇ ਇਕ ਹੋਰ ਪਰਚਾ, ਥਾਣਾ ਸੁਭਾਨਪੁਰ ਵਿਚ ਪੁਲਿਸ ਨੇ ਮਾਮਲਾ ਕੀਤਾ ਦਰਜ

ਵੀਓਪੀ ਬਿਊਰੋ, ਚੰਡੀਗੜ੍ਹ : ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਫਾਜ਼ਿਲਕਾ ‘ਚ 2015 ‘ਚ ਦਰਜ ਹੋਏ NDPS ਮਾਮਲੇ ‘ਚ ਰੈਗੂਲਰ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। 28 ਸਤੰਬਰ ਨੂੰ ਪੁਲਿਸ ਨੇ ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼.ਤਾਰ ਕਰ ਲਿਆ ਸੀ। ਉਧਰ, ਹਾਈਕੋਰਟ ਵੱਲੋਂ ਰਾਹਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਖਿ਼ਲਾਫ਼ ਇਕ ਹੋਰ ਮਾਮਲਾ ਦਰਜ ਕਰ ਦਿੱਤਾ ਗਿਆ ਹੈ।
ਪੰਜਾਬ ਪੁਲਸ ਵੱਲੋਂ ਸੁਖਪਾਲ ਖਹਿਰਾ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਪੁਲਿਸ ਵੱਲੋਂ ਸੁਖਪਾਲ ਖਹਿਰਾ ‘ਤੇ ਇਕ ਹੋਰ ਮੁਕੱਦਮਾ ਦਰਜ ਕੀਤਾ ਗਿਆ ਹੈ।ਪੰਜਾਬ ਪੁਲਿਸ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 195ਏ ਅਤੇ 506 ਆਈਪੀਸੀ ਤਹਿਤ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਦੀ ਰਿਹਾਈ ਤੋਂ ਠੀਕ ਪਹਿਲਾਂ ਇੱਕ ਹੋਰ ਐਫਆਈਆਰ ਦਰਜ ਕੀਤੀ ਹੈ। ਹੁਣ ਉਹ ਜੇਲ੍ਹ ਤੋਂ ਬਾਹਰ ਆਉਂਦੇ ਹਨ ਜਾਂ ਨਹੀਂ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।


NDPS ਮਾਮਲੇ ‘ਚ ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਪਟੀਸ਼ਨਕਰਤਾ ਨੂੰ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਨ ਅਤੇ ਬਾਅਦ ਵਿੱਚ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਜਿਸ ਕਾਰਨ ਸਿਆਸੀ ਰੰਜਿਸ਼ ਕਾਰਨ ਉਸ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਮਾਰਚ 2015 ਵਿੱਚ, ਜਲਾਲਾਬਾਦ, ਫਾਜ਼ਿਲਕਾ ਵਿੱਚ NDPS Erz ਵਿਖੇ ਇੱਕ FIR ਦਰਜ ਕੀਤੀ ਗਈ ਸੀ। ਇਸ ਮਾਮਲੇ ਵਿੱਚ ਗੁਰਦੇਵ ਸਿੰਘ ਸਮੇਤ ਨੌਂ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਦੇ ਨਾਲ ਹੀ

error: Content is protected !!