Skip to content
Wednesday, December 18, 2024
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
January
8
ਗ੍ਰਿਫਤਾਰ ਹੋਏ ਆਮ ਆਦਮੀ ਪਾਰਟੀ ਦਾ ਵਿਧਾਇਕ ਤੇ ਉਸ ਦੀ ਪਤਨੀ, ਮਿਲਣ ਲਈ ਪਹੁੰਚੇ ਕੇਜਰੀਵਾਲ ਤੇ ਮਾਨ
Latest News
National
ਗ੍ਰਿਫਤਾਰ ਹੋਏ ਆਮ ਆਦਮੀ ਪਾਰਟੀ ਦਾ ਵਿਧਾਇਕ ਤੇ ਉਸ ਦੀ ਪਤਨੀ, ਮਿਲਣ ਲਈ ਪਹੁੰਚੇ ਕੇਜਰੀਵਾਲ ਤੇ ਮਾਨ
January 8, 2024
Voice of Punjab
ਗ੍ਰਿਫਤਾਰ ਹੋਏ ਆਮ ਆਦਮੀ ਪਾਰਟੀ ਦਾ ਵਿਧਾਇਕ ਤੇ ਉਸ ਦੀ ਪਤਨੀ, ਮਿਲਣ ਲਈ ਪਹੁੰਚੇ ਕੇਜਰੀਵਾਲ ਤੇ ਮਾਨ
ਵੀਓਪੀ ਬਿਊਰੋ, ਨੈਸ਼ਨਲ- ਗੁਜਰਾਤ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਚੈਤਰਾ ਵਸਾਵਾ ਤੇ ਉਨ੍ਹਾਂ ਦੀ ਪਤਨੀ ਨੂੰ ਗ੍ਰਿਫ਼.ਤਾਰ ਕਰ ਲਿਆ ਗਿਆ ਹੈ। ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ‘ਚ ਗੁਜਰਾਤ ਦੇ ਆਪ ਆਗੂ ਚੈਤਰਾ ਵਸਾਵਾ ਨਾਲ ਮੁਲਾਕਾਤ ਵੀ ਕਰਨਗੇ। ਗੁਜਰਾਤ ‘ਚ ਦੋਵਾਂ ਆਗੂਆਂ ਨੇ ਵਿਧਾਇਕ ਚੈਤਰ ਵਸਾਵਾ ਦੇ ਸਮਰਥਨ ‘ਚ ਜਨਤਕ ਮੀਟਿੰਗ ਕੀਤੀ। ਦੋਵਾਂ ਆਗੂਆਂ ਨੇ ਭਾਜਪਾ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਵਸਾਵਾ ਅਤੇ ਉਨ੍ਹਾਂ ਦੀ ਪਤਨੀ ਨੂੰ ਗੁਜਰਾਤ ਦੀ ਭਾਜਪਾ ਸਰਕਾਰ ਨੇ ਝੂਠੇ ਕੇਸ ਵਿਚ ਗ੍ਰਿਫ਼.ਤਾਰ ਕੀਤਾ ਹੈ।ਇਸ ਮੌਕੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਚੈਤਰ ਵਸਾਵਾ ਨੂੰ ਭਾਜਪਾ ਸਰਕਾਰ ਨੇ ਆਦਿਵਾਸੀਆਂ ਅਤੇ ਗਰੀਬ ਲੋਕਾਂ ਲਈ ਲੜਨ ਲਈ ਜੇਲ੍ਹ ਵਿੱਚ ਡੱਕ ਦਿੱਤਾ ਹੈ ਪਰ ਜੇਲ੍ਹ ਜਾਣ ਨਾਲ ਉਨ੍ਹਾਂ ਦਾ ਹੌਸਲਾ ਕਮਜ਼ੋਰ ਨਹੀਂ ਹੋਵੇਗਾ, ਸਗੋਂ ਉਹ ਹੋਰ ਮਜ਼ਬੂਤ ਹੋ ਕੇ ਬਾਹਰ ਆਣਗੇ। ਮਾਨ ਨੇ ਕਿਹਾ ਕਿ ਭਾਜਪਾ ਨੇ ਦਿੱਲੀ ਵਿੱਚ ਵੀ ਸਾਡੇ ਆਗੂਆਂ ਨਾਲ ਅਜਿਹਾ ਹੀ ਕੀਤਾ ਗਿਆ ਹੈ। ਜਦੋਂ ਮਨੀਸ਼ ਸਿਸੋਦੀਆ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਬਿਹਤਰ ਬਣਾਇਆ ਤਾਂ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ। ਦਿੱਲੀ ਵਿੱਚ ਪ੍ਰਾਈਵੇਟ ਸਕੂਲਾਂ ਵਿੱਚੋਂ ਆਪਣੇ ਨਾਂ ਹਟਾ ਕੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਹੋ ਰਹੇ ਹਨ ਕਿਉਂਕਿ ਦਿੱਲੀ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਹੋ ਗਏ ਹਨ।
ਇਸੇ ਤਰ੍ਹਾਂ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੇ ਸਰਕਾਰੀ ਹਸਪਤਾਲਾਂ ਨੂੰ ਵਧੀਆ ਕੀਤਾ। ਦਿੱਲੀ ਵਿੱਚ ਕਈ ਥਾਵਾਂ ’ਤੇ ਮੁਹੱਲਾ ਕਲੀਨਿਕ ਬਣਾਏ ਗਏ ਹਨ। ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਫ਼ਤ ਮਿਲਣ ਲੱਗ ਪਈਆਂ ਹਨ। ਫਿਰ ਉਨ੍ਹਾਂ ਨੇ ਸਤੇਂਦਰ ਜੈਨ ਨੂੰ ਵੀ ਜੇਲ੍ਹ ਵਿੱਚ ਡੱਕ ਦਿੱਤਾ। ਇਨ੍ਹਾਂ ਲੋਕਾਂ ਨੇ ਸਾਡੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਵੀ ਸੰਸਦ ਵਿੱਚ ਕਥਿਤ ਅਡਾਨੀ ਘੁਟਾਲੇ ਵਿਰੁੱਧ ਬੋਲਣ ਕਾਰਨ ਜੇਲ੍ਹ ਵਿੱਚ ਡੱਕ ਦਿੱਤਾ। ਹੁਣ ਉਨ੍ਹਾਂ ਨੂੰ ਲੱਗਦਾ ਹੈ ਕਿ ਅਰਵਿੰਦ ਕੇਜਰੀਵਾਲ ਦੇਸ਼ ਵਿੱਚ ਜਿੱਥੇ ਵੀ ਜਾਂਦੇ ਹਨ, ਭਾਜਪਾ ਦਾ ਸਫਾਇਆ ਹੋ ਜਾਂਦਾ ਹੈ। ਇਸ ਲਈ ਹੁਣ ਉਨ੍ਹਾਂ ਨੂੰ ਵੀ ਜੇਲ੍ਹ ਭੇਜਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਮਾਨ ਨੇ ਕਿਹਾ ਕਿ ਸਰਕਾਰਾਂ ਲਈ ਲੋਕਾਂ ਦੀ ਆਵਾਜ਼ ਉਠਾਉਣ ਵਾਲੇ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਕੋਈ ਨਵੀਂ ਗੱਲ ਨਹੀਂ ਹੈ। ਆਜ਼ਾਦੀ ਦੀ ਲੜਾਈ ਦੇ ਸਮੇਂ ਤੋਂ ਹੀ ਅਜਿਹਾ ਹੁੰਦਾ ਆ ਰਿਹਾ ਹੈ। ਜਿਹੜਾ ਵੀ ਆਮ ਲੋਕਾਂ ਲਈ ਲੜਦਾ ਹੈ ਅਤੇ ਲੋਕਾਂ ਨੂੰ ਲੁੱਟਣ ਵਾਲਿਆਂ ਵਿਰੁੱਧ ਆਵਾਜ਼ ਉਠਾਉਂਦਾ ਹੈ, ਉਸ ਨੂੰ ਜੇਲ੍ਹ ਜਾਣਾ ਪੈਂਦਾ ਹੈ। ਮਾਨ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਹ ਸਮਝਦੇ ਹਨ ਕਿ ਉਹ ਸਾਨੂੰ ਜੇਲ ‘ਚ ਰੱਖ ਕੇ ਡਰਾ ਦੇਣਗੇ ਤਾਂ ਉਹ ਗਲਤਫਹਿਮੀ ‘ਚ ਹਨ। ਉਹ ਕੁੱਝ ਵੀ ਕਰ ਲੈਣ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂ ਉਨਾਂ ਤੋਂ ਡਰਣਗੇ ਨਹੀਂ।
Post navigation
ਹਾਲੇ ਤਾਂ ਸੀ ਟਰੇਲਰ, ਹੁਣ ਅਸਲੀ ਰੰਗ ਵਿਖਾਏਗੀ ਠੰਢ, ਸੰਘਣੀ ਧੁੰਦ ਮਗਰੋਂ ਮੀਂਹ ਛੇੜੇਗਾ ਕੰਬਣੀ
ਸਾਥੀਆਂ ਨਾਲ ਆਈ ਮਹਿਲਾ, ਦਰਵਾਜਾ ਖੋਲ੍ਹਦਿਆਂ ਹੀ ਚਾਕੂ ਨਾਲ ਵਾਰ ਕਰ ਕੇ ਕੱਟ ਦਿੱਤਾ ਪ੍ਰੇਮੀ ਦਾ ਪ੍ਰਾਈਵੇਟ ਪਾਰਟ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us