ਹੱਡ ਚੀਰਵੀਂ ਠੰਢ ‘ਚ ਮੁੱਖ ਮੰਤਰੀ ਮਾਨ ਨੂੰ ਵਿਦਿਆਰਥੀਆਂ ਦੀ ਫਿਕਰ, 14 ਜਨਵਰੀ ਤੱਕ ਬੰਦ ਰਹਿਣਗੇ ਸਕੂਲ

ਹੱਡ ਚੀਰਵੀਂ ਠੰਢ ‘ਚ ਮੁੱਖ ਮੰਤਰੀ ਮਾਨ ਨੂੰ ਵਿਦਿਆਰਥੀਆਂ ਦੀ ਫਿਕਰ, 14 ਜਨਵਰੀ ਤੱਕ ਬੰਦ ਰਹਿਣਗੇ ਸਕੂਲ


ਚੰਡੀਗੜ੍ਹ/ਜਲੰਧਰ (ਵੀਓਪੀ ਬਿਊਰੋ) ਮੁੱਖ ਮੰਤਰੀ ਭਗਵੰਤ ਮਾਨ ਨੇ ਸਰਦੀਆਂ ਕਾਰਨ ਵਿਗੜ ਰਹੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ 10ਵੀਂ ਜਮਾਤ ਤੱਕ ਦੇ ਪ੍ਰਾਈਵੇਟ ਸਕੂਲਾਂ ਨੂੰ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਐਤਵਾਰ ਨੂੰ ਜਾਰੀ ਇਕ ਬਿਆਨ ‘ਚ ਮੁੱਖ ਮੰਤਰੀ ਨੇ ਖਰਾਬ ਮੌਸਮ ‘ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਸ ਨਾਲ ਬੱਚਿਆਂ ਦੀ ਸਿਹਤ ਨੂੰ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਕੂਲ ਜਾਣ ਵਾਲੇ ਵਿਦਿਆਰਥੀਆਂ ਦੇ ਹਿੱਤ ਵਿੱਚ ਇਹ ਹੁਕਮ ਜ਼ਰੂਰੀ ਹਨ, ਇਸ ਲਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖਿਆ ਵਿਭਾਗ ਨੇ ਸਰਦੀਆਂ ਦੇ ਮੌਸਮ ਨੂੰ ਦੇਖਦੇ ਹੋਏ 31 ਦਸੰਬਰ ਤੱਕ ਸਕੂਲਾਂ ‘ਚ ਸੱਤ ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 1 ਜਨਵਰੀ ਤੋਂ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਬਦਲ ਦਿੱਤਾ ਗਿਆ।

error: Content is protected !!