ਹਾਲੇ ਤਾਂ ਸੀ ਟਰੇਲਰ, ਹੁਣ ਅਸਲੀ ਰੰਗ ਵਿਖਾਏਗੀ ਠੰਢ, ਸੰਘਣੀ ਧੁੰਦ ਮਗਰੋਂ ਮੀਂਹ ਛੇੜੇਗਾ ਕੰਬਣੀ

ਹਾਲੇ ਤਾਂ ਸੀ ਟਰੇਲਰ, ਹੁਣ ਅਸਲੀ ਰੰਗ ਵਿਖਾਏਗੀ ਠੰਢ, ਸੰਘਣੀ ਧੁੰਦ ਮਗਰੋਂ ਮੀਂਹ ਛੇੜੇਗਾ ਕੰਬਣੀ


ਵੀਓਪੀ ਬਿਊਰੋ, ਚੰਡੀਗੜ੍ਹ-ਉੱਤਰੀ ਭਾਰਤ ਕੜਾਕੇ ਦੀ ਠੰਢ ਨਾਲ ਜੂਝ ਰਿਹਾ ਹੈ। ਘੱਟੋ-ਘੱਟ ਤਾਪਮਾਨ 5 ਡਿਗਰੀ ਤਕ ਪਹੁੰਚ ਜਾਂਦਾ ਹੈ, ਜਿਸ ਕਾਰਨ ਹੱਢ ਚੀਰਵੀਂ ਠੰਢ ਲੋਕਾਂ ਲਈ ਪਰੇਸ਼ਾਨੀ ਬਣੀ ਹੋਈ ਹੈ। ਫਿਲਹਾਲ ਠੰਢ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਕਿਉਂਕਿ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਅਗਲੇ ਦੋ ਦਿਨਾਂ ਤੱਕ ਸਖ਼ਤ ਠੰਢ ਦੇ ਹਾਲਾਤ ਦੀ ਭਵਿੱਖਬਾਣੀ ਕੀਤੀ ਹੈ।

ਆਈਐਮਡੀ ਦੀ ਭਵਿੱਖਬਾਣੀ ਦੇ ਅਨੁਸਾਰ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਵਿੱਚ ਅਗਲੇ ਦੋ ਦਿਨਾਂ ਵਿੱਚ ਬਹੁਤ ਸੰਘਣੀ ਧੁੰਦ ਦੇ ਨਾਲ ਬਹੁਤ ਠੰਢੇ ਦਿਨ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਆਈਐਮਡੀ ਦਾ ਅਨੁਮਾਨ ਹੈ ਕਿ 8 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ ਦੇ ਕੁਝ ਖੇਤਰਾਂ ਵਿੱਚ ਠੰਢੇ ਤੋਂ ਗੰਭੀਰ ਠੰਢੇ ਦਿਨ ਦੇ ਹਾਲਾਤ ਹੋਣ ਦੀ ਉੱਚ ਸੰਭਾਵਨਾ ਹੈ। ਅਗਲੇ 2-3 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਤੇਜ਼ ਠੰਢ ਦੇ ਨਾਲ-ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਅਨੁਸਾਰ, ਪੰਜਾਬ, ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ 8 ਜਨਵਰੀ ਤੋਂ 10 ਜਨਵਰੀ ਤੱਕ ਗਰਜ ਨਾਲ ਮੀਂਹ/ਗੜੇ ਪੈਣ ਦੀ ਸੰਭਾਵਨਾ ਹੈ।
ਆਈਐਮਡੀ ਨੇ 8 ਅਤੇ 9 ਜਨਵਰੀ ਨੂੰ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ-ਚੰਡੀਗੜ੍ਹ-ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਗੁਜਰਾਤ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਉੱਤਰੀ ਹਿੱਸਿਆਂ ਵਿੱਚ ਵੀ ਅਗਲੇ ਦੋ ਦਿਨਾਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਹੈ।

error: Content is protected !!