ਪੰਜਾਬ ਰੋਡਵੇਜ਼ ਦਾ ਡਰਾਈਵਰ ਤੇਜ਼ਧਾਰ ਹਥਿਆਰਾਂ ਨਾਲ ਵੱਢਿ.ਆ, ਖੂਨ ਨਾਲ ਲਥ-ਪਥ ਲਾ.ਸ਼ ਬਰਾਮਦ

ਪੰਜਾਬ ਰੋਡਵੇਜ਼ ਦਾ ਡਰਾਈਵਰ ਤੇਜ਼ਧਾਰ ਹਥਿਆਰਾਂ ਨਾਲ ਵੱਢਿ.ਆ, ਖੂਨ ਨਾਲ ਲਥ-ਪਥ ਲਾ.ਸ਼ ਬਰਾਮਦ

ਵੀਓਪੀ ਬਿਊਰੋ, ਸ੍ਰੀ ਗੋਇੰਦਵਾਲ ਸਾਹਿਬ : ਤਰਨਤਾਰਨ ਜ਼ਿਲ੍ਹੇ ਵਿਚ ਪੰਜਾਬ ਰੋਡਵੇਜ਼ ਦੇ ਡਰਾਈਵਰ ਦਾ ਕ.ਤ.ਲ ਕਰ ਦਿੱਤਾ ਗਿਆ।ਥਾਣਾ ਗੋਇੰਦਵਾਲ ਸਾਹਿਬ ਦੇ ਪਿੰਡ ਜਾਮਾਰਾਏ ਤੋਂ ਕੋਟ ਮੁਹੰਮਦ ਖਾਂ ਵਾਲੀ ਸੜਕ ‘ਤੇ ਉਸ ਦੀ ਖੂਨ ਨਾਲ ਲਥਪਥ ਲਾਸ਼ ਬਰਾਮਦ ਹੋਈ ਹੈ।ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ (30) ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਘੜਕਾ ਵਜੋਂ ਹੋਈ ਹੈ‌। ਮੌਕੇ ‘ਤੇ ਪਹੁੰਚੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਲਾ.ਸ਼ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।


ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ, ਗੁਰਮੀਤ ਸਿੰਘ ਪੰਜਾਬ ਰੋਡਵੇਜ਼ ਤਰਨਤਾਰਨ ਵਿਖੇ ਆਰਜ਼ੀ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਤਰਨਤਾਰਨ ਤੋਂ ਰੋਜ਼ਾਨਾ ਦੀ ਤਰ੍ਹਾਂ ਮੋਟਰਸਾਈਕਲ ਪੀਬੀ10 ਐੱਚਜੀ 6228 ‘ਤੇ ਸਵਾਰ ਹੋ ਕੇ ਦੇਰ ਸ਼ਾਮ ਆਪਣੇ ਪਿੰਡ ਘੜਕਾ ਜਾ ਰਿਹਾ ਸੀ। ਕੋਟ ਮੁਹੰਮਦ ਖਾਂ ਤੋਂ ਜਾਮਾਰਾਏ ਸੜਕ ‘ਤੇ ਬਾਬਾ ਭੰਡਾਰੀ ਜੀ ਦੇ ਗੁਰਦੁਆਰਾ ਸਾਹਿਬ ਨਜ਼ਦੀਕ ਅਣਪਛਾਤਿਆਂ ਵੱਲੋਂ ਤੇਜ਼ਧਾਰ ਹਥਿ.ਆਰਾਂ ਨਾਲ ਉਸ ਦਾ ਕ.ਤ.ਲ ਕਰ ਦਿੱਤਾ। ਮੌਕੇ ‘ਤੇ ਪਹੁੰਚੇ ਡੀਐਸਪੀ ਸਬ ਡਵੀਜ਼ਨ ਗੋਇੰਦਵਾਲ ਰਵੀਸ਼ੇਰ ਸਿੰਘ ਤੇ ਥਾਣਾ ਗੋਇੰਦਵਾਲ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਨੇ ਜਾਂਚ ਸ਼ੁਰੂ ਕਰਦਿਆਂ ਦੱਸਿਆ ਕਿ ਲਾ.ਸ਼ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਕਾਤ.ਲਾਂ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ।

error: Content is protected !!