Skip to content
Sunday, January 19, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2024
January
11
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ‘ਤੇ ਨਾਜਾਇਜ਼ ਮਾਈਨਿੰਗ ਤੇ ਕਬਜ਼ੇ ਦੋ ਦੋਸ਼ ਹੇਠ ਪਟੀਸ਼ਨ ਦਾਇਰ
Latest News
National
Politics
Punjab
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ‘ਤੇ ਨਾਜਾਇਜ਼ ਮਾਈਨਿੰਗ ਤੇ ਕਬਜ਼ੇ ਦੋ ਦੋਸ਼ ਹੇਠ ਪਟੀਸ਼ਨ ਦਾਇਰ
January 11, 2024
Voice of Punjab
ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ‘ਤੇ ਨਾਜਾਇਜ਼ ਮਾਈਨਿੰਗ ਤੇ ਕਬਜ਼ੇ ਦੋ ਦੋਸ਼ ਹੇਠ ਪਟੀਸ਼ਨ ਦਾਇਰ
ਚੰਡੀਗੜ੍ਹ (ਵੀਓਪੀ ਬਿਊਰੋ) ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਸਰ ਦੀ ਬਾਬਾ ਬਕਾਲਾ ਤਹਿਸੀਲ ਦੇ ਪਿੰਡ ਵੜੈਚ ਵਿੱਚ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰੇ ’ਤੇ ਨਾਜਾਇਜ਼ ਕਬਜ਼ੇ ਅਤੇ ਜ਼ਮੀਨ ਦੀ ਮਾਈਨਿੰਗ ਦੇ ਦੋਸ਼ ਹੇਠ ਦਾਇਰ ਪਟੀਸ਼ਨ ’ਤੇ ਪੰਜਾਬ ਸਰਕਾਰ ਅਤੇ ਹੋਰਨਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਇਸ ਦੇ ਨਾਲ ਹੀ ਡੇਰੇ ਦੇ ਸਕੱਤਰ, ਪੰਜਾਬ ਦੇ ਮੁੱਖ ਸਕੱਤਰ, ਮਾਈਨਿੰਗ ਵਿਭਾਗ ਦੇ ਡਾਇਰੈਕਟਰ, ਅੰਮ੍ਰਿਤਸਰ ਦੇ ਡੀਸੀ ਅਤੇ ਐਸਐਸਪੀ ਨੂੰ 15 ਫਰਵਰੀ ਤੱਕ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ।
ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੇ ਪਟੀਸ਼ਨ ਦਾਇਰ ਕਰਕੇ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ ਅਤੇ ਮਾਈਨਿੰਗ ਦਾ ਮੁੱਦਾ ਹਾਈ ਕੋਰਟ ਅੱਗੇ ਰੱਖਿਆ ਹੈ। ਪਟੀਸ਼ਨਰ ਜਥੇਬੰਦੀ ਨੇ ਦਲੀਲ ਦਿੱਤੀ ਹੈ ਕਿ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਨੇ ਵੱਖ-ਵੱਖ ਤਰੀਕਿਆਂ ਨਾਲ ਆਪਣੇ ਅਧੀਨ ਖੇਤਰ ਨੂੰ ਵਧਾਉਣ ਦੀ ਕੋਸ਼ਿਸ਼ ਕੀਤੀ ਹੈ।
ਪਟੀਸ਼ਨਰ ਨੇ ਉਦਾਹਰਨ ਦਿੰਦਿਆਂ ਕਿਹਾ ਕਿ ਧੁੱਸੀ ਡੈਮ ਦੀ ਉਸਾਰੀ ਤੋਂ ਬਾਅਦ ਬਿਆਸ ਦਰਿਆ ਨੇ ਗੈਰ-ਕੁਦਰਤੀ ਤੌਰ ‘ਤੇ ਆਪਣਾ ਰਸਤਾ ਦੋ ਕਿਲੋਮੀਟਰ ਤੱਕ ਬਦਲ ਲਿਆ ਹੈ, ਜਿਸ ਕਾਰਨ ਕਰੀਬ 2500 ਏਕੜ ਵਾਹੀਯੋਗ ਜ਼ਮੀਨ ਤਬਾਹ ਹੋ ਗਈ ਹੈ। ਦਰਿਆ ਬਿਆਸ ਦੇ ਰਸਤੇ ਵਿੱਚ ਇਹ ਤਬਦੀਲੀ ਗੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਦੇ ਨਾਲ-ਨਾਲ ਡੇਰਾ ਦੁਆਰਾ ਕੀਤੀਆਂ ਗਤੀਵਿਧੀਆਂ ਕਾਰਨ ਹੈ ਕਿਉਂਕਿ ਦਰਿਆ ਦੇ ਬੈੱਡ ਤੋਂ ਰੇਤ ਕੱਢੀ ਜਾ ਰਹੀ ਹੈ ਅਤੇ ਡੇਰਾ ਗੈਰ-ਕਾਨੂੰਨੀ ਢੰਗ ਨਾਲ ਆਪਣੀਆਂ ਹੱਦਾਂ ਵਧਾ ਰਿਹਾ ਹੈ।
Post navigation
ਸੋਨੀਆ ਗਾਂਧੀ ਨੇ ਠੁਕਰਾਇਆ ਰਾਮ ਮੰਦਿਰ ਦਾ ਸੱਦਾ, ਕਿਹਾ-ਭਾਜਪਾ ਤੇ RSS ਅਧੂਰੇ ਮੰਦਿਰ ਦਾ ਉਦਘਾਟਨ ਕਰ ਕੇ ਸਿਆਸਤ ਕਰ ਰਹੀ
ਨਾਬਾਲਿਗ ਲੜਕੀ ਨੂੰ ‘ਚਿੱਟੇ’ ਦੀ ਲੱਤ ਲਗਾ ਕੇ 3 ਸਾਲ ਕਰਦਾ ਰਿਹਾ ਬਲਾਤਕਾਰ, ਵੀਡੀਓ ਬਣਾ ਕੇ ਦਿੰਦਾ ਸੀ ਧਮਕੀਆਂ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us